BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਪੀਐਚਸੀ ਭੂੰਗਾ ਵਿਖੇ ਡੇਂਗੂ ਵਿਰੋਧੀ ਜਾਗਰੂਕਤਾ ਕੈਂਪ ਲਾਇਆ

July 26, 2021 12:55 PM

ਮਲਕੀਤ ਸਿੰਘ
ਗੜ੍ਹਦੀਵਾਲਾ, 25 ਜੁਲਾਈ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰਣਜੀਤ ਸਿੰਘ ਘੋਤੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ ਪੀ.ਐਚ.ਸੀ ਭੂੰਗਾ ਡਾ. ਮਨੋਹਰ ਲਾਲ ਦੀ ਯੋਗ ਅਗਵਾਈ ਹੇਠ ਪੀ.ਐਚ.ਸੀ ਭੂੰਗਾ ਵਿਖੇ ਡੇਂਗੂ ਵਿਰੋਧੀ ਮਹੀਨਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ’ਤੇ ਡਾ. ਮਨੋਹਰ ਲਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਦੌਰਾਨ ਸਾਨੂੰ ਹੋਰ ਬਿਮਾਰੀਆਂ ਨੂੰ ਨਜ਼ਰ-ਅੰਦਾਜ਼ ਨਹੀਂ ਕਰਨਾ ਚਾਹੀਦਾ ਹੈ। ਬੁਖਾਰ ਹੋਣ ’ਤੇ ਜਲਦ ਤੋਂ ਜਲਦ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਸਭ ਤੋਂ ਪਹਿਲਾਂ ਕੋਰੋਨਾ ਸਬੰਧੀ ਟੈਸਟ ਕਰਵਾਇਆ ਜਾਵੇ ਅਤੇ ਇਸ ਦੇ ਨਾਲ ਹੀ ਡੇਂਗੂ/ਚਿਕਨਗੁਨੀਆ ਦਾ ਟੈਸਟ ਵੀ ਜ਼ਰੂਰ ਕਰਵਾਇਆ ਜਾਵੇ ਜੋ ਕਿ ਪੀਐਚਸੀ ਭੂੰਗਾ ਵਿਖੇ ਖਾਸ ਤੌਰ ’ਤੇ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਰਕਾਰ ਵੱਲੋਂ ਜਾਰੀ ਜ਼ਰੂਰੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ।
ਇਸ ਮੌਕੇ ਅਮਿਤ ਸ਼ਰਮਾ ਐਚਆਈ ਨੇ ਲੋਕਾਂ ਨੂੰ ਦੱਸਿਆ ਕਿ ਕੋਈ ਬੁਖਾਰ ਡੇਂਗੂ ਬੁਖਾਰ ਹੋ ਸਕਦਾ ਹੈ ਜੋ ਕਿ ਏਡੀਜ ਅਜਿਪਤੀ ਮਾਦਾ ਮੱਛਰ ਦੇ ਕੱਟਣ ’ਤੇ ਹੁੰਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਇਸ ਦੇ ਲੱਛਣਾਂ ਬਾਰੇ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਡੇਂਗੂ ਬੁਖਾਰ ਦੇ ਮੁੱਖ ਲੱਛਣ ਤੇਜ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦਾਂ, ਜੀ ਕੱਚਾ ਹੋਣਾ, ਉਲਟੀਆਂ ਆਉਣਾ, ਚਮੜੀ ਤੇ ਦਾਣੇ ਨਿਕਲਣੇ ਅਤੇ ਜਿਆਦਾ ਹਾਲਤ ਖਰਾਬ ਹੋਣ ਤੇ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਨਿਕਲਣਾ ਹਨ।
ਡੇਂਗੂ ਬੁਖਾਰ ਤੋਂ ਬਚਣ ਲਈ ਕੂਲਰਾਂ, ਗਮਲਿਆਂ ਅਤੇ ਫਰਿਜਾਂ ਦੀਆਂ ਟ੍ਰੇਆਂ ਵਿਚ ਖੜੇ ਪਾਣੀ ਨੂੰ ਹਫਤੇ ਵਿਚ ਇਕ ਬਾਰ ਜਰੂਰ ਸਾਫ ਕਰੋ। ਛੱਤਾਂ ’ਤੇ ਰੱਖੀਆਂ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ। ਘਰ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿਓ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੀਐਚਸੀ ਭੂੰਗਾ ਵਿਖੇ ਵਿਸ਼ੇਸ਼ ਤੌਰ ’ਤੇ ਡੇਂਗੂ ਦਾ ਟੈਸਟ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ’ਤੇ ਉਹਨਾਂ ਤੋਂ ਇਲਾਵਾ ਉਮੇਸ਼ ਕੁਮਾਰ ਐਚ.ਆਈ, ਜਸਤਿੰਦਰ ਸਿੰਘ ਬੀ.ਈ.ਈ, ਜਤਿੰਦਰ ਕੁਮਾਰ, ਸ੍ਰੀਮਤੀ ਅਨਿਤਾ ਮੋਹਨ, ਜਸਵਿੰਦਰ ਕੌਰ, ਕੁਲਜੀਤ ਕੌਰ ਅਤੇ ਹੋਰ ਫੀਲਡ ਸਟਾਫ ਵੀ ਹਾਜ਼ਰ ਰਿਹਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ