BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਖੇਡਾਂ

ਟੋਕੀਓ ਓਲੰਪਿਕਸ : ਭਾਰਤੀ ਮਹਿਲਾ ਹਾਕੀ ਟੀਮ ਦੀ ਲਗਾਤਾਰ ਦੂਜੀ ਹਾਰ

July 27, 2021 11:15 AM

ਏਜੰਸੀਆਂ
ਟੋਕੀਓ/26 ਜੁਲਾਈ : ਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਦਾ ਪ੍ਰਦਰਸ਼ਨ ਮਾੜਾ ਰਿਹਾ। ਮਹਿਲਾ ਹਾਕੀ ਦੇ ਮੁਕਾਬਲੇ ’ਚ ਭਾਰਤੀ ਟੀਮ ਨੂੰ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਜਰਮਨੀ ਦੀ ਮਹਿਲਾ ਹਾਕੀ ਟੀਮ ਨੇ ਭਾਰਤ ਦੀ ਮਹਿਲਾ ਹਾਕੀ ਟੀਮ ਨੂੰ 2-0 ਦੇ ਫ਼ਰਕ ਨਾਲ ਹਰਾਇਆ। ਜਰਮਨ ਦੀ ਟੀਮ ਵੱਲੋਂ ਨਿਕ ਲੋਰੇਂਜ ਅਤੇ ਅਨੇ ਕੈਟਰੀਨਾ ਨੇ ਗੋਲ ਦਾਗੇ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਪੁੂਲ ਏ ’ਚ ਨੀਦਰਲੈਂਡ ਦੀ ਮਹਿਲਾ ਹਾਕੀ ਟੀਮ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਹਰਾਇਆ ਸੀ।
ਜਰਮਨੀ ਖ਼ਿਲਾਫ਼ ਭਾਰਤੀ ਟੀਮ ਨੂੰ ਪੈਨਲਟੀ ਸਟਰੋਕ ਵੀ ਮਿਲਿਆ, ਪਰ ਗੁਰਜੀਤ ਕੌਰ ਇਸ ਨੂੰ ਗੋਲ ਵਿੱਚ ਨਹੀਂ ਬਦਲ ਸਕੀ। ਭਾਰਤੀ ਮਹਿਲਾ ਹਾਕੀ ਟੀਮ ਦਾ ਹੁਣ ਬੁੱਧਵਾਰ ਨੂੰ ਬਰਤਾਨੀਆ, 30 ਜੁਲਾਈ ਨੂੰ ਆਇਰਲੈਂਡ ਅਤੇ 31 ਜੁਲਾਈ ਨੂੰ ਦੱਖਣੀ ਅਫ਼ਰੀਕਾ ਦੀ ਟੀਮ ਨਾਲ ਮੁਕਾਬਲਾ ਹੋਵੇਗਾ। ਇਸ ਤੋਂ ਬਾਅਦ 2 ਅਗਸਤ ਤੋਂ ਨਾਕਆਊਟ ਰਾਊਂਡ ਦੇ ਮੈਚ ਖੇਡੇ ਜਾਣਗੇ।
ਉਧਰ ਟੇਬਲ ਟੈਨਿਸ ਵਿੱਚ ਅਚੰਤਾ ਸ਼ਰਮ ਕਮਲ ਮੇਂਸ ਸਿੰਗਲ ਦੇ ਤੀਜੇ ਰਾਊਂਡ ਵਿੱਚ ਪਹੁੰਚ ਗਏ ਹਨ।
ਦੂਜੇ ਪਾਸੇ ਮਨਿਕਾ ਬਤਰਾ ਨੂੰ ਤੀਜੇ ਰਾਊਂਡ ਦੇ ਮੁਕਾਬਲੇ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਉਧਰ ਪੁਰਸ਼ ਮੁੱਕੇਬਾਜ਼ੀ ਦੇ 75 ਕਿਲੋਗ੍ਰਾਮ ਵਰਗ ਵਿੱਚ ਭਾਰਤ ਦੇ ਅਸੀਸ਼ ਕੁਮਾਰ ਨੂੰ ਚੀਨ ਦੇ ਏਰਬਿੲਕੇ ਤੁਓਹੋਤਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਤਿੰਨੋਂ ਰਾਊਂਡਾਂ ਵਿੱਚ ਚੀਨੀ ਮੁੱਕੇਬਾਜ਼ ਭਾਰੂ ਰਿਹਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ