BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਮੋਦੀ-ਸ਼ਾਹ ਦੀ ਮੌਜੂਦਗੀ ’ਚ ਹੋਵੇ ‘ਪੈਗਾਸਸ’ ਜਾਸੂਸੀ ਮੁੱਦੇ ’ਤੇ ਸੰਸਦ ’ਚ ਚਰਚਾ : ਖੜਗੇ

July 27, 2021 11:24 AM

ਏਜੰਸੀਆਂ
ਨਵੀਂ ਦਿੱਲੀ/26 ਜੁਲਾਈ : ਸੰਸਦ ਦੇ ਦੋਹਾਂ ਸਦਨਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਖਿੱਚੋਤਾਣ ਦਰਮਿਆਨ ਮੁੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੋਮਵਾਰ ਨੂੰ ਬੈਠਕ ਕੀਤੀ ਅਤੇ ਪੈਗਾਸਸ ਜਾਸੂਸੀ ਮਾਮਲੇ ’ਤੇ ਗੱਲਬਾਤ ਕਰਨ ਨਾਲ ਹੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਸ ਵਿਸ਼ੇ ’ਤੇ ਸੰਸਦ ਵਿਚ ਚਰਚਾ ਹੋਣੀ ਚਾਹੀਦੀ ਹੈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਅਰਜੁਨ ਖੜਗੇ ਨੇ ਰਾਜ ਸਭਾ ਦੇ ਸਭਾਪਤੀ ਐੱਮ. ਵੈਂਕਈਆ ਨਾਇਡੂ ਨੂੰ ਪੈਗਾਸਸ ਮਾਮਲੇ ’ਤੇ ਕਾਰਜ ਸਥਗਨ ਦਾ ਨੋਟਿਸ ਦਿੱਤਾ ਅਤੇ ਕਿਹਾ ਕਿ ਪ੍ਰਸ਼ਨਕਾਲ, ਸਿਫ਼ਰਕਾਲ ਅਤੇ ਦੂਜੇ ਕੰਮਕਾਜ ਨੂੰ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਿਸ਼ੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ’ਚ ਚਰਚਾ ਹੋਣੀ ਚਾਹੀਦੀ ਹੈ। ਖੜਗੇ ਦੇ ਚੈਂਬਰ ਵਿਚ ਕਈ ਵਿਰੋਧੀ ਧਿਰ ਦੇ ਨੇਤਾਵਾਂ ਨੇ ਮੰਥਨ ਕੀਤਾ। ਇਸ ਬੈਠਕ ਵਿਚ ਖ਼ੜਗੇ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਅਤੇ ਜੈਰਾਮ ਰਮੇਸ਼, ਸਮਾਜਵਾਦੀ ਪਾਰਟੀ ਦੇ ਰਾਮਗੋਪਾਲ ਯਾਦਵ, ਆਮ ਆਦਮੀ ਪਾਰਟੀ ਦੇ ਸੁਸ਼ੀਲ ਗੁਪਤਾ ਅਤੇ ਕੁਝ ਹੋਰ ਨੇਤਾ ਮੌਜੂਦ ਸਨ।
ਖੜਗੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਵਾਰ-ਵਾਰ ਇਹ ਅਪੀਲ ਕੀਤੀ ਹੈ ਕਿ ਸਾਨੂੰ ਨਿਯਮ 267 ਤਹਿਤ ਚਰਚਾ ਦੀ ਆਗਿਆ ਦਿੱਤੀ ਜਾਵੇ, ਤਾਂ ਕਿ ਇਸ ਵਿਸ਼ੇ ਨਾਲ ਜੁੜੇ ਸਾਰੇ ਖ਼ੁਲਾਸੇ ਹੋ ਜਾਣ।
ਉਨ੍ਹਾਂ ਦਾਅਵਾ ਕੀਤਾ ਕਿ ਪੈਗਾਸਸ ਜਾਸੂਸੀ ਮਾਮਲਾ ਦੇਸ਼ ਲਈ ਬਹੁਤ ਗੰਭੀਰ ਵਿਸ਼ਾ ਹੈ, ਕਿਉਂਕਿ ਸਰਕਾਰ ਪਿਛਲੇ ਕੁਝ ਸਾਲਾਂ ਤੋਂ ਜਾਸੂਸੀ ਕਰਵਾ ਰਹੀ ਹੈ। ਅੱਜ ਨਿਜਤਾ ਖ਼ਤਮ ਕੀਤੀ ਜਾ ਰਹੀ ਹੈ। ਸਾਰਿਆਂ ਦੀ ਜਾਸੂਸੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੇ ਸਰਕਾਰ ਜਿੰਨੀ ਵੀ ਸਾਡੀ ਆਵਾਜ਼ ਦਬਾਅ ਲਵੇ, ਅਸੀਂ ਲੋਕਾਂ ਦੀ ਆਵਾਜ਼ ਚੁੱਕਦੇ ਰਹਾਂਗੇ।
ਜ਼ਿਕਰਯੋਗ ਹੈ ਕਿ ਪੈਗਾਸਸ ਜਾਸੂਸੀ ਮਾਮਲੇ, ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਲਗਾਤਾਰ ਵਿਰੋਧ ਬਣਾ ਹੋਇਆ ਹੈ। ਸੈਸ਼ਨ 19 ਜੁਲਾਈ ਨੂੰ ਸ਼ੁਰੂ ਹੋਇਆ ਸੀ ਅਤੇ ਇਸ ਤੋਂ ਬਾਅਦ ਹੁਣ ਤੱਕ ਦੋਹਾਂ ਸਦਨਾਂ ਦੀ ਕਾਰਵਾਈ ਹੰਗਾਮੇ ਕਾਰਨ ਰੁਕਾਵਟ ਬਣੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ