BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਖੇਡਾਂ

ਓਲੰਪਿਕਸ ਦੇ ਉਤਸ਼ਾਹ ਨੂੰ ਸੂਬੇ ’ਚ ਹੋਰ ਹੁਲਾਰਾ ਦੇਣ ਲਈ ਸੈਲਫ਼ੀ ਪੁਆਇੰਟ ਬਣਾਏ

July 27, 2021 12:29 PM

- ਰਾਣਾ ਗੁਰਮੀਤ ਸਿੰਘ ਸੋਢੀ ਮੋਹਾਲੀ ਖੇਡ ਸਟੇਡੀਅਮ ਤੋਂ ਕਰਨਗੇ ਸੈਲਫ਼ੀ ਪੁਆਇੰਟਾਂ ਤੇ ਐਲਈਡੀ ਦਾ ਉਦਘਾਟਨ

ਦਸਨਸ
ਚੰਡੀਗੜ੍ਹ/26 ਜੁਲਾਈ: ਜਾਪਾਨ ਦੀ ਰਾਜਧਾਨੀ ਟੋਕੀਉ ਵਿਖੇ ਚਲ ਰਹੀਆਂ 32ਵੀਆਂ ਉਲੰਪਿਕ ਖੇਡਾਂ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਖੇਡ ਤੇ ਯੁਵਕ ਸੇਵਾਵ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬੁੱਧਵਾਰ ਨੂੰ ਮੋਹਾਲੀ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿਖੇ ਐਲ.ਈ.ਡੀ. ਲਾਉਣ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਚਲ ਰਹੇ ਸੈਲਫ਼ੀ ਪੁਆਇੰਟਾਂ ਦਾ ਉਦਘਾਟਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਉਲੰਪਿਕਸ ਵਿੱਚ ਸ਼ਮੂਲੀਅਤ ਕਰ ਰਹੇ ਸੂਬੇ ਦਾ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਸਮੂਹ ਜ਼ਿਲ੍ਹਿਆਂ ਵਿੱਚ ਇਹ ਸੈਲਫ਼ੀ ਪੁਆਇੰਟ ਸਥਾਪਤ ਕੀਤੇ ਗਏ ਹਨ, ਜੋ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਲੰਪਿਕਸ ਅਤੇ ਪੈਰਾ ਉਲੰਪਿਕਸ ਲਈ ਸੂਬੇ ਦੇ 20 ਖਿਡਾਰੀਆਂ ਦੀ ਭਾਰਤੀ ਦਲ ਵਿੱਚ ਚੋਣ ਹੋਈ ਹੈ, ਜਿਨ੍ਹਾਂ ਵੱਲੋਂ ਤਮਗ਼ੇ ਜਿੱਤਣ ਦੀਆਂ ਪੰਜਾਬੀਆਂ ਨੂੰ ਪੂਰੀਆਂ ਉਮੀਦਾਂ ਹਨ। ਇਸ ਲਈ ਸੂਬੇ ਦੇ ਸਭਨਾਂ ਜ਼ਿਲ੍ਹਿਆਂ ਵਿੱਚ ਸੈਲਫ਼ੀ ਪੁਆਇੰਟ ਬਣਾਏ ਗਏ ਹਨ। ਸ੍ਰੀ ਖਰਬੰਦਾ ਨੇ ਦੱਸਿਆ ਕਿ ਮੋਹਾਲੀ ਦੇ ਖੇਡ ਸਟੇਡੀਅਮ ਵਿਖੇ ਉਚੇਚੇ ਤੌਰ ’ਤੇ ਐਲ.ਈ.ਡੀ. ਲਾਈ ਗਈ ਹੈ, ਜੋ ਇਨ੍ਹਾਂ ਵੱਕਾਰੀ ਖੇਡਾਂ ਦੇ ਚੱਲਣ ਤੱਕ ਲੱਗੀ ਰਹੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ