BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਕਾਂਗਰਸ ਦੀ ਕੁਰਸੀ ਦੀ ਲੜਾਈ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼: ਛੜਬੜ

July 27, 2021 12:37 PM

ਚੰਦਰਪਾਲ ਅੱਤਰੀ
ਲਾਲੜੂ/26 ਜੁਲਾਈ: ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਵਿਸ਼ਾਲ ਰੋਸ ਮਾਰਚ ਕਰੇਗੀ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸਪਾ ਦੇ ਸੂਬਾ ਸਕੱਤਰ ਤੇ ਹਲਕਾ ਡੇਰਾਬਸੀ ਦੇ ਇੰਚਾਰਜ ਜਗਜੀਤ ਸਿੰਘ ਛੜਬੜ ਨੇ ਲਾਲੜੂ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਉਪਰੰਤ ਰਾਸਟਰਪਤੀ ਦੇ ਨਾਂਅ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ । ਬਸਪਾ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ 8 ਮਹੀਨੇ ਦਾ ਸਮਾਂ ਦਿੱਲੀ ਵਿਖੇ ਧਰਨੇ ’ਤੇ ਬੈਠਿਆਂ ਨੂੰ ਹੋ ਗਿਆ ਹੈ, ਪਰ ਭਾਜਪਾ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ, ਜਿਸ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮੌਜੂਦਾ ਕੁਰਸੀ ਦੀ ਲੜਾਈ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਇੱਕ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਜਿਥੇ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਸਮੇਂ-ਸਮੇਂ ’ਤੇ ਕਿਸਾਨ ਅੰਦੋਲਨ ਦੀਆਂ ਮੰਗਾਂ ਦੇ ਸਮਰਥਨ ਵਿੱਚ ਬਿਆਨਬਾਜ਼ੀ ਕੀਤੀ ਹੈ, ਉਥੇ ਹੀ ਬਸਪਾ ਦੇ 15 ਪਾਰਲੀਮੈਂਟ ਮੈਂਬਰਾਂ ਨੇ ਕਿਸਾਨ ਅੰਦੋਲਨ ਦੇ ਪੱਖ ਵਿਚ ਸੜਕ ਤੇ ਲੜਾਈ ਲੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ , ਜਿਸ ਵਿੱਚ ਪੰਜਾਬ ਦੇ ਵੱਖ ਵੱਖ ਕੋਨਿਆਂ ਵਿੱਚ ਕੀਤੇ ਰੋਸ ਮਾਰਚ ਸਾਮਿਲ ਹਨ। ਹੁਣ ਪਾਰਲੀਮੈਂਟ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨ ਅੰਦੋਲਨ ਦੇ ਸਮਰਥਨ ’ਚ ਲਿਆਂਦੇ ਕੰਮ ਰੋਕੂ ਮਤੇ ਉੱਪਰ ਬਹੁਜਨ ਸਮਾਜ ਪਾਰਟੀ ਦੇ ਪੰਦਰਾਂ ਸਾਂਸਦਾਂ ਨੇ ਪਾਰਲੀਮੈਂਟ ਦੇ ਬਾਹਰ ਸਾਰਾ ਦਿਨ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ । ਮੀਟਿੰਗ ਦੌਰਾਨ ਸ. ਛੜਬੜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹਲਕਾ ਪ੍ਰਧਾਨ ਚਰਨਜੀਤ ਸਿੰਘ ਦੇਵੀ ਨਗਰ ,ਜਸਵਿੰਦਰ ਸਿੰਘ ਝਿਊਰਹੇੜੀ, ਬਖਸ਼ੀਸ਼ ਰਾਮ ਕੁਰਲੀ, ਮਾਸਟਰ ਜਗਦੀਸ਼ ਰਾਮ ਲਾਲੜੂ, ਡਾ. ਜਰਨੈਲ ਸਿੰਘ ਕਕਰਾਲੀ, ਹਰਪ੍ਰੀਤ ਸਿੰਘ ਸੁੰਢਰਾਂ ,ਭੁਪਿੰਦਰ ਸਿੰਘ ਲਾਲੜੂ ,ਜੈ ਸਿੰਘ ਨਾਗਰਾ, ਰਣਬੀਰ ਸਿੰਘ ਸੁੰਢਰਾਂ, ਕਰਮਜੀਤ ਕੌਰ, ਮਾਸਟਰ ਸਾਹਿਬ ਸਿੰਘ ,ਮਾਸਟਰ ਸੁਭਾਸ਼ , ਰਾਜ ਕੁਮਾਰ ,ਈਸਵਰ ਸਿੰਘ, ਹਨੀ ਸਿੰਘ ਲਾਲੜੂ, ਗੁਰਵਿੰਦਰ ਸਿੰਘ, ਛੱਜਾ ਸਿੰਘ ਦੱਪਰ ,ਰਾਮ ਸਿੰਘ ਸੁੰਢਰਾਂ, ਪਲਵਿੰਦਰ ਸਿੰਘ ਅਤੇ ਰਾਮ ਕੁਮਾਰ ਨਫਰਾ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ