BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਕਾਰੋਬਾਰ

ਕੰਮ ਦੀ ਖਬਰ : ਅਗਸਤ ਵਿੱਚ ਕੁੱਲ 15 ਦਿਨ ਬੰਦ ਰਹਿਣਗੇ ਬੈਂਕ

July 27, 2021 03:22 PM

ਨਵੀਂ ਦਿੱਲੀ, 27 ਜੁਲਾਈ (ਏਜੰਸੀ) : ਜੇ ਤੁਹਾਨੂੰ ਬੈਂਕ ਵਿੱਚ ਕੋਈ ਜ਼ਰੂਰੀ ਕੰਮ ਹਨ ਤਾਂ ਇਸ ਮਹੀਨੇ ਹੀ ਨਿਬੇੜ ਲਵੋ। ਕਿਉਂਕਿ ਅਗਸਤ 2021 ਵਿੱਚ ਬੈਂਕ ਕਰੀਬ ਅੱਧੇ ਮਹੀਨੇ ਲਈ ਬੰਦ ਰਹਿਣਗੇ। ਦਰਅਸਲ, ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਦੁਆਰਾ ਨਿਰਧਾਰਤ ਛੁੱਟੀਆਂ ਵਿੱਚ ਕੁਝ ਖੇਤਰੀ ਛੁੱਟੀਆਂ ਹੁੰਦੀਆਂ ਹਨ।
ਆਰਬੀਆਈ ਦੇ ਅਨੁਸਾਰ, ਬੈਂਕ ਐਤਵਾਰ ਤੋਂ ਇਲਾਵਾ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਬੰਦ ਰਹਿੰਦੇ ਹਨ। 5 ਐਤਵਾਰ ਤੇ 2 ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ। ਅਗਸਤ 2021 ਦੀ ਸ਼ੁਰੂਆਤ ਐਤਵਾਰ ਤੋਂ ਹੋ ਰਹੀ ਹੈ। ਇਸ ਲਈ 1 ਅਗਸਤ ਨੂੰ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ। 8, 15, 22, 29 ਅਗਸਤ, ਐਤਵਾਰ ਨੂੰ ਦੇਸ਼ ਭਰ ਵਿੱਚ ਛੁੱਟੀ ਰਹੇਗੀ।
ਅਗਸਤ ਵਿੱਚ ਕੁੱਲ 5 ਐਤਵਾਰ ਹਨ। ਇਸ ਤੋਂ ਇਲਾਵਾ 14 ਅਤੇ 28 ਅਗਸਤ ਨੂੰ ਮਹੀਨੇ ਦਾ ਦੂਜੇ ਅਤੇ ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ। ਇਸ ਦੇ ਨਾਲ ਹੀ, 13 ਅਗਸਤ ਨੂੰ ਇੰਫਾਲ 'ਚ ਪੈਟਰਿਓਟ ਡੇਅ ਹੋਣ ਕਾਰਨ ਬੈਂਕ ਬੰਦ ਰਹਿਣਗੇ। ਪਾਰਸੀ ਨਵੇਂ ਸਾਲ ਉਤੇ 16 ਅਗਸਤ ਨੂੰ ਬੇਲਾਪੁਰ, ਮੁੰਬਈ ਅਤੇ ਨਾਗਪੁਰ ਵਿੱਚ ਬੈਂਕ ਵਿੱਚ ਕੰਮ ਨਹੀਂ ਹੋਵੇਗਾ। ਇਸ ਤੋਂ ਬਾਅਦ 19 ਅਗਸਤ ਨੂੰ ਮੁਹੱਰਮ ਕਾਰਨ ਅਗਰਤਲਾ, ਅਹਿਮਦਾਬਾਦ, ਬੇਲਾਪੁਰ, ਭੋਪਾਲ, ਹੈਦਰਾਬਾਦ, ਜੈਪੁਰ, ਜੰਮੂ, ਕਾਨਪੁਰ, ਕੋਲਕਾਤਾ, ਲਖਨਊ, ਮੁੰਬਈ, ਨਾਗਪੁਰ, ਨਵੀਂ ਦਿੱਲੀ, ਪਟਨਾ, ਰਾਏਪੁਰ, ਰਾਂਚੀ ਅਤੇ ਸ੍ਰੀਨਗਰ ਵਿੱਚ ਬੈਂਕ ਬੰਦ ਰਹਿਣਗੇ। ਬੰਗਲੁਰੂ, ਚੇਨੱਈ, ਕੋਚੀ ਅਤੇ ਤਿਰੂਵਨੰਤਪੁਰਮ ਵਿੱਚ ਬੈਂਕ 20 ਅਗਸਤ ਨੂੰ ਮੁਹੱਰਮ ਅਤੇ ਓਨਮ ਦੇ ਕਾਰਨ ਬੰਦ ਰਹਿਣਗੇ। ਅਗਲੇ ਦਿਨ 21 ਅਗਸਤ ਨੂੰ ਥ੍ਰਿਵੋਣਮ ਅਤੇ 23 ਅਗਸਤ ਨੂੰ ਸ਼੍ਰੀ ਨਾਰਾਇਣ ਗੁਰੂ ਜੈਅੰਤੀ ਦੇ ਮੌਕੇ ਉਤੇ ਕੋਚੀ ਅਤੇ ਤਿਰੂਵਨੰਤਪੁਰਮ ਵਿੱਚ ਬੈਂਕ ਬੰਦ ਰਹਿਣਗੇ। ਇਸ ਵਾਰ ਕ੍ਰਿਸ਼ਨ ਜਨਮ ਅਸ਼ਟਮੀ 30 ਅਗਸਤ ਨੂੰ ਹੈ। ਇਸ ਦਿਨ ਅਹਿਮਦਾਬਾਦ, ਚੰਡੀਗੜ੍ਹ, ਚੇਨਈ, ਦੇਹਰਾਦੂਨ, ਗੰਗਟੋਕ, ਜੈਪੁਰ, ਜੰਮੂ, ਕਾਨਪੁਰ, ਲਖਨਊ, ਪਟਨਾ, ਰਾਏਪੁਰ, ਰਾਂਚੀ, ਸ਼ਿਲਾਂਗ, ਸ਼ਿਮਲਾ ਅਤੇ ਸ੍ਰੀਨਗਰ ਵਿੱਚ ਬੈਂਕ ਬੰਦ ਰਹਿਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ