BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਰਿਆਣਾ

ਜਲ ਜੀਵਨ ਮਿਸ਼ਨ ਤਹਿਤ ਪਾਣੀ ਦੀ ਸੰਭਾਲ ’ਤੇ ਅਧਾਰਤ ਪ੍ਰੋਗਰਾਮ ਆਯੋਜਿਤ

July 27, 2021 03:47 PM

ਜਗਾਧਰੀ, 27 ਜੁਲਾਈ (ਜਗਜੀਤ ਸਿੰਘ) : ਜਲ ਜੀਵਨ ਮਿਸ਼ਨ ਤਹਿਤ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਅਤੇ ਵਾਸੋ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬਾਪੁਰ ਵਿਖੇ ਪਾਣੀ ਦੀ ਸੰਭਾਲ ’ਤੇ ਅਧਾਰਤ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਹੈੱਡਮਾਸਟਰ ਰਾਜਿੰਦਰ ਕੁਮਾਰ ਨੇ ਕੀਤੀ। ਇਸ ਮੌਕੇ ਵਿਭਾਗ ਦੀ ਜ਼ਿਲ੍ਹਾ ਸਲਾਹਕਾਰ ਰਜਨੀ ਗੋਇਲ ਨੇ ਸਕੂਲ ਦੀਆਂ ਲੜਕੀਆਂ ਨੂੰ ਪਾਣੀ ਬਚਾਉਣ ਦੇ ਟਿਪਸ ਦਿੰਦਿਆਂ ਪਾਣੀ ਬਚਾਉਣ ਦੀ ਅਪੀਲ ਕੀਤੀ। ਰਜਨੀ ਗੋਇਲ ਨੇ ਕਿਹਾ ਕਿ ਪਾਣੀ ਅਨਮੋਲ ਹੈ, ਬੂੰਦ ਬੂੰਦ ਕੀਮਤੀ ਹੈ, ਇਸ ਲਈ ਇਹ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪਾਣੀ ਦੀ ਸੰਭਾਲ ਕੀਤੀ ਜਾਵੇ, ਇਸ ਦੀ ਸਹੀ ਵਰਤੋਂ ਕੀਤੀ ਜਾਵੇ, ਕਦੇ ਵੀ ਇਸ ਦੀ ਦੁਰਵਰਤੋਂ ਨਾ ਕੀਤੀ ਜਾਵੇ। ਉਨ੍ਹਾਂਨੇ ਸਕੂਲ ਦੀਆਂ ਲੜਕੀਆਂ ਨੂੰ ਕਿਹਾ ਕਿ ਅਸੀਂ ਛੋਟੀਆਂ -ਛੋਟੀਆਂ ਚੀਜ਼ਾਂ ਦੀ ਦੇਖਭਾਲ ਕਰ ਕੇ ਪਾਣੀ ਨੂੰ ਬਰਬਾਦ ਹੋਣ ਤੋਂ ਬਚਾ ਸਕਦੇ ਹਾਂ, ਉਨ੍ਹਾਂਨੇ ਪਾਣੀ ਬਚਾਉਣ ਦੇ ਛੋਟੇ ਛੋਟੇ ਸੁਝਾਅ ਦੱਸੇ ਅਤੇ ਕਿਹਾ ਕਿ ਜਦੋਂ ਤੁਸੀਂ ਕੱਪੜੇ ਧੋਦੇ ਹੋ ਤਾਂ ਘਰ ਵਿਚ ਕੱਪੜੇ ਧੋਣ ਤੋਂ ਬਾਅਦ ਉਸ ਪਾਣੀ ਦੀ ਵਰਤੋਂ ਕਰਕੇ ਘਰ ਦੀ ਸਫਾਈ ਕੀਤੀ ਜਾ ਸਕਦੀ ਹੈ , ਜਿਸ ਦੇ ਕਾਰਨ ਪਾਣੀ ਦੀ ਬਚਤ ਤਾਂ ਹੋਵੇਗੀ ਹੀ ਅਤੇ ਨਾਲ ਹੀ ਫਰਸ਼ ਵੀ ਚਮਕ ਜਾਵੇਗਾ । ਉਨ੍ਹਾਂ ਕਿਹਾ ਇਸੇ ਤਰ੍ਹਾਂ ਅੱਜ ਕੱਲ੍ਹ ਇਹ ਬਰਸਾਤ ਦਾ ਮੌਸਮ ਹੈ, ਅਸੀਂ ਘਰ ਵਿੱਚ ਹੀ ਮੀਂਹ ਦੇ ਪਾਣੀ ਦੀ ਸੰਭਾਲ ਦੀ ਪ੍ਰਣਾਲੀ ਅਪਣਾ ਕੇ ਪਾਣੀ ਦੀ ਬਚਤ ਕਰ ਸਕਦੇ ਹਾਂ। ਇਸ ਮੌਕੇ ਸਕੂਲੀ ਬੱਚਿਆਂ ਨੂੰ ਫੀਲਡ ਟੈਸਟਿੰਗ ਕਿੱਟ ਰਾਹੀਂ ਪਾਣੀ ਦੀ ਜਾਂਚ ਕਰਨ ਦਾ ਤਰੀਕਾ ਦੱਸਿਆ ਗਿਆ। ਵਿਭਾਗ ਦੇ ਟੋਲ ਫਰੀ ਨੰਬਰ 1800180 5678 ਨੰਬਰ ਦੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਨੰਬਰ ‘ਤੇ ਤੁਸੀਂ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਹੱਲ ਵੀ ਕਰਵਾ ਸਕਦੇ ਹੋ। ਬੀਆਰਸੀ ਅਸ਼ੋਕ ਕੁਮਾਰ ਨੇ ਵੀ ਸਕੂਲੀ ਬੱਚਿਆਂ ਨੂੰ ਵੀ ਸੰਬੋਧਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਲਾਹਕਾਰ ਰਜਨੀ ਗੋਇਲ ਨੇ ਜਲ ਸੰਭਾਲ ਦੀ ਸਹੁੰ ਚੁਕਾਈ। ਇਸ ਮੌਕੇ ਜਲ ਜੀਵਨ ਮਿਸ਼ਨ 'ਤੇ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਜਿਸ ਵਿੱਚ 12 ਵੀਂ ਜਮਾਤ ਦੀ ਸੋਨਾਕਸ਼ੀ ਪਹਿਲੇ, ਸੋਮਤਾ ਦੂਜੇ ਅਤੇ ਪਾਇਲ ਤੀਸਰੇ ਸਥਾਨ ’ਤੇ ਰਹੀ। ਸਾਰੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ। ਇਸ ਤੋਂ ਬਾਅਦ ਸਰਕਾਰੀ ਹਾਈ ਸਕੂਲ ਅਮਾਦਲਪੁਰ ਅਤੇ ਸਰਕਾਰੀ ਹਾਈ ਸਕੂਲ ਫਤਿਹਪੁਰ ਵਿੱਚ ਵੀ ਪਾਣੀ ਦੀ ਸੰਭਾਲ ਬਾਰੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ ਇਸ ਦੌਰਾਨ ਕੋਵਿਡ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਗਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ