BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਮੈਡੀਕਲ ਕੈਂਪ ਵਿੱਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

July 27, 2021 05:02 PM

ਗੁਰਦਾਸਪੁਰ, 27 ਜੁਲਾਈ (ਏਜੰਸੀ) : ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੇਠ ਸਲੱਮ ਏਰੀਆਂ ਵਿੱਚ ਰਹਿ ਰਹੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ ਛੇਵੇਂ ਮੈਡੀਕਲ ਜਾਂਚ ਕੈਂਪ 60 ਮਰੀਜ਼ਾਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਰਾਜੀਵ ਕੁਮਾਰ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ. ਐਸ.ਕੇ ਪੰਨੂੰ ਸਮਾਜ ਸੇਵੀ, ਡਾ ਦਲਬੀਰ ਸਿੰਘ ਸੈਣੀ ਅਤੇ ਡਾ. ਅਨੀਤਾ ਮੈਡੀਕਲ ਅਫਸਰ ਮੋਜੂਦ ਸਨ। ਰਾਜੀਵ ਕੁਮਾਰ, ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀਆਂ ਦੇ ਸਾਂਝੇ ਸਹਿਯੋਗ ਸਦਕਾ ਲੋੜਵੰਦ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਇਹ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਪਰੰਤ ਮੁਫ਼ਤ ਦਵਾਈ ਵੰਡੀ ਗਈ। ਮੈਡੀਕਲ ਕੈਂਪ ਵਿੱਚ ਜੇਕਰ ਕਿਸੇ ਮਰੀਜ਼ ਦਾ ਟੈਸਟ ਆਦਿ ਦੀ ਲੋੜ ਪੈਂਦੀ ਤਾਂ ਸਿਵਲ ਹਸਪਤਾਲ ਵਿਚੋਂ ਕਰਵਾਇਆ ਜਾਂਦਾ ਹੈ ਅਤੇ ਜੇਕਰ ਕਿਸੇ ਪੀੜਤ ਨੂੰ ਸਰਕਾਰੀ ਹਸਪਤਾਲਾਂ ਵਿੱਚ ਟੈਸਟਾਂ ਤੋਂ ਇਲਾਵਾ ਹੋਰ ਕੋਈ ਦਵਾਈ ਜਾਂ ਟੈਸਟ ਦੀ ਲੋੜ ਹੁੰਦੀ ਹੈ ਤਾਂ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਉਸਦੀ ਮਦਦ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਤੀ 22 ਜੂਨ ਤੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ