BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਖੇਡਾਂ

ਕਰੂਨਾਲ ਪਾਂਡਿਆ ਕੋਰੋਨਾ ਪਾਜ਼ੇਟਿਵ, ਦੂਜਾ ਟੀ-20 ਮੁਲਤਵੀ

July 28, 2021 01:20 PM

ਏਜੰਸੀਆਂ
ਨਵੀਂ ਦਿੱਲੀ/27 ਜੁਲਾਈ : ਭਾਰਤ ਅਤੇ ਸ੍ਰੀਲੰਕਾ ਦੇ ਵਿਚਾਲੇ (27 ਜੁਲਾਈ) ਨੂੰ ਖੇਡਿਆ ਜਾਣ ਵਾਲਾ ਦੂਜਾ ਟੀ -20 ਮੈਚ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕ੍ਰਿਕਟਰ ਕਰੂਨਾਲ ਪਾਂਡਿਆ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਸ ਕਾਰਨ ਕੋਲੰਬੋ ਵਿੱਚ ਅੱਜ ਦਾ ਮੈਚ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਮੁਲਤਵੀ ਖੇਡ ਹੁਣ ਬੁੱਧਵਾਰ (28 ਜੁਲਾਈ) ਨੂੰ ਹੋਵੇਗਾ, ਜਿਸ ਤੋਂ ਬਾਅਦ ਸੀਰੀਜ਼ ਦਾ ਤੀਜਾ ਮੈਚ ਸ਼ੁੱਕਰਵਾਰ ਨੂੰ ਹੋਵੇਗਾ।
ਕਰੂਨਾਲ ਪਾਂਡਿਆ ਦੇ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਭਾਰਤ ਅਤੇ ਸ੍ਰੀਲੰਕਾ ਦੋਵਾਂ ਟੀਮਾਂ ਨੂੰ ਆਈਸੋਲੇਸ਼ਨ ’ਤੇ ਭੇਜ ਦਿੱਤਾ ਗਿਆ ਹੈ। ਕਰੂਨਾਲ ਪਾਂਡਿਆ ਦੇ ਨਾਲ ਨੇੜਲੇ ਸੰਪਰਕ ਵਿੱਚ ਰਹਿਣ ਵਾਲੇ ਖਿਡਾਰੀਆਂ ’ਤੇ ਨਜ਼ਰ ਰੱਖੀ ਜਾਵੇਗੀ। ਫਿਲਹਾਲ ਮੈਚ ਨੂੰ ਇਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ, ਪਰ ਬੁੱਧਵਾਰ ਨੂੰ ਮੈਚ ਖੇਡਣਾ ਮੁਸਕਲ ਜਾਪਦਾ ਹੈ।
ਕਰੂਨਾਲ ਪਾਂਡਿਆ ਨੂੰ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਹੁਣ ਪੂਰੀ ਟੀਮ ਨੂੰ ਅੱਜ ਆਰਟੀ-ਪੀਸੀਆਰ ਟੈਸਟ ਕਰਵਾਉਣਾ ਹੋਵੇਗਾ। ਭਾਰਤ ਨੇ ਵਨਡੇ ਸੀਰੀਜ 2-1 ਨਾਲ ਜਿੱਤੀ ਅਤੇ ਟੀ 20 ਆਈ ਸੀਰੀਜ ਵਿਚ 1-0 ਨਾਲ ਅੱਗੇ ਹੈ।
ਦੱਸਣਾ ਬਣਦਾ ਹੈ ਕਿ ਵਨਡੇ ਸੀਰੀਜ ਦੀ ਸੁਰੂਆਤ ਵੀ ਮੁਲਤਵੀ ਕਰ ਦਿੱਤੀ ਗਈ ਸੀ, ਕਿਉਂਕਿ ਸ੍ਰੀਲੰਕਾ ਟੀਮ ਦੇ ਬੱਲੇਬਾਜ਼ੀ ਕੋਚ ਅਤੇ ਵੀਡੀਓ ਵਿਸਲੇਸਕ ਸੀਰੀਜ਼ ਦੀ ਸੁਰੂਆਤ ਤੋਂ ਪਹਿਲਾਂ ਹੀ ਕੋਵਿਡ-19 ਸਾਕਾਰਾਤਮਕ ਪਾਏ ਗਏ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ