BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਭਾਰਤ ਪੁੱਜੇ

July 28, 2021 01:22 PM

ਏਜੰਸੀਆਂ
ਨਵੀਂ ਦਿੱਲੀ/27 ਜੁਲਾਈ : ਅਮਰੀਕਾ ਦੇ ਸੈਕਟਰੀ ਆਫ਼ ਸਟੇਟ ਐਂਟਨੀ ਬਲਿੰਕਨ ਦੋ ਰੋਜ਼ਾ ਭਾਰਤ ਦੌਰੇ ’ਤੇ ਮੰਗਲਵਾਰ ਸ਼ਾਮ ਕਰੀਬ 7.30 ਵਜੇ ਦਿੱਲੀ ਪਹੁੰਚੇ। ਬੁੱਧਵਾਰ ਨੂੰ ਉਹ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਬਲਿੰਕਨ ਭਾਰਤ ’ਚ ਮਨੁੱਖੀ ਅਧਿਕਾਰ ਅਤੇ ਪੈਗਾਸਸ ਜਾਸੂਸੀ ਦੇ ਮਾਮਲਿਆਂ ਨੂੰ ਉਠਾ ਸਕਦੇ ਹਨ। ਇਸ ਤੋਂ ਇਲਾਵਾ ਅਫ਼ਗਾਨਿਸਤਾਨ ’ਚ ਅਮਰੀਕੀ ਫੌਜ ਨੂੰ ਵਾਪਸ ਬੁਲਾਉਣ ਅਤੇ ਅੱਤਵਾਦ ਫੰਡਿੰਗ ਦੇ ਚੱਲਦਿਆਂ ਪਾਕਿਸਤਾਨ ’ਤੇ ਦਬਾਅ ਬਣਾਏ ਰੱਖਣ ਆਦਿ ਮੁੱਦਿਆਂ ’ਤੇ ਵੀ ਗੱਲਬਾਤ ਕਰਨਗੇ। ਦੱਸਣਾ ਬਣਦਾ ਹੈ ਕਿ ਬਲਿੰਕਨ ਦੀ ਅਹੁਦਾ ਸੰਭਾਲਣ ਤੋਂ ਬਾਅਦ ਇਹ ਪਹਿਲੀ ਯਾਤਰਾ ਹੈ। ਦੱਖਣੀ ਅਤੇ ਮੱਧ ਏਸ਼ੀਆ ਮਾਮਲਿਆਂ ਦੇ ਅਸਿਸਟੈਂਟ ਸੈਕਟਰੀ ਡੀਨ ਥੋਮਸ਼ਨ ਨੇ ਬੀਤੇ ਦਿਨ ਕਿਹਾ ਸੀ ਕਿ ਬਲਿੰਕਨ ਮਨੁੱਖੀ ਅਧਿਕਾਰ ਦਾ ਮੁੱਦਾ ਜ਼ਰੂਰ ਉਠਾਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ