BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਰਿਆਣਾ

ਸਿਰਸਾ ਦੇ ਗੁਰਦੁਆਰਾ ਚਿੱਲ੍ਹਾ ਸਾਹਿਬ ਵਿਖੇ ਮਨਾਈ ਗਈ ਬਾਬਾ ਬਘੇਲ ਸਿੰਘ ਦੀ 53ਵੀਂ ਬਰਸੀ

July 28, 2021 02:31 PM

- ਕੈਂਪ ਮੌਕੇ ਮਾਹਰ ਡਾਕਟਰਾਂ ਵਲੋਂ ਕੀਤੀ ਗਈ ਫ੍ਰੀ ਸਿਹਤ ਜਾਂਚ

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ, 27 ਜੁਲਾਈ : ਸਿਰਸਾ ਦੇ ਗੁਰਦਵਾਰਾ ਚਿੱਲ੍ਹਾ ਸਾਹਿਬ ਵਿਖੇ ਸੰਤ ਬਾਬਾ ਬਘੇਲ ਸਿੰਘ ਦੀ 53ਵੀ ਬਰਸੀ ਇਲਾਕੇ ਦੀਆ ਸੰਗਤਾ ਵਲੋ ਸ਼ਰਧਾਪੂਰਵਕ ਅਤੇ ਧੂਮਧਾਮ ਨਾਲ ਮਨਾਈ ਗਈ। ਗੁਰਦੁਆਰਾ ਚਿੱਲ੍ਹਾਂ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਉਣ ਉਪਰੰਤ ਗੁਰੂ ਦਾ ਅਟੁਟ ਲੰਗਰ ਵਰਤਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਬਰਸੀ ਨੂੰ ਸਮਰਪਤ ਫ੍ਰੀ ਮੈਡੀਕਲ ਕੈਂਪ ਵੀ ਲਾਇਆ ਗਿਆ। ਜਿਸ ਵਿੱਚ ਡਾ: ਰਾਜਕੁਮਾਰ ਡੂਮਰਾ, ਡਾ:ਵਿਕਰਮਜੀਤ ਸਿੰਘ, ਡਾ:ਨਿਕਿਤਾ ਅੱਗਰਵਾਲ, ਡਾ: ਸ਼ੋਭਨਾ ਕੰਬੋਜ਼, ਡਾ:ਰਕਸ਼ਿਤ ਅੱਗਰਵਾਲ ਨੇ ਵੱਖ ਵੱਖ ਰੋਗਾਂ ਸਬੰਧੀ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਕੈਪ ਵਿੱਚ 500 ਦੇ ਕਰੀਬ ਮਰੀਜ਼ਾਂ ਦੀ ਸਿਹਤ ਜਾਂਚ ਕਰਵਾਕੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਦੌਰਾਨ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ 100 ਯੂਨਿਟ ਰਕਤਦਾਨ ਹੋਇਆ। ਇਸਤੋ ਇਲਾਵਾ ਵੈਕਸੀਨੇਸ਼ਨ ਕੈਂਪ ਵਿੱਚ 300 ਵੱਧ ਨਾਗਰਿਕਾਂ ਨੂੰ ਕੋਵਿਡ ਵੈਕਸੀਨ ਲਾਈ ਗਈ। ਬਾਬਾ ਅਜੀਤ ਸਿੰਘ ਦੀ ਰਹਿਨੁਮਾਈ ਵਿਚ ਹੋਏ ਇਸ ਧਾਰਮਿਕ ਸਮਾਗਮ ਮੌਕੇ ਬਾਬਾ ਜਗਤਾਰ ਸਿੰਘ,ਬਾਬਾ ਨਰਿੰਦਰ ਸਿੰਘ, ਬਾਬਾ ਮੁਖਤਿਆਰ ਸਿੰਘ, ਗੁਰਸੇਵਕ ਸਿੰਘ ਅਤੇ ਅਰਵਿੰਦਰ ਸਿੰਘ ਐਡਵੋਕੇਟ ਸਮੇਤ ਬਹੁਤ ਸਾਰੀਆਂ ਮਹਿਲਾ ਸ਼ਰਧਾਲੂ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ