BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਮੋਹੀ ਕ੍ਰਿਕਟ ਲੀਗ ਟੂਰਨਾਮੈਂਟ ’ਚ ਜੋਧਾਂ ਜੇਤੂ ਤੇ ਜੱਸੀਆਂ ਉੱਪ ਜੇਤੂ  

July 28, 2021 02:35 PM

- ਵਿਧਾਇਕ ਇਆਲੀ ਵੱਲੋਂ 50 ਹਜ਼ਾਰ ਰੁਪਏ ਦੀ ਸਹਾਇਤਾ 

ਸਤਿਨਾਮ ਬੜੈਚ
ਮੁੱਲਾਂਪੁਰ ਦਾਖਾ, 27 ਜੁਲਾਈ : ਪਿੰਡ ਮੋਹੀ ਵਿਖੇ ਖੇਡਾਂ ਨੂੰ ਸਮਰਪਿਤ ਪਿੰਡ ਦੇ ਅਗਾਂਹਵਧੂ ਨੌਜਵਾਨਾਂ ਵੱਲੋਂ ਕ੍ਰਿਕਟ ਲੀਗ ਟੂਰਨਾਮੈਂਟ ਕਰਵਾਇਆ ਗਿਆ, ਜਿਸਦੀ ਸਮਾਪਤੀ ਮੌਕੇ ਮੁੱਖ ਮਹਿਮਾਨ ਵੱਲੋਂ ਪੁੱਜੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਇਨਾਮਾਂ ਦੀ ਵੰਡ ਕੀਤੀ ਗਈ । ਇਸ ਟੂਰਨਾਮੈਂਟ ਦੌਰਾਨ ਦਰਜਨਾ ਨਾਮਵਰ ਟੀਮਾਂ ਨੇ ਆਪਣੀ ਖੇਡ ਹੁਨਰ ਦਾ ਸ਼ਾਨਦਾਰ ਮੁਜਾਹਰਾ ਕੀਤਾ। ਅਖੀਰ ਆਪੋ ਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਕਸਬਾ ਜੋਧਾਂ ਅਤੇ ਜੱਸੀਆਂ ਦੀਆਂ ਟੀਮਾਂ ਪਹਿਲੇ ਅਤੇ ਦੂਜੇ ਸਥਾਨ ਲਈ ਫਾਈਨਲ ਮੁਕਾਬਲਾ ਖੇਡੀਆਂ, ਜਿਸ ਵਿੱਚੋਂ ਜੋਧਾਂ ਕ੍ਰਿਕੇਟ ਟੀਮ ਨੇ ਪਹਿਲੇ ਅਤੇ ਜੱਸੀਆਂ ਦੀ ਟੀਮ ਦੂਜੇ ਸਥਾਨ ’ਤੇ ਰਹੀ । ਫਾਈਨਲ ਮੁਕਾਬਲਾ ਦੇਖਣ ਲਈ ਵਿਧਾਇਕ ਇਆਲੀ ਨੇ ਉੱਚੇਚੇ ਤੌਰ ’ਤੇ ਪੁੱਜੇ ਕੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ । ਉਹਨਾਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਉਪਰੰਤ ਇਕੱਤਰ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ  ਜਿੱਥੇ ਅਨਿਖੜਵਾਂ ਅੰਗ ਹਨ ਉੱਥੇ ਖਿਡਾਰੀਆਂ ਵਿੱਚ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਵੀ ਮਜਬੂਤ ਕਰਦੀਆਂ ਹਨ। ਉਹਨਾਂ ਖਿਡਾਰੀਆਂ ਨੂੰ ਕਿਸੇ ਵੀ ਨਸ਼ੇ ਤੋਂ ਵਰਜਦਿਆਂ ਅਪੀਲ ਕੀਤੀ ਕਿ ਖੇਡਾਂ ਹੀ ਇੱਕ ਮਾਤਰ ਅਜਿਹਾ ਜਰੀਆ ਹਨ ਜਿਸ ਨਾਲ ਅਜਿਹੇ ਨਸ਼ੀਲੇ ਪਦਾਰਥਾਂ ਦਾ ਤਿਆਗ ਕੀਤਾ ਜਾ ਸਕਦਾ ਹੈ।
ਵਿਧਾਇਕ ਇਆਲੀ ਨੇ ਪਿੰਡ ਦੇ ਯੂਥ ਕਲੱਬ ਦੇ ਨੌਜਵਾਨਾਂ ਨੂੰ ਫੁੱਟਬਾਲ , ਵਾਲੀਬਾਲ ਅਤੇ ਕ੍ਰਿਕਟ ਨਾਲ ਸਬੰਧਤ ਖੇਡ ਕਿੱਟਾਂ ਦੀ ਮੰਗ ’ਤੇ  ਆਪਣੀ ਨਿੱਜੀ ਜੇਬ ਵਿੱਚੋਂ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਦਿੱਤੀ । ਯੂਥ ਕਲੱਬ , ਕ੍ਰਿਕਟ ਕਲੱਬ ਅਤੇ ਵਾਲੀਵਾਲ ਕਲੱਬ ਤੋਂ ਇਲਾਵਾ ਪਿੰਡ ਦੇ ਵੱਡੀ ਗਿਣਤੀ ਵਿੱਚ ਨੌਜਵਾਨਾ ਅਤੇ ਮੋਹਤਵਰਾਂ ਨੇ ਵਿਧਾਇਕ ਇਆਲੀ ਵੱਲੋਂ ਹਲਕਾ ਦਾਖਾ ਅੰਦਰ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ।  ਇਸ ਮੌਕੇ  ਸਾਬਕਾ ਸਰਪੰਚ ਕੁਲਦੀਪ ਸਿੰਘ, ਜਗਰੂਪ ਸਿੰਘ, ਕੈਪਟਨ ਹਰਦੇਵ ਸਿੰਘ, ਅਰਜਨ ਸਿੰਘ, ਜੋਗਿੰਦਰ ਸਿੰਘ ਫੌਜੀ, ਜੇ.ਈ. ਭੁਪਿੰਦਰ ਸਿੰਘ, ਮਾ. ਗੁਰਮੀਤ ਸਿੰਘ, ਭੁਪਿੰਦਰ ਸਿੰਘ ਬਿੱਲਾ, ਤੇਜਪ੍ਰਤਾਪ ਸਿੰਘ, ਜੀਵਨ ਸਿੰਘ, ਜੱਸਾ, ਰਾਜੂ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ ਅਤੇ ਕਰਨੈਲ ਸਿੰਘ ਗਿੱਲ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ