BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਕਾਰੋਬਾਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 11ਵੇਂ ਦਿਨ ਸਥਿਰ

July 28, 2021 02:48 PM

ਨਵੀਂ ਦਿੱਲੀ, 28 ਜੁਲਾਈ (ਏਜੰਸੀ) : ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਵਾਧੇ ਦੇ ਬਾਵਜੂਦ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ 11ਵੇਂ ਦਿਨ ਦੋਵਾਂ ਬਾਲਣਾਂ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ l
ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਨੂੰ ਪੈਟਰੋਲ 101.84 ਰੁਪਏ ਪ੍ਰਤੀ ਲੀਟਰ, ਜਦਕਿ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਦੂਜੇ ਪਾਸੇ, ਕੌਮਾਂਤਰੀ ਬਾਜ਼ਾਰ ਵਿੱਚ ਕੱਚਾ ਤੇਲ 74 ਡਾਲਰ ਪ੍ਰਤੀ ਬੈਰਲ 'ਤੇ ਘੁੰਮ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਦੇਸ਼ ਦੇ ਹੋਰ ਮਹਾਂਨਗਰਾਂ ਮੁੰਬਈ, ਚੇਨਈ ਅਤੇ ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 107.83 ਰੁਪਏ, 102.49 ਰੁਪਏ ਅਤੇ 102.08 ਰੁਪਏ ਪ੍ਰਤੀ ਲੀਟਰ ਰਹੀ। ਇਸ ਦੇ ਨਾਲ ਹੀ ਡੀਜ਼ਲ ਵੀ ਇਨ੍ਹਾਂ ਮਹਾਂਨਗਰਾਂ ਵਿੱਚ ਕ੍ਰਮਵਾਰ 97.45 ਰੁਪਏ, 94.39 ਰੁਪਏ ਅਤੇ 93.02 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਧਿਆਨ ਯੋਗ ਹੈ ਕਿ ਮਈ ਤੋਂ ਲੈ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ। ਪਿਛਲੇ 42 ਦਿਨਾਂ ਵਿੱਚ ਪੈਟਰੋਲ 11.52 ਰੁਪਏ ਮਹਿੰਗਾ ਹੋ ਗਿਆ ਹੈ। ਦੇਸ਼ ਭਰ ਦੇ 19 ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ