BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਆਪਣੇ ਹੀ ਜੱਜ ਵਿਰੁੱਧ ਸੁਪਰੀਮ ਕੋਰਟ ਪਹੁੰਚੀ ਕਲਕੱਤਾ ਹਾਈ ਕੋਰਟ

July 28, 2021 05:32 PM

ਨਵੀਂ ਦਿੱਲੀ, 28 ਜੁਲਾਈ (ਏਜੰਸੀ) : ਕਲਕੱਤਾ ਹਾਈ ਕੋਰਟ ਨੇ ਆਪਣੇ ਹੀ ਇੱਕ ਜੱਜ ਦੇ ਇੱਕ ਹੁਕਮ ਦੇ ਵਿਰੁੱਧ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਪ੍ਰਸ਼ਾਸਨਿਕ ਵਿੰਗ ਦੀ ਤਰਫੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਜਸਟਿਸ ਸਬਿਆਸਾਚੀ ਭੱਟਾਚਾਰੀਆ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਕਾਰਜਕਾਰੀ ਚੀਫ਼ ਜਸਟਿਸ ਰਾਜੇਸ਼ ਬਿੰਦਲ ਦੀ ਉਸ ਤੋਂ ਪਹਿਲਾਂ ਪੈਂਡਿੰਗ ਕੇਸ ਨੂੰ ਡਿਵੀਜ਼ਨ ਬੈਂਚ ਵਿੱਚ ਤਬਦੀਲ ਕਰਨ ਲਈ ਤਿੱਖੀ ਅਲੋਚਨਾ ਕੀਤੀ ਸੀ। ਜਸਟਿਸ ਸਬਿਆਸਾਚੀ ਨੇ ਆਪਣੇ ਆਦੇਸ਼ ਵਿੱਚ ਇੱਕ ਡੂੰਘਾ ਤੰਜ ਕੱਸਦਿਆਂ ਕਿਹਾ ਕਿ ਚੋਟੀ ਦੇ ਅਦਾਰਿਆਂ ਵਿੱਚ ਦੁਰਾਚਾਰ ਨੂੰ ਉਤਸ਼ਾਹਤ ਨਹੀਂ ਕੀਤਾ ਜਾਣਾ ਚਾਹੀਦਾ। ਚੀਫ਼ ਜਸਟਿਸ ਰੋਸਟਰ ਦਾ ਮਾਸਟਰ ਹੈ, ਪਰ ਇਸਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਨੂੰ ਇਹ ਮਾਮਲਾ ਰਾਤੋ ਰਾਤ ਕਿਸੇ ਹੋਰ ਬੈਂਚ ਕੋਲ ਭੇਜ ਦੇਣਾ ਚਾਹੀਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ