BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਮਨੋਰੰਜਨ

ਮਾਮਲਾ ਅਸ਼ਲੀਲ ਫ਼ਿਲਮਾਂ ਦਾ : ਮੈਜਿਸਟਰੇਟ ਕੋਰਟ ਨੇ ਖਾਰਜ਼ ਕੀਤੀ ਰਾਜ ਕੁੰਦਰਾ ਦੀ ਜ਼ਮਾਨਤ ਅਰਜ਼ੀ

July 29, 2021 10:41 AM

ਏਜੰਸੀਆਂ
ਮੁੰਬਈ/28 ਜੁਲਾਈ : ਸ਼ਿਲਪਾ ਸੈਟੀ ਦੇ ਪਤੀ ਰਾਜ ਕੁੰਦਰਾ ਤੇ ਉਨ੍ਹਾਂ ਦੇ ਆਈਟੀ ਹੈੱਡ ਰਿਯਾਨ ਥੋਪਰੇ ਨੂੰ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ’ਚ ਗਿ੍ਰਫਤਾਰ ਕੀਤਾ ਗਿਆ ਸੀ। ਦੱਸਣਾ ਬਣਦਾ ਹੈ ਕਿ ਮੰਗਲਵਾਰ ਨੂੰ ਕੋਰਟ ਨੇ ਰਾਜ ਕੁੰਦਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਸੀ। ਹੁਣ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਵੀ ਖਾਰਜ਼ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੁੰਬਈ ਦੀ ਏਸਪਲੇਨੈਡ ਕੋਰਟ ਨੇ ਰਾਜ ਕੁੰਦਰਾ ਤੇ ਰਿਯਾਨ ਥੋਪਰੇ ਦੀ ਜ਼ਮਾਨਤ ਪਟੀਸ਼ਨ ਖਾਰਜ਼ ਕਰ ਦਿੱਤੀ ਹੈ। ਮੰਗਲਵਾਰ ਨੂੰ ਸੁਣਵਾਈ ’ਚ ਕ੍ਰਾਈਮ ਬ੍ਰਾਂਚ ਨੇ ਕੋਰਟ ’ਚ ਦੱਸਿਆ ਕਿ ਰਾਜ ਦੇ ਘਰੋਂ ਕਈ ਅਹਿਮ ਸਬੂਤ ਮਿਲੇ ਹਨ। ਕਈ ਇਲੈਕਟ੍ਰਾਨਿਕ ਸਬੂਤ ਜ਼ਬਤ ਕੀਤੇ ਗਏ ਹਨ, ਇਸ ਲਈ ਇਕ ਫਾਰੈਂਸਿਕ ਐਕਸਪਰਟ ਨਿਯੁਕਤ ਕੀਤਾ ਗਿਆ ਸੀ, ਜਿਸ ਦੀ ਮਦਦ ਨਾਲ ਡੇਟਾ ਵਾਪਸ ਮਿਲ ਰਿਹਾ ਹੈ। ਰਾਜ ਦੇ ਘਰੋਂ ਹਾਰਡ ਡਿਸਕ ਤੇ ਮੋਬਾਈਲ ਮਿਲੇ ਹਨ। ਆਈਓਐਸ ’ਤੇ ਜਦੋਂ ਦੋਸ਼ੀਆਂ ਦੇ ਹਾਟਸ਼ਾਟ ਦਿਖਾਈ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਐਪਲ ਤੋਂ 1 ਕਰੋੜ 13 ਲੱਖ 64,886 ਰੁਪਏ ਮਿਲੇ ਸਨ। ਜਿਨ੍ਹਾਂ ਬੈਂਕ ਖਾਤਿਆਂ ’ਚ ਪੈਸਾ ਜਮ੍ਹਾਂ ਕੀਤੇ ਗਏ ਸਨ। ਉਨ੍ਹਾਂ ਨੂੰ ਕੋਟਕ ਮਹਿੰਦਰਾ ਬੈਂਕ, ਯੈੱਸ ਬੈਂਕ ਤੇ ਹੋਰ ਬੈਂਕ ਖਾਤਿਆਂ ਤੋਂ ਜਬਤ ਕਰ ਲਿਆ ਗਿਆ ਹੈ। ਅਜੇ ਕੁਝ ਫਰਾਰ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ