BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਬਸਵਰਾਜ ਨੇ ਕਰਨਾਟਕ ਦੇ 23ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

July 29, 2021 10:43 AM

ਏਜੰਸੀਆਂ
ਨਵੀਂ ਦਿੱਲੀ/28 ਜੁਲਾਈ : ਬੇਂਗਲੁਰੂ ਬਸਵਰਾਜ ਬੋਮਾਈ ਨੇ ਕਰਨਾਟਕ ਦੇ 23ਵੇਂ ਮੁੱਖ ਮੰਤਰੀ ਦੇ ਰੂਪ ਵਿਚ ਬੁੱਧਵਾਰ ਨੂੰ ਸਹੁੰ ਚੁੱਕ ਲਈ ਹੈ। ਰਾਜਪਾਲ ਥਾਵਰਚੰਦ ਗਹਿਲੋਤ ਨੇ ਰਾਜ ਭਵਨ ਵਿਚ ਬਸਵਰਾਜ ਬੋਮਾਈ ਨੂੰ ਅਹੁਦੇ ਦੀ ਸਹੁੰ ਚੁੱਕਾਈ। ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੇ ਬੋਮਾਈ ਨੂੰ ਨਵੇਂ ਮੁੱਖ ਮੰਤਰੀ ਦੇ ਰੂਪ ਵਿਚ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਭਰੋਸਾ ਜਤਾਇਆ ਕਿ ਉਹ ਵਿਕਾਸ ਦੇ ਰਾਹ ’ਤੇ ਕਰਨਾਟਕ ਦੀ ਅਗਵਾਈ ਕਰਨਗੇ। ਯੇਦੀਯੁਰੱਪਾ ਨੇ ਟਵੀਟ ਕਰ ਕੇ ਕਿਹਾ ਕਿ ਬਸਵਰਾਜ ਬੋਮਾਈ ਨੂੰ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੇ ਰੂਪ ’ਚ ਚੁਣੇ ਜਾਣ ’ਤੇ ਵਧਾਈ।
ਮੈਨੂੰ ਭਰੋਸਾ ਹੈ ਕਿ ਤੁਸੀਂ ਕਰਨਾਟਕ ਨੂੰ ਵਿਕਾਸ ਦੇ ਰਾਹ ’ਤੇ ਲੈ ਕੇ ਜਾਉਗੇ ਅਤੇ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰੋਗੇ।
ਇਕ ਹੋਰ ਟਵੀਟ ’ਚ ਯੇਦੀਯੁਰੱਪਾ ਨੇ ਬੋਮਾਈ ਨੂੰ ਉਨ੍ਹਾਂ ਦੇ ਕੁਸ਼ਲ ਅਤੇ ਸਫ਼ਲ ਪ੍ਰਦਰਸ਼ਨ ਲਈ ਵਧਾਈ ਦਿੱਤੀ।
ਦੱਸਣਾ ਬਣਦਾ ਹੈ ਕਿ ਬੋਮਾਈ ਨੇ ਅੱਜ ਆਪਣੇ ਦਿਨ ਦੀ ਸ਼ੁਰੂਆਤ ਅੰਜਨੇਯਾ ਸਵਾਮੀ ਮੰਦਰ ’ਚ ਪੂਜਾ ਕਰ ਕੇ ਕੀਤੀ ਅਤੇ ਆਪਣੇ ਘਰ ਪਰਤ ਗਏ। ਬਾਅਦ ’ਚ ਉਨ੍ਹਾਂ ਨੇ ਮੱਲੇਸ਼ਵਰਮ ਸਥਿਤ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਦਾ ਦੌਰਾ ਕੀਤਾ, ਜਿੱਥੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਨਲਿਨ ਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਦੇ ਅਸਤੀਫ਼ੇ ਮਗਰੋਂ ਬਸਵਰਾਜ ਬੋਮਾਈ ਨੂੰ ਸੂਬੇ ਦਾ ਨਵੰ ਮੁੱਖ ਮੰਤਰੀ ਐਲਾਨ ਕੀਤਾ ਗਿਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ