BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਪੰਜਾਬ ’ਚੋਂ ਸਾਲ 2030 ਤੱਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ : ਬਲਬੀਰ ਸਿੱਧੂ

July 29, 2021 10:46 AM

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/28 ਜੁਲਾਈ : ਸੂਬੇ ’ਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜ਼ਨਲ ਹਸਪਤਾਲ ਅਤੇ 6 ਈਐਸਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ ਕੁੱਲ 114 ਇਲਾਜ ਕੇਂਦਰ ਹੋਣਗੇ ਜਿਸ ਨਾਲ ਮਰੀਜ ਆਪਣੇ ਘਰਾਂ ਦੇ ਨੇੜੇ ਹੀ ਹੈਪੇਟਾਈਟਸ ਸੀ ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ।
ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਹ ਪ੍ਰਗਟਾਵਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਵੀ ਪੰਜਾਬ ਸਰਕਾਰ ਨੇ ਜਨਵਰੀ 2020 ਤੋਂ ਜੁਲਾਈ 2021 ਤੱਕ ਹੈਪਾਟਾਈਟਸ ਸੀ ਵਾਇਰਸ ਦੇ ਲਗਭਗ 18,000 ਮਰੀਜ਼ਾਂ ਦਾ ਇਲਾਜ ਕੀਤਾ। ਹਾਲਾਂਕਿ, ਇਸ ਪ੍ਰੋਗਰਾਮ ਦਾ ਵਿਸਥਾਰ 9 ਕੇਂਦਰੀ ਜੇਲ੍ਹਾਂ ਵਿਚਲੇ ਕੈਦੀਆਂ ਲਈ ਵੀ ਕੀਤਾ ਗਿਆ ਤਾਂ ਜੋ ਇਹਨਾਂ ਸਾਰੇ ਉੱਚ ਜੋਖਮ ਵਾਲੇ ਕੇਸਾਂ ਨੂੰ ਹੈਪੇਟਾਈਟਸ ਸੀ ਦੇ ਇਲਾਜ ਲਈ ਕਿਤੇ ਹੋਰ ਜਾਣਾ ਨਾ ਪਵੇ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਗਰਭਵਤੀ ਮਹਿਲਾਵਾਂ ਦੀ ਹੈਪੇਟਾਈਟਸ ਬੀ ਅਤੇ ਸੀ ਲਈ ਮੁਫਤ ਜਾਂਚ ਕਰਵਾਉਣ ਲਈ ਯੋਜਨਾ ਵੀ ਉਲੀਕੀ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਰੈਪਿਡ ਟੈਸਟ ਕਿੱਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਪਾਜ਼ੇਟਿਵ ਗਰਭਵਤੀ ਮਹਿਲਾਵਾਂ ਦੀ ਜਲਦ ਸਿਹਤਯਾਬੀ ਲਈ ਉਨ੍ਹਾਂ ਨੂੰ ਨਜ਼ਦੀਕੀ ਇਲਾਜ ਕੇਂਦਰ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਜੋ ਉਨ੍ਹਾਂ ਦੇ ਨਵਜੰਮੇ ਬੱਚੇ ਲਈ ਵੀ ਸਿਹਤ ਸੁਰੱਖਿਆ ਯਕੀਨੀ ਬਣਾਏਗਾ।
ਸ. ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ, ਟੈਸਟਿੰਗ ਅਤੇ ਇਲਾਜ ਸਬੰਧੀ ਸੇਵਾਵਾਂ ਨੂੰ ਬੰਦ ਨਹੀਂ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਇਲਾਜ ਕੇਂਦਰਾਂ ਦੀ ਗਿਣਤੀ 25 ਤੋਂ ਵਧਾ ਕੇ 67 ਕਰ ਦਿੱਤੀ ਗਈ।
ਐਚਆਈਵੀ ਪਾਜ਼ੇਟਿਵ ਕੇਸਾਂ ਵਿੱਚ ਹੈਪਾਟਾਇਟਿਸ ਸੀ ਦਾ ਇਲਾਜ 17 ਏਆਰਟੀ ਕੇਂਦਰਾਂ ਅਤੇ ਆਈਵੀਡੀਯੂ (ਇੰਟਰਾਵੇਨਸ ਡਰੱਗ ਯੂਜ਼ਰਸ) ਦਰਮਿਆਨ ਹੈਪਾਟਾਈਟਸ ਸੀ ਵਾਇਰਸ ਦੇ ਪ੍ਰਬੰਧਨ ਲਈ 14 ਓਐਸਟੀ ਕੇਂਦਰਾਂ ਵਿੱਚ ਇਲਾਜ ਸੁਰੂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਸੂਬੇ ਭਰ ਵਿੱਚ 2 ਲੱਖ ਵਿਅਕਤੀਆਂ ਦੀ ਹੈਪੇਟਾਈਟਸ ਸੀ ਲਈ ਜਾਂਚ ਕੀਤੀ ਗਈ ਅਤੇ ਹੁਣ ਤੱਕ 97,000 ਮਰੀਜ਼ਾਂ ਨੂੰ ਹੈਪੇਟਾਈਟਸ ਸੀ ਲਈ ਮੁਫ਼ਤ ਇਲਾਜ ਮੁਹੱਈਆ ਕੀਤਾ ਗਿਆ। ਸੂਬੇ ਭਰ ਵਿੱਚ ਹੈਪੇਟਾਈਟਸ ਸੀ ਦੇ ਮਰੀਜ਼ਾਂ ਦੀ ਇਲਾਜ ਦਰ 93 ਫ਼ੀਸਦ ਹੈ।
ਸਿਹਤ ਮੰਤਰੀ ਨੇ ਇਸ ਮੌਕੇ ਹੈਪੇਟਾਈਟਸ ਸੀ ਅਤੇ ਬੀ ਦੀ ਰੋਕਥਾਮ ਲਈ ਪੋਸਟਰ ਅਤੇ ਹੈਪੇਟਾਈਟਸ ਸੀ ਦੇ ਪ੍ਰਬੰਧਨ ਵਿਚ ਪੰਜਾਬ ਸਰਕਾਰ ਵੱਲੋਂ 5 ਸਾਲਾਂ ਦੌਰਾਨ ਕੀਤੇ ਕਾਰਜਾਂ ਬਾਰੇ ਇਕ ਕਿਤਾਬਚਾ ਵੀ ਲਾਂਚ ਕੀਤਾ।
ਉਹਨਾਂ ਦੱਸਿਆ ਕਿ ਸੂਬੇ ਤੋਂ ਹੈਪੇਟਾਈਟਸ ਬੀ ਅਤੇ ਸੀ ਦੇ ਗੰਭੀਰ ਮਾਮਲਿਆਂ ਦੇ ਪ੍ਰਬੰਧਨ ਲਈ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹੈਪੇਟਾਈਟਸ ਬੀ ਅਤੇ ਸੀ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੀਜੀਆਈ ਵਿੱਚ ਹੈਪੇਟਾਈਟਸ ਬੀ ਅਤੇ ਸੀ ਦੇ ਪ੍ਰਬੰਧਨ ਲਈ ਦਵਾਈਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ।
ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਸ ਪ੍ਰੋਗਰਾਮ ਵਿੱਚ ਸ੍ਰੀ ਅਲੋਕ ਸ਼ੇਖਰ ਪੀ.ਐਸ.ਐਚ.ਐਫ.ਡਬਲਯੂ, ਹੈਪਟੋਲੋਜੀ ਪੀਜੀਆਈ ਦੇ ਪ੍ਰੋਫੈਸਰ ਅਤੇ ਮੁਖੀ ਡਾ. ਵਰਿੰਦਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਗੁਰਿੰਦਰ ਬੀਰ ਸਿੰਘ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਵੀ.ਐਚ.ਸੀ.ਪੀ. ਡਾ. ਗਗਨਦੀਪ ਸਿੰਘ ਗਰੋਵਰ ਸ਼ਾਮਲ ਹੋਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ