BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

‘ਬੈਂਕ ਡੁੱਬਿਆਂ ਤਾਂ 90 ਦਿਨਾਂ ’ਚ ਗਾਹਕਾਂ ਨੂੰ ਵਾਪਸ ਮਿਲਣਗੇ ਪੈਸੇ’

July 29, 2021 10:55 AM

ਏਜੰਸੀਆਂ
ਨਵੀਂ ਦਿੱਲੀ/28 ਜੁਲਾਈ : ਬੈਂਕਾਂ ਦੇ ਡੁੱਬਣ ਨਾਲ ਡਿਪਾਜਿਟਰਜ਼ ਦੀ 5 ਲੱਖ ਰੁਪਏ ਤੱਕ ਦੀ ਰਕਮ 90 ਦਿਨਾਂ ਦੇ ਅੰਦਰ ਵਾਪਸ ਮਿਲ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਇਸ ਨਾਲ ਜੁੜੇ ਪ੍ਰਸਤਾਵ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ। ਕੈਬਨਿਟ ਨੇ ਇਸ ਨੂੰ ਅਮਲ ’ਚ ਲਿਆਉਣ ਲਈ ਡੀਆਈਸੀਜੀਸੀ ਐਕਟ ’ਚ ਸੋਧ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਇਹ ਜਾਣਕਾਰੀ ਦਿੱਤੀ।
ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦੇਣ ਲਈ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, ‘ਆਰਬੀਆਈ ਜੇ ਕਿਸੇ ਬੈਂਕ ’ਤੇ ਮੋਰੇਟੋਰਿਅਮ ਲਾਉਂਦੀ ਹੈ ਤਾਂ ਲੋਕਾਂ ਨੂੰ ਪੈਸੇ ਵਾਪਸ ਪਾਉਣ ’ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸਲਈ ਡਿਪਾਜਿਟ ਇੰਸ਼ੋਰੈਂਸ ਕ੍ਰੈਡਿਟ ਗਾਰੰਟੀ ਕਾਰਪੋਰੇਸ਼ਨ ਦਾ ਗਠਨ ਕੀਤਾ ਸੀ। ਅੱਜ ਕੈਬਨਿਟ ਦੀ ਬੈਠਕ ’ਚ ਇਹ ਫੈਸਲਾ ਲਿਆ ਗਿਆ ਕਿ 90 ਦਿਨਾਂ ਦੇ ਅੰਦਰ ਜਮ੍ਹਾਂ ਕਰਤਾਵਾਂ ਨੂੰ ਪੰਜ ਲੱਖ ਰੁਪਏ ਦੀ ਰਕਮ ਵਾਪਸ ਮਿਲ ਜਾਵੇਗੀ।
ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ 2021 ਤਹਿਤ ਸਾਰੇ ਡਿਪਾਜਿਟ ਦਾ 98.3 ਫੀਸਦੀ ਤਕ ਕਵਰ ਰਹੇਗਾ। ਡਿਪਾਜਿਟ ਵੈਲਿਊ ਦੀ ਗੱਲ ਕੀਤੀ ਜਾਵੇ ਤਾਂ 50.9 ਫੀਸਦੀ ਡਿਪਾਜਿਟ ਵੈਲਿਊ ਨੂੰ ਕਵਰੇਜ ਕਰੇਗੀ। ਆਲਮੀ ਡਿਪਾਜਿਟ ਵੈਲਿਊ ਦੀ ਗੱਲ ਕੀਤੀ ਜਾਵੇ ਤਾਂ ਇਹ ਕੁੱਲ ਡਿਪਾਜਿਟ ਅਕਾਊਂਟ ਦੀ ਸਿਰਫ 80 ਫੀਸਦੀ ਦੇ ਨੇੜੇ-ਤੇੜੇ ਬੈਠਦਾ ਹੈ। ਇਹ ਸਿਰਫ 20-30 ਫੀਸਦੀ ਡਿਪਾਜਿਟ ਵੈਲਿਊ ਨੂੰ ਕਵਰ ਕਰਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ