BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਅਮਰੀਕੀ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

July 29, 2021 10:59 AM

ਏਜੰਸੀਆਂ
ਨਵੀਂ ਦਿੱਲੀ/28 ਜੁਲਾਈ : ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਪਹਿਲਾ ਭਾਰਤੀ ਦੌਰਾ ਹੈ। ਉਨ੍ਹਾਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਤੇ ਐਨਐਸਏ ਸਮੇਤ ਕਈ ਉਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤਿੱਬਤ ਦੇ ਧਰਮ ਗੁਰੂ ਦਲਾਈਲਾਮਾ ਦੇ ਪ੍ਰਤੀਨਿੱਧ ਮੰਡਲ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਕਵਾਡ ਤੋਂ ਲੈ ਕੇ ਵੈਕਸੀਨ ਤੱਕ ਹਰ ਮੁੱਦੇ ’ਤੇ ਅਮਰੀਕਾ ਦੀ ਨੀਤੀ ਨੂੰ ਸਾਹਮਣੇ ਰੱਖਿਆ। ਬਲਿੰਕਨ ਨੇ ਅਫ਼ਗਾਨਿਸਤਾਨ ’ਚ ਭਾਰਤ ਦੇ ਨਾਲ ਕੰਮ ਕਰਨ ਦੀ ਇੱਛਾ ’ਤੇ ਵੀ ਜ਼ੋਰ ਦਿੱਤਾ। ਬਲਿੰਕਨ ਨੇ ਭਾਰਤ ਦੇ ਵੈਕਸੀਨੇਸ਼ਨ ਪ੍ਰੋਗਰਾਮ ਲਈ 25 ਮਿਲੀਅਨ ਡਾਲਰ (ਕਰੀਬ 185 ਕਰੋੜ ਰੁਪਏ) ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ-19 ਨੂੰ ਮਿਲ ਕੇ ਹਰਾਵਾਂਗੇ।
ਉਨ੍ਹਾਂ ਕਿਹਾ ਕਿ ਮੈਨੂੰ ਭਾਰਤ ਆ ਕੇ ਮਾਣ ਮਹਿਸੂਸ ਹੋਇਆ ਹੈ। ਇੱਥੇ ਮੈਂ 40 ਸਾਲ ਪਹਿਲਾਂ ਆਪਣੇ ਪਰਿਵਾਰ ਨਾਲ ਆਇਆ ਸੀ। ਉਨ੍ਹਾਂ ਕਿਹਾ ਕਿ ਅਸੀਂ ਅਫਗਾਨਿਸਤਾਨ ਤੋਂ ਫੌਜ ਬੁਲਾ ਲਈ ਹੈ, ਪਰ ਸਾਡੀ ਮੌਜੂਦਗੀ ਉਥੇ ਬਣੀ ਰਹੇਗੀ। ਉਥੇ ਸਾਡਾ ਸ਼ਕਤੀਸ਼ਾਲੀ ਦੂਤਾਵਾਸ ਹੈ। ਉਥੋਂ ਦੀ ਆਰਥਿਕ ਮਜ਼ਬੂਤੀ ਅਤੇ ਵਿਕਾਸ ਲਈ ਅਸੀਂ ਮਦਦ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇਲਾਕੇ ਵਿੱਚ ਸ਼ਾਂਤੀ ਸਥਾਪਤ ਕਰਨਾ ਚਾਹੁੰਦੇ ਹਾਂ, ਭਾਰਤ ਅਤੇ ਅਮਰੀਕਾ ਦੋਵੇਂ ਅਫ਼ਗਾਨਿਸਤਾਨ ਵਿੱਚ ਮਜ਼ਬੂਤ ਸਰਕਾਰ ਅਤੇ ਸ਼ਾਂਤੀ ਦੇ ਸਮਰਥਕ ਹਨ। ਅਫ਼ਗਾਨਿਸਤਾਨ ਦੇ ਵਿਕਾਸ ਵਿੱਚ ਭਾਰਤ ਯੋਗਦਾਨ ਪਾ ਰਿਹਾ ਹੈ ਅਤੇ ਅੱਗੇ ਵੀ ਪਾਉਂਦਾ ਰਹੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ