BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਪੈਗਾਸਸ ਮੁੱਦੇ ’ਤੇ 14 ਵਿਰੋਧੀ ਪਾਰਟੀਆਂ ਇਕਜੁੱਟ

July 29, 2021 11:04 AM

- ਸਰਕਾਰ ਦੱਸੇ ਕਿ ਇਸ ਨੇ ਪੈਗਾਸਸ ਖਰੀਦਿਆ ਜਾਂ ਨਹੀਂ : ਰਾਹੁਲ

ਏਜੰਸੀਆਂ
ਨਵੀਂ ਦਿੱਲੀ/28 ਜੁਲਾਈ : ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਦੋਹਾਂ ਸਦਨਾਂ-ਲੋਕ ਸਭਾ ਅਤੇ ਰਾਜ ਸਭਾ ’ਚ ਪੈਗਾਸਸ ਜਾਸੂਸੀ ਵਿਵਾਦ, ਖੇਤੀ ਕਾਨੂੰਨਾਂ ਸਮੇਤ ਕਈ ਮੁੱਦਿਆਂ ’ਤੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਿਆ ਹੋਇਆ ਹੈ। ਸੰਸਦ ’ਚ ਕੇਂਦਰ ਸਰਕਾਰ ਨੂੰ ਘੇਰਨ ਲਈ ਬੁੱਧਵਾਰ ਨੂੰ 14 ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਮੀਟਿੰਗ ਕੀਤੀ।
ਪੈਗਾਸਸ ਵਿਰੁੱਧ ਅਵਾਜ਼ ਉਠਾਉਣ ਵਾਲੀਆਂ ਇਨ੍ਹਾਂ ਪਾਰਟੀਆਂ ਵਿੱਚ ਕਾਂਗਰਸ, ਖੱਬੇ ਪੱਖ਼ੀ ਪਾਰਟੀਆਂ, ਐਨਸੀਪੀ, ਡੀਐਮਕੇ, ਆਰਜੇਡੀ, ਸਪਾ, ਟੀਐਮਸੀ ਆਦਿ ਸ਼ਾਮਲ ਹਨ। ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੇ ਪੈਗਾਸਸ ਮਾਮਲੇ ’ਚ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਕੰਮ ਰੋਕੂ ਪ੍ਰਸਤਾਵ ਦਿੱਤਾ। ਉਨ੍ਹਾਂ ਨੇ ਇਸ ਮੁੱਦੇ ’ਤੇ ਸੰਸਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ’ਚ ਚਰਚਾ ਕਰਵਾਉਣ ਦੀ ਮੰਗ ਕੀਤੀ। ਮੀਟਿੰਗ ਮਗਰੋਂ ਰਾਹੁਲ ਗਾਂਧੀ ਨੇ ਮੀਡੀਆ ਨੂੰ ਸੰਬਧਨ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਸੰਸਦ ਵਿਚ ਦਬਾਇਆ ਨਹੀਂ ਜਾ ਸਕਦਾ, ਸਾਡਾ ਸਿਰਫ ਇਹ ਹੀ ਸਵਾਲ ਹੈ ਕਿ ਕੀ ਦੇਸ਼ ਦੀ ਸਰਕਾਰ ਨੇ ਪੈਗਾਸਸ ਨੂੰ ਖਰੀਦਿਆ ਹੈ ਜਾਂ ਨਹੀਂ। ਪੈਗਾਸਸ ਨਾਲ ਜਾਸੂਸੀ ਦੇਸ਼ਧਰੋਹ ਹੈ। ਸਰਕਾਰ ਦੱਸੇ ਕਿ ਲੋਕਾਂ ’ਤੇ ਪੈਗਾਸਸ ਹਥਿਆਰ ਦਾ ਇਸਤੇਮਾਲ ਕੀਤਾ ਜਾਂ ਨਹੀਂ। ਰਾਹੁਲ ਨੇ ਅੱਗੇ ਕਿਹਾ ਕਿ ਦੇਸ਼ ’ਚ ਮੇਰੇ ਖ਼ਿਲਾਫ਼, ਸੁਪਰੀਮ ਕੋਰਟ, ਮੀਡੀਆ ਕਾਮਿਆਂ ਅਤੇ ਹੋਰ ਲੋਕਾਂ ਖ਼ਿਲਾਫ਼ ਪੈਗਾਸਸ ਦੀ ਵਰਤੋਂ ਕਰਕੇ ਜਾਸੂਸੀ ਕੀਤੀ ਜਾ ਰਹੀ ਹੈ। ਸਰਕਾਰ ਨੇ ਅਜਿਹਾ ਕਿਉਂ ਕੀਤਾ ਹੈ, ਉਹ ਇਸ ਦਾ ਜਵਾਬ ਦੇਵੇ। ਅਸੀਂ ਸੰਸਦ ਨੂੰ ਚੱਲਣ ਤੋਂ ਨਹੀਂ ਰੋਕ ਰਹੇ, ਸਗੋਂ ਆਪਣੀ ਆਵਾਜ਼ ਚੁੱਕ ਰਹੇ ਹਾਂ। ਦੱਸਣਾ ਬਣਦਾ ਹੈ ਕਿ ਹਾਲ ਹੀ ’ਚ ਕੌਮਾਂਤਰੀ ਮੀਡੀਆ ਵੱਲੋਂ ਖ਼ੁਲਾਸਾ ਕੀਤਾ ਗਿਆ ਸੀ ਕਿ ਭਾਰਤ ਸਰਕਾਰ ਨੇ ਇਜ਼ਰਾਇਲੀ ਸਾਫ਼ਟਵੇਅਰ ‘ਪੈਗਾਸਸ’ ਨਾਲ ਕਈ ਲੋਕਾਂ ਦੇ ਫ਼ੋਨ ਨੂੰ ਹੈਕ ਕੀਤਾ ਹੈ। ਇਸ ’ਚ ਰਾਹੁਲ ਗਾਂਧੀ, ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ, ਪੱਤਰਕਾਰਾਂ ਅਤੇ ਕੁਝ ਹੋਰ ਲੋਕਾਂ ਦੇ ਨਾਂ ਸ਼ਾਮਲ ਸਨ। ਇਹ ਇਕ ਸਰਵਿਲਾਂਸ ਸਾਫਟਵੇਅਰ ਹੈ, ਜਿਸ ਨੂੰ ਇਜ਼ਰਾਇਲ ਦੀ ਸੁਰੱਖਿਆ ਕੰਪਨੀ ਐਨਐਸਓ ਗਰੁੱਪ ਨੇ ਬਣਾਇਆ ਹੈ। ਇਸ ਰਾਹੀਂ ਕਿਸੇ ਵਿਅਕਤੀ ਦਾ ਫੋਨ ਹੈਕ ਕਰਕੇ ਉਸ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਸਕਦੀ ਹੈ। ਇਸ ਨੂੰ ਟਾਰਗੇਟ ਦੇ ਫੋਨ ’ਚ ਇੰਸਟਾਲ ਕੀਤਾ ਜਾਂਦਾ ਹੈ ਅਤੇ ਫਿਰ ਉਸ ਦੇ ਫੋਨ ਦਾ ਰਿਮੋਟ ਕੰਟਰੋਲ ਲੈ ਲਿਆ ਜਾਂਦਾ ਹੈ। ਇਹ ਰਿਮੋਟ ਐਕਸੈਸ ਟ੍ਰੋਜਨ ਦੀ ਤਰ੍ਹਾਂ ਕੰਮ ਕਰਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ