BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਦਿੱਲੀ ਵਿਧਾਨ ਸਭਾ ਦੇ ਬਾਹਰ ਕਾਂਗਰਸ ਦਾ ਵਿਰੋਧ, ਪੁਲਿਸ ਨੇ ਕੀਤੀ ਵਾਟਰ ਕੈਨਨ ਦੀ ਵਰਤੋਂ

July 29, 2021 05:02 PM

ਨਵੀਂ ਦਿੱਲੀ, 29 ਜੁਲਾਈ (ਏਜੰਸੀ) : ਦਿੱਲੀ ਵਿਧਾਨ ਸਭਾ ਦਾ ਸੈਸ਼ਨ ਵੀਰਵਾਰ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਹੀ ਦਿਨ ਸੂਬਾ ਪ੍ਰਧਾਨ ਅਨਿਲ ਚੌਧਰੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਦਾ ਘਿਰਾਓ ਕੀਤਾ। ਅਸੈਂਬਲੀ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਵਰਕਰਾਂ ਨੂੰ ਰੋਕਣ ਲਈ ਵਾਟਰ ਤੋਪਾਂ ਦੀ ਵਰਤੋਂ ਕਰ ਰਹੀ ਹੈ। ਇਸ ਦੇ ਨਾਲ ਹੀ, ਕਾਂਗਰਸ ਦਾ ਕਹਿਣਾ ਹੈ ਕਿ ਇਹ ਵਿਰੋਧ ਮਹਿੰਗਾਈ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਅਸਫਲਤਾ ਖ਼ਿਲਾਫ਼ ਆਯੋਜਿਤ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਵਰਕਰਾਂ ਦਾ ਦੋਸ਼ ਹੈ ਕਿ ਦਿੱਲੀ ਸਰਕਾਰ ਨੇ ਲੋਕਾਂ ਦੀਆਂ ਜੇਬਾਂ ਲੁੱਟ ਲਈਆਂ ਹਨ, ਜਿਸ ਕਾਰਨ ਮਹਿੰਗਾਈ ਦਾ ਗ੍ਰਾਫ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਜਨਤਾ ਪਰੇਸ਼ਾਨ ਹੈ। ਸਰਕਾਰ ਨੇ ਬਿਜਲੀ, ਪਾਣੀ, ਡੀਜ਼ਲ, ਪੈਟਰੋਲ, ਖੁਰਾਕੀ ਵਸਤਾਂ ਅਤੇ ਸਰ੍ਹੋਂ ਦੇ ਤੇਲ ਵਰਗੀਆਂ ਜ਼ਰੂਰੀ ਚੀਜ਼ਾਂ ਮਹਿੰਗੀਆਂ ਕਰ ਦਿੱਤੀਆਂ ਹਨ। ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਪ੍ਰੇਸ਼ਾਨ ਦਿੱਲੀ ਦੇ ਲੋਕ ਅੱਜ ਸੜਕਾਂ ‘ਤੇ ਉਤਰ ਰਹੇ ਹਨ ਅਤੇ ਵਿਧਾਨ ਸਭਾ ਦਾ ਘਿਰਾਓ ਕਰ ਰਹੇ ਹਨ, ਤਾਂ ਜੋ ਲੋਕਾਂ ਦੀ ਆਵਾਜ਼ ਬੋਲ਼ੀ ਸਰਕਾਰ ਦੇ ਕੰਨਾਂ ਤੱਕ ਪਹੁੰਚੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ