BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ’ਚ ਤਿੰਨ ਬਿੱਲ ਪਾਸ

July 30, 2021 10:54 AM

ਏਜੰਸੀਆਂ
ਨਵੀਂ ਦਿੱਲੀ/29 ਜੁਲਾਈ : ਪੈਗਾਸਸ ਜਾਸੂਸੀ ਕਾਂਡ, ਤਿੰਨ ਖੇਤੀ ਕਾਨੂੰਨਾਂ ਅਤੇ ਮਹਿੰਗਾਈ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਵੀਰਵਾਰ ਨੂੰ ਵੀ ਲੋਕ ਸਭਾ ਦੀ ਕਾਰਵਾਈ ਨੂੰ ਵਾਰ-ਵਾਰ ਮੁਲਤਵੀ ਕਰਨ ਤੋਂ ਬਾਅਦ ਆਖਰ ਦਿਨ ਭਰ ਲਈ ਉਠਾ ਦਿੱਤਾ ਗਿਆ। ਕਾਰਵਾਈ ਦੋ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 2.00 ਵਜੇ, ਤੀਜੀ ਵਾਰ ਜਦੋਂ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸ, ਖੱਬੇ ਪੱਖ਼ੀ ਪਾਰਟੀਆਂ, ਟੀਐਮਸੀ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਸਾਂਸਦਾਂ ਨੇ ਉਕਤ ਮੁੱਦਿਆਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਰੌਲੇ ਰੱਪੇ ਦੌਰਾਨ ਹੀ ਲੋਕ ਸਭਾ ’ਚ ‘ਦਿ ਏਅਰਪੋਰਟਸ ਇਕਨਾਮਿਕ ਰੈਗੂਲੇਟਰੀ ਅਥਾਰਿਟੀ ਆਫ ਇੰਡੀਆ (ਸੋਧ) ਬਿੱਲ’ ਅਤੇ ‘ਫੈਕਟਰ ਰੈਗੂਲੇਸ਼ਨ (ਸੋਧ) ਬਿੱਲ 2021’ ਪਾਸ ਹੋ ਗਿਆ ਹੈ।
ਉਧਰ ਰਾਜ ਸਭਾ ਵਿੱਚ ਵੀ ਉਕਤ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਜ਼ਬਰਦਸਤ ਹੰਗਾਮਾ ਕੀਤਾ। ਹੰਗਾਮੇ ਦੌਰਾਨ ਹੀ ਕੋਕੋਨਟ ਡਿਵੈਲਪਮੈਂਟ ਬੋਰਡ (ਸੋਧ) ਬਿੱਲ, 2021 ਵੀ ਰਾਜ ਸਭਾ ’ਚ ਪਾਸ ਹੋ ਗਿਆ ਹੈ। ਇਸ ਤੋਂ ਬਾਅਦ ਰਾਜ ਸਭਾ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ