BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਖੇਡਾਂ

ਟੋਕੀਓ ਓਲੰਪਿਕਸ : ਭਾਰਤੀ ਹਾਕੀ ਟੀਮ ਅਰਜਨਟੀਨਾ ਨੂੰ ਹਰਾ ਕੇ ਕੁਆਰਟਰ ਫਾਈਨਲ ’ਚ ਪੁੱਜੀ

July 30, 2021 11:01 AM

ਏਜੰਸੀਆਂ
ਟੋਕੀਓ/29 ਜੁਲਾਈ : ਭਾਰਤੀ ਪੁਰਸ਼ ਹਾਕੀ ਟੀਮ ਨੇ ਪਿਛਲੇ ਸਾਲ ਦੀ ਸੋਨ ਤਮਗਾ ਜੇਤੂ ਰੀਓ ਓਲੰਪਿਕਸ ਅਰਜਨਟੀਨਾ ਨੂੰ ਵੀਰਵਾਰ ਨੂੰ 3-1 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਪੱਕੀ ਕਰ ਲਈ ਹੈ।
ਪਿਛਲੇ ਮੈਚ ਵਿਚ ਸਪੇਨ ਨੂੰ ਹਰਾਉਣ ਤੋਂ ਬਾਅਦ ਭਾਰਤੀ ਟੀਮ ਨੇ ਲਗਾਤਾਰ ਚੰਗਾ ਪ੍ਰਦਰਸ਼ਨ ਜਾਰੀ ਰੱਖਦਿਆਂ ਇਹ ਮਹੱਤਵਪੂਰਨ ਮੁਕਾਬਲਾ ਜਿੱਤਿਆ। ਆਪਣਾ ਪਹਿਲਾ ਓਲੰਪਿਕ ਖੇਡ ਰਹੀ ਭਾਰਤ ਦੀ ‘ਯੁਵਾ ਬ੍ਰਿਗੇਡ’ ਨੇ ਇਸ ਜਿੱਤ ਵਿਚ ਸੂਤਰਧਾਰ ਦੀ ਭੂਮਿਕਾ ਨਿਭਾਈ ਅਤੇ ਭਾਰਤ ਨੂੰ ਹਾਕੀ ਵਿਚ 4 ਦਹਾਕੇ ਬਾਅਦ ਓਲੰਪਿਕ ਤਮਗਾ ਜਿੱਤਣ ਦੇ ਹੋਰ ਕਰੀਬ ਪਹੁੰਚਾ ਦਿੱਤਾ। ਭਾਰਤ ਲਈ ਵਰੁਣ ਕੁਮਾਰ ਨੇ 43ਵੇਂ, ਵਿਵੇਕ ਸਾਗਰ ਪ੍ਰਸਾਦ ਨੇ 58ਵੇਂ ਅਤੇ ਹਰਮਨਪ੍ਰੀਤ ਸਿੰਘ ਨੇ 59ਵੇਂ ਮਿੰਟ ਵਿਚ ਗੋਲ ਕੀਤੇ। ਅਰਜਨਟੀਨਾ ਨੇ 48ਵੇਂ ਮਿੰਟ ਵਿਚ ਮਾਈਕੋ ਕੇਸੇਲਾ ਦੇ ਗੋਲ ਦੇ ਦਮ ’ਤੇ ਬਰਾਬਰੀ ਕੀਤੀ ਅਤੇ 58ਵੇਂ ਮਿੰਟ ਤੱਕ ਸਕੋਰ ਬਰਾਬਰ ਸੀ। ਇਸ ਦੇ ਬਾਅਦ ਭਾਰਤ ਨੇ 3 ਮਿੰਟ ਦੇ ਅੰਤਰਾਲ ਵਿਚ 2 ਗੋਲ ਕਰਕੇ ਸਾਬਿਤ ਕਰ ਦਿੱਤਾ ਕਿ ਇਹ ਟੀਮ ਅਹਿਮ ਮੌਕਿਆਂ ’ਤੇ ਦਬਾਅ ਦੇ ਅੱਗੇ ਗੋਢੇ ਟੇਕਣ ਵਾਲੀ ਨਹੀਂ ਹੈ।
ਭਾਰਤ ਪੂਲ ਏ ਵਿਚ ਆਸਟ੍ਰੇਲੀਆ ਦੇ ਬਾਅਦ ਦੂਜੇ ਸਥਾਨ ’ਤੇ ਚੱਲ ਰਿਹਾ ਹੈ। ਭਾਰਤ ਨੂੰ ਹੁਣ 30 ਜੁਲਾਈ ਨੂੰ ਆਖ਼ਰੀ ਪੂਲ ਮੈਚ ਵਿਚ ਮੇਜ਼ਬਾਨ ਜਾਪਾਨ ਨਾਲ ਖੇਡਣਾ ਹੈ। ਨਿਊਜ਼ੀਲੈਂਡ ਖ਼ਿਲਾਫ਼ 3-2 ਦੀ ਸੰਘਰਸ਼ਪੂਰਨ ਜਿੱਤ ਦੇ ਬਾਅਦ ਭਾਰਤੀਆਂ ਨੂੰ ਆਸਟ੍ਰੇਲੀਆ ਦੇ ਹੱਥੋਂ 7-1 ਦੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮਨਪ੍ਰੀਤ ਸਿੰਘ ਦੀ ਟੀਮ ਹਾਲਾਂਕਿ ਸਪੇਨ ਵਿਚ 3-0 ਦੀ ਜਿੱਤ ਨਾਲ ਵਾਪਸੀ ਕਰਨ ਵਿਚ ਸਫ਼ਲ ਰਹੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ