BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਮੈਡੀਕਲ ਕਾਲਜਾਂ ’ਚ ਦਾਖਲੇ ਲਈ ਓਬੀਸੀ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਮਿਲੇਗਾ ਰਾਖਵਾਂਕਰਨ

July 30, 2021 11:06 AM

ਏਜੰਸੀਆਂ
ਨਵੀਂ ਦਿੱਲੀ/29 ਜੁਲਾਈ : ਕੇਂਦਰੀ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਦਾਖ਼ਲੇ ’ਚ ਓਬੀਸੀ ਤੇ ਆਰਥਿਕ ਰੂਪ ਨਾਲ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ ਰਾਖਵਾਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਗ੍ਰੇਜੂਏਟ ਭਾਵ ਐਸਬੀਬੀਐੱਸ, ਬੀਡੀਐਸ ਤੇ ਪੋਸਟ ਗ੍ਰੇਜੂਏਟ, ਡਿਪਲੋਮਾ ਪੱਧਰ ਦੇ ਮੈਡੀਕਲ ਕੋਰਸਾ ਦੇ ਦਾਖਲੇ ’ਚ ਹੋਰ ਪਿਛੜੇ ਵਰਗ ਭਾਵ ਓਬੀਸੀ ਦੇ ਵਿਦਿਆਰਖੀਆਂ ਨੂੰ 27 ਫ਼ੀਸਦੀ ਜਦਕਿ ਆਰਥਿਕ ਰੂਪ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ 10 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਮੈਡੀਕਲ ’ਚ ਦਾਖਲੇ ਦੀ ਆਲ ਇੰਡੀਆ ਕੋਟੇ ਦੀਆਂ ਸੀਟਾਂ ’ਚ ਓਬੀਸੀ ਨੂੰ ਰਾਖਵਾਂਕਰਨ ਮੰਗ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ। ਕੇਂਦਰੀ ਕਿਰਤ ਤੇ ਵਾਤਾਵਰਣ ਮੰਤਰੀ ਭੁਪੇਂਦਰ ਯਾਦਵ, ਕੇਂਦਰੀ ਸਟੀਲ ਮੰਤਰੀ ਆਰਸੀਪੀ ਸਿੰਘ ਦੀ ਅਗਵਾਈ ’ਚ ਅਨੁਪਿ੍ਰਆ ਪਟੇਲ ਤੇ ਹੋਰ ਓਬੀਸੀ ਸੰਸਦ ਮੈਂਬਰਾਂ ਤੇ ਮੰਤਰੀਆਂ ਨੇ ਬੁੱਧਵਾਰ ਨੂੰ ਇਸ ਮਸਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਕੇਂਦਰੀ ਮੰਤਰੀਆਂ ਨੇ ਸਰਕਾਰ ਦਾ ਧਿਆਨ ਰਾਖਵਾਂਕਰਨ ਵੱਲ ਖਿੱਚਿਆ ਸੀ। ਇਸ ਤੋਂ ਪਹਿਲਾਂ ਮੈਡੀਕਲ ਕਾਲਜਾਂ ’ਚ ਦਾਖਲੇ ਨਾਲ ਜੁੜੇ ਇਸ ਆਲ ਇੰਡੀਆ ਕੋਟੇ ’ਚ ਸਿਰਫ਼ ਐਸਸੀ-ਐਸਟੀ ਨੂੰ ਹੀ ਰਾਖਵਾਂਕਰਨ ਦਿੱਤਾ ਜਾ ਰਿਹਾ ਸੀ। ਇਸ ਤੋਂ ਪਹਿਲਾਂ ਓਬੀਸੀ ਸੰਸਦ ਮੈਂਬਰਾਂ ਵੱਲੋਂ ਇਹ ਮੰਗ ਚੁੱਕੀ ਗਈ ਸੀ। ਓਬੀਸੀ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਸੰਵਿਧਾਨ ਦੇ ਤਹਿਤ ਓਬੀਸੀ ਤੇ ਈਡਬਲਯੂਐੱਸ (ਆਰਥਿਕ ਰੂਪ ਨਾਲ ਕਮਜ਼ੋਰ ਵਰਗ) ਲਈ ਰਾਖਵਾਂਕਰਨ ਦੀ ਜੋ ਵਿਵਸਥਾ ਤੈਅ ਕੀਤੀ ਹੈ ਉਸ ਨੂੰ ਮੈਡੀਕਲ ਦੇ ਦਾਖਲੇ ਨਾਲ ਜੁੜੇ ਆਲ ਇੰਡੀਆ ਕੋਟੇ ’ਚ ਵੀ ਲਾਗੂ ਕੀਤਾ ਜਾਵੇ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ, ‘ਸਾਡੀ ਸਰਕਾਰ ਨੇ ਮੌਜੂਦਾ ਸਮੇਂ ’ਚ ਵਿਦਿਅਕ ਸਾਲ 2021-22 ’ਚ ਤੇ ਪੋਸਟ ਗ੍ਰੈਜੂਏਟ ਮੈਡੀਕਲ/ਡੈਂਟਲ ਕੋਰਸ (ਐਮਬੀਬੀਐੱਸ, ਐਮਡੀ, ਐਮਐਸ , ਬੀਡੀਐੱਸ, ਐਮਡੀਐੱਸ) ਲਈ ਆਲ ਇੰਡੀਆ ਕੋਟਾ ਸਕੀਮ ’ਚ ਓਬੀਸੀ ਲਈ 27 ਫ਼ੀਸਦੀ ਰਾਖਵਾਂਕਰਨ ਤੇ ਆਰਥਿਕ ਰੂਪ ਨਾਲ ਤੋਂ ਕਮਜ਼ੋਰ (ਈਡਬਲਯੂਐਸ) ਵਰਗ ਲਈ 10 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਦਾ ਇਕ ਇਤਿਹਾਸਕ ਫ਼ੈਸਲਾ ਲਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ