BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਸਿਹਤ ਵਿਭਾਗ ਵੱਲੋਂ ਓਆਰਐਸ ਦਿਵਸ ਮਨਾਇਆ

July 30, 2021 11:32 AM

ਬਲਵਿੰਦਰ ਰੈਤ
ਨੂਰਪੁਰ ਬੇਦੀ/29 ਜੁਲਾਈ : ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ ਵਿਧਾਨ ਚੰਦਰ ਸੀਨੀਅਰ ਅਫ਼ਸਰ ਦੀ ਯੋਗ ਅਗਵਾਈ ਹੇਠ ਅੱਜ ਸਾਰੇ ਸਬ ਸੈਂਟਰਾਂ ਵਿੱਚ ਓ ਆਰ ਐਸ ਦਿਵਸ ਮਨਾਇਆ ਗਿਆ। ਇਸ ਸੰਬੰਧ ਵਿਚ ਡਾ ਵਿਧਾਨ ਚੰਦਰ ਨੇ ਦੱਸਿਆ ਕਿ ਡਾਇਰੀਆ ਪੰਦਰਵਾੜੇ ਦੌਰਾਨ ਆਸ਼ਾ ਵਰਕਰਾਂ ਵੱਲੋਂ ਲੋਕਾਂ ਛੋਟੇ ਬੱਚਿਆਂ ਨੂੰ ਓਆਰਐਸ ਪੈਕੇਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਸਬੰਧੀ ਅਤੇ ਡਾਈਰੀਏ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਉਨ੍ਹਾਂ ਨੇ ਕਿਹਾ ਕਿ ਬਿਮਾਰੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਭੋਜਨ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਫ ਪਾਣੀ ਅਤੇ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ ਤਾਂ ਜੋ ਹੱਥਾਂ ਤੇ ਲਗੇ ਕਿਟਾਣੂ ਭੋਜਨ ਖਾਣ ਲੱਗਿਆਂ ਪੇਟ ਅੰਦਰ ਨਾ ਜਾਣ।
ਇਸ ਮੌਕੇ ਤੇ ਕਿਹਾ ਕਿ ਜੇਕਰ ਅਸੀਂ ਆਪਣੇ ਹੱਥਾਂ ਦੀ ਸਫਾਈ ਖਾਣਾ ਖਾਣ ਤੋਂ ਪਹਿਲਾਂ ਚੰਗੀ ਤਰ੍ਹਾਂ 6 ਸਟੈਪ ਅਨੁਸਾਰ ਕਰਦੇ ਹਾਂ ਤਾਂ ਅੱਧੀਆਂ ਬਿਮਾਰੀਆਂ ਤੋਂ ਅਸੀਂ ਛੁਟਕਾਰਾ ਪਾ ਸਕਦੇ ਹਾਂ।ਉਨਾਂ ਕਿਹਾ ਕਿ ਇਸ ਡਾਇਰੀਆ ਪੰਦਰਵਾੜੇ ਦੌਰਾਨ ਆਸ਼ਾ ਵਰਕਰ ਘਰ-2 ਜਾ ਕੇ 0 ਤੋਂ 5 ਸਾਲ ਤੱਕ ਬੱਚਿਆਂ ਨੂੰ ਓ.ਆਰ.ਐਸ ਦੇ ਪੈਕਟ ਵੰਡ ਰਹੀਆਂ ਹਨ।ਇਸ ਮੌਕੇ ਤੇ ਮਹਿਲਾਵਾਂ ਨੂੰ ਦਸਤਾਂ ਦੇ ਨਾਲ ਪ੍ਰਭਾਵਿਤ ਬੱਚਿਆਂ ਦਾ ਇਲਾਜ ਅਤੇ ਓ.ਆਰ.ਐਸ ਪੈਕਟ ਦਾ ਘੋਲ ਬਣਾਉਣ ਸਬੰਧੀ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਓ.ਆਰ.ਐਸ ਦਾ ਪੈਕਟ ਇੱਕ ਲੀਟਰ ਪਾਣੀ ਵਿੱਚ ਸਾਰਾ ਘੋਲ ਕੇ ਉਸ ਨੂੰ 24 ਘੰਟਿਆਂ ਦੇ ਅੰਦਰ ਇਸਤੇਮਾਲ ਕਰਨਾ ਚਾਹੀਦਾ ਹੈ। ਇਹ ਘੋਲ ਉਦੋਂ ਤੱਕ ਦਿੰਦੇ ਰਹਿਣਾ ਚਾਹੀਦਾ ਹੈ ਜਦੋਂ ਤੱਕ ਬੱਚੇ ਨੂੰ ਦਸਤ ਤੋਂ ਆਰਾਮ ਨਾ ਆ ਜਾਵੇ।ਇਸ ਨਾਲ ਬੱਚੇ ਦੇ ਸਰੀਰ ਵਿੱਚ ਪਾਣੀ ਦੀ ਘਾਟ ਨਹੀਂ ਆਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ