BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਰਿਆਣਾ

ਹੋਮਗਾਰਡ ਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

July 30, 2021 11:39 AM

ਪੀ.ਪੀ ਵਰਮਾ
ਪੰਚਕੂਲਾ/29 ਜੁਲਾਈ : ਪੰਚਕੂਲਾ ਵਿੱਚ ਪੁਲਿਸ ਹੋਮਗਾਰਡ ਦੇ ਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹੋਮਗਾਰਡ ਦੇ ਜਵਾਨ ਨੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਹੋਮਗਾਰਡ ਜਵਾਨ ਦੇ ਨਾਲ ਇਕ ਮਹਿਲਾ ਅਧਿਕਾਰੀ ਨਾਲ ਕੀਤੀ ਬਦਸਲੂਕੀ ਦਾ ਵੀਡੀਓ ਵੀ ਵਾਇਰਲ ਹੋਇਆ ਹੈ।
ਇਸ ਦੇ ਨਾਲ ਹੀ ਖੁਦਕੁਸੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹੋਮਗਾਰਡ ਜਵਾਨ ਦੇ ਬਿਆਨ ਦੇ ਕਈ ਵੀਡੀਓ ਸੋਸਲ ਮੀਡੀਆ ’ਤੇ ਵੀ ਵਾਇਰਲ ਹੋ ਗਏ। ਫਿਲਹਾਲ ਉਸ ਦਾ ਇਲਾਜ਼ ਸਿਵਲ ਹਸਪਤਾਲ ਸੈਕਟਰ 6 ਵਿੱਚ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਟ੍ਰੈਫਿਕ ਲਾਈਟ ਦੀ ਡਿਊਟੀ ਦੌਰਾਨ ਇਕ ਅਧਿਕਾਰੀ ਨੂੰ ਲਾਲ ਬੱਤੀ ਜੰਪ ਕਰਨ ਦੇ ਕਾਰਨ ਰੋਕਿਆ ਗਿਆ ਸੀ। ਜਿਸ ਤੋਂ ਬਾਅਦ ਹੋਮਗਾਰਡ ਦੇ ਜਵਾਨ ਖਿਲਾਫ ਸ਼ਿਕਾਇਤ ਦਿੱਤੀ ਗਈ। ਦੂਜੇ ਪਾਸੇ ਹੋਮਗਾਰਡ ਦੇ ਜਵਾਨ ਪੀਯੂਸ ਦਾ ਕਹਿਣਾ ਹੈ ਕਿ ਉਸ ’ਤੇ ਤਸੱਦਦ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਸਨੇ ਖੁਦਕੁਸ਼ੀ ਕਰਨ ਦਾ ਕਦਮ ਚੁੱਕਿਆ। ਫਿਲਹਾਲ, ਉਸਨੂੰ ਲਾਈਨ ਹਾਜ਼ਰ ਕੀਤਾ ਗਿਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ