BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਹੈਪੇਟਾਇਟਸ ਦਿਵਸ

July 30, 2021 12:09 PM

ਫਤਿਹ ਪ੍ਰਭਾਕਰ
ਸੰਗਰੂਰ/ 29 ਜੁਲਾਈ : ਵਿਸ਼ਵ ਸਿਹਤ ਸੰਸਥਾ ਵੱਲੋਂ ਨਿਰਧਾਰਿਤ ਕੀਤਾ ਗਿਆ ਵਿਸ਼ਵ ਹੈਪੇਟਾਈਟਸ ਦਿਵਸ ਸਿਵਲ ਸਰਜਨ ਸੰਗਰੂਰ ਡਾ ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੰਗਰੂਰ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ। ਸਿਵਲ ਸਰਜਨ ਦਫਤਰ ਸੰਗਰੂਰ ਵਿਖੇ ਕਰਵਾਏ ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਸਹਾਇਕ ਸਿਵਲ ਸਰਜਨ ਡਾ ਜਗਮੋਹਨ ਸਿੰਘ ਐਮ.ਡੀ. ਨੇ ਕਿਹਾ ਕਿ ਇਹ ਇਕ ਵਾਇਰਲ ਰੋਗ ਹੈ ਜਿਸ ਦੀਆਂ ਪੰਜ ਕਿਸਮਾਂ ਏ, ਬੀ, ਸੀ ,ਡੀ ,ਅਤੇ ਈ ਹਨ। ਉਨ੍ਹਾਂ ਕਿਹਾ ਕਿ ਹੈਪੇਟਾਇਟਸ ਬੀ ਅਤੇ ਸੀ ਦੇ ਫੈਲਣ ਦਾ ਕਾਰਨ ਸੰਕਰਮਿਤ ਖੂਨ ਦਾ ਚੜ੍ਹਨਾ, ਅਸੁਰੱਖਿਅਤ ਸਰੀਰਕ ਸੰਬੰਧ, ਜਨਮ ਸਮੇਂ ਮਾਂ ਤੋਂ ਬੱਚੇ ਨੂੰ ਹੋਣਾ ਅਤੇ ਇੱਕੋ ਹੀ ਸਰਿੰਜ/ ਸੂਈ ਨਾਲ ਇਕ ਤੋਂ ਵੱਧ ਵਿਅਕਤੀਆਂ ਨੂੰ ਟੀਕਾ ਲਾਉਣਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਦੀਰਘਕਾਲੀ ਰੋਗ ਹਨ। ਉਨ੍ਹਾਂ ਦੱਸਿਆ ਕਿ ਹੈਪੇਟਾਇਟਸ ਡੀ ਉਨ੍ਹਾਂ ਵਿਅਕਤੀਆਂ ਨੂੰ ਹੁੰਦਾ ਹੈ ਜੋ ਹੈਪੇਟਾਈਟਸ ਬੀ ਨਾਲ ਗ੍ਰਸਤ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਮੌਨਸੂਨ ਦੇ ਸੀਜ਼ਨ ਵਿੱਚ ਹੈਪੇਟਾਈਟਸ ਏ ਅਤੇ ਈ ਦੇ ਫੈਲਣ ਦੇ ਜਿਆਦਾ ਮੌਕੇ ਹੁੰਦੇ ਹਨ, ਕਿਉਂਕਿ ਇਹ ਦੂਸ਼ਿਤ ਪਾਣੀ, ਦੂਸ਼ਿਤ ਖਾਣਾ, ਅਤੇ ਸਾਫ ਸਫਾਈ ਦੀ ਅਣਹੋਂਦ ਕਾਰਨ ਫੈਲਦਾ ਹੈ। ਜ਼ਿਲ੍ਹਾ ਸਿਹਤ ਅਫਸਰ ਡਾ ਐਸ ਜੇ ਸਿੰਘ ਨੇ ਸਾਧਾਰਨ ਅਤੇ ਪ੍ਰਭਾਵਸ਼ਾਲੀ ਭਾਸ਼ਾ ਵਿਚ ਬੋਲਦਿਆਂ ਦੱਸਿਆ ਕਿ ਉਕਤ ਕਾਰਨਾਂ ਤੋਂ ਇਲਾਵਾ ਹੈਪੇਟਾਈਟਸ ਅਸੁਰੱਖਿਅਤ ਸਪਰਸ਼ ਕਰਨ ਨਾਲ ਵੀ ਫੈਲ ਸਕਦਾ ਹੈ। ਸਿਵਲ ਸਰਜਨ ਡਾ ਅੰਜਨਾ ਗੁਪਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੈਪੇਟਾਈਟਸ ਸੀ ਦਾ ਇਲਾਜ ਜਿਲ੍ਹਾ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਇਸ ਦੌਰਾਨ ਹੈਪੇਟਾਈਟਸ ਸੀ ਰੋਗ ਤੋਂ ਠੀਕ ਹੋਣ ਵਾਲੇ ਚਾਰ ਮਰੀਜਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਡਾ ਸੰਜੇ ਮਾਥੁਰ ਜਿਲਾ ਟੀਕਾਕਰਣ ਅਫਸਰ, ਡਾ ਉਪਾਸਨਾ ਜਿਲ੍ਹਾ ਐਪੀਡਮਿਓਲੋਜਿਸਟ, ਸ੍ਰੀ ਲਖਵਿੰਦਰ ਸਿੰਘ ਅਤੇ ਸ੍ਰੀਮਤੀ ਸਰੋਜ ਰਾਣੀ ਦੋਵੇਂ ਡਿਪਟੀ ਮਾਸ ਮੀਡੀਆ ਅਫਸਰ, ਸ੍ਰੀ ਅਸਵਿੰਦਰ ਕੁਮਾਰ ਜ਼ਿਲਾ ਫਾਰਮੇਸੀ ਅਫਸਰ, ਸ੍ਰੀ ਕਰਨ ਫਾਰਮੇਸੀ ਅਫਸਰ ਅਤੇ ਹੋਰ ਸਟਾਫ ਹਾਜ਼ਰ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ