BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਸਰਕਾਰੀ ਸਿਹਤ ਕੇਂਦਰਾਂ ’ਚ ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁਲ ਮੁਫਤ ਉਪਲੱਬਧ : ਸਿਵਲ ਸਰਜਨ

July 30, 2021 12:15 PM

ਜਸਮੇਲ ਸਿੰਘ ਚੀਦਾ
ਤਰਨ ਤਾਰਨ/ 29 ਜੁਲਾਈ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੋਵਿਡ ਮਹਾਂਮਾਰੀ ਦੌਰਾਨ ‘‘ਪੀਲੀਏ ਨੂੰ ਖਤਮ ਕਰੋ’’ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਤਰਨਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਵਲੋਂ ਹੈਪਾਟਾਇਟਸ ਜਾਗਰੂਕਤਾ ਫੈਲਾਉਣ ਲਈ ਪੋਸਟਰ, ਪੈਂਫਲਿਟ ਅਤੇ ਹੈਂਡਬਿਲ ਰਿਲੀਜ਼ ਕੀਤੇ ਗਏ, ਜਿਸ ਦੁਆਰਾ ਪੂਰੇ ਜ਼ਿਲ੍ਹੇ ਭਰ ਵਿਚ ਇਸ ਬੀਮਾਰੀ ਸੰਬਧੀ ਜਾਗਰੂਕਤਾ ਫੈਲਾਈ ਜਾਵੇਗੀ। ਉਨ੍ਹਾਂ ਕਿਹਾ ਸਰਕਾਰੀ ਸਿਹਤ ਕੇਂਦਰਾਂ ਵਿੱਚ ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁੱਲ ਮੁਫਤ ਉਪਲੱਬਧ ਹਨ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਰੋਹਿਤ ਮਹਿਤਾ ਨੇ ਕਿਹਾ ਕਿ ਹੈਪੇਟਾਈਟਿਸ ਜੋ ਕਿ ਹੁਣ ਇਲਾਜ ਯੋਗ ਹੈ, ਬਾਰੇ ਜਿੰਨੀ ਜਲਦੀ ਜਾਣਕਾਰੀ ਮਿਲੇਗੀ, ਓਨੀ ਹੀ ਜਲਦੀ ਇਸਦਾ ਇਲਾਜ ਕੀਤਾ ਜਾ ਸਕਦਾ ਹੈ। ਵਿਸ਼ਵ ਸਿਹਤ ਸੰਗਠਨ ਵਲੋ ਹਰ ਸਾਲ 28 ਜੁਲਾਈ ਨੂੰ ਹੈਪੇਟਾਈਟਿਸ ਦਿਵਸ ਦੇ ਰੂਪ ਵਿਚ ਮਨਾਈਆ ਜਾਦਾ ਹੈ। ਇਸ ਬਿਮਾਰੀ ਦੀ 5 ਕਿਸਮਾਂ ਹੈ ਜਿਵੇ ਕਿ ਹੈਪੇਟਾਈਟਿਸ ਏ.ਬੀ.ਸੀ.ਡੀ. ਅਤੇ ਈ ਹੈ। ਇਨ੍ਹਾਂ ਵਿਚੋਂ ਹੈਪੇਟਾਈਟਿਸ-ਬੀ ਦੀ ਵੈਕਸੀਨ ਮੌਜੂਦ ਹੈ। ਹੈਪੇਟਾਈਟਿਸ ਏ.ਸੀ.ਡੀ. ਅਤੇ ਈ. ਦਾ ਇਲਾਜ ਦਵਾਈਆ ਰਾਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਈਆਂ ਦਾ ਸਾਂਝਾ ਇਸਤੇਮਾਲ ਨਾ ਕਰੋ, ਰੇਜ਼ਰ ਅਤੇ ਬੁਰਸ਼ ਸਾਂਝੇ ਨਾ ਕੀਤੇ ਜਾਣ, ਟੈਟੂ ਨਾ ਬਣਵਾਏ ਜਾਣ, ਸੁਰੱਖਿਅਤ ਸੰਭੋਗ ਲਈ ਕੰਡੋਮ ਦਾ ਇਸਤਮਾਲ ਕਰੋ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਦਾ ਜਰੂਰੀ ਸੁਨੇਹਾ ਹੈਪੇਟਾਈਟਿਸ ਤੋਂ ਬਚਾਅ ਬਾਰੇ ਹਰ ਘਰ ਵਿਚ ਪਹੁੰਚਣਾ ਚਾਹੀਦਾ ਹੈ, ਕੋਵਿਡ ਕਾਲ ਦੌਰਾਨ ਹੈਪੇਟਾਈਟਿਸ ਬਾਰੇ ਗਿਆਨ ਹੋਣਾ ਹੋਰ ਵੀ ਜਰੂਰੀ ਹੈ, ਤਾਂ ਜੋ ਕਿ ਇਨਸਾਨੀ ਜਿੰਦਗੀ ਨੂੰ ਇਨ੍ਹਾਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਇਸ ਮੌਕੇ ’ਤੇ ਡਾ. ਕੰਵਲਜੀਤ ਸਿੰਘ, ਡਾ. ਸੁਖਬੀਰ, ਡਾ. ਨੇਹਾ ਅਤੇ ਡਾ. ਅਰੋੜਾ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ