BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ ਬਚਣ ਲਈ ਟੀਕਾਕਰਣ ਜ਼ਰੂਰੀ : ਸਨੀ ਦੂਆ

July 30, 2021 12:19 PM

ਭਾਰਦਵਾਜ
ਸਮਰਾਲਾ/ 29 ਜੁਲਾਈ : ਪੰਜਾਬ ਨੂੰ ਪੂਰੀ ਤਰਾਂ ਕੋਰੋਨਾ ਮੁਕਤ ਕਰਨ ਲਈ ਕੈਪਟਨ ਸਰਕਾਰ ਵੱਲੋਂ ਹਰ ਪਿੰਡ ਅਤੇ ਕਸਬੇ ਅੰਦਰ 100 ਫੀਸਦੀ ਟੀਕਾਕਰਣ ਦੇ ਟੀਚੇ ਦੀ ਪ੍ਰਾਪਤੀ ਲਈ ਲਗਾਏ ਜਾ ਰਹੇ ਕੈਂਪਾਂ ’ਚ ਲੋਕਾਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਅੱਜ ਇਥੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸਨੀ ਦੂਆ ਦੀ ਅਗਵਾਈ ਵਿੱਚ ਵਾਰਡ ਨੰਬਰ 4 ’ਚ ਲਗਾਏ ਗਏ ਕੋਰੋਨਾ ਵੈਕਸੀਨੇਸ਼ਨ ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਨੂੰ ਮਹਾਮਾਰੀ ਤੋਂ ਬਚਾਓ ਲਈ ਟੀਕਾ ਲਗਾਇਆ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਦੂਆ ਨੇ ਸ਼ਹਿਰ ਨਿਵਾਸੀਆਂ ਨੂੰ ਕੋਰੋਨਾ ਦੀ ਤੀਜੀ ਸੰਭਾਵਿਤ ਲਹਿਰ ਨੂੰ ਰੋਕਣ ਲਈ ਵੈਕਸੀਨ ਲਗਵਾਉਣ ਦੀ ਅਪੀਲ ਕਰਦਿਆ ਕਿਹਾ, ਕਿ ਹਰ ਪਰਿਵਾਰ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਨਾਂ ਮੁਫ਼ਤ ਵੈਕਸੀਨੇਸ਼ਨ ਕੈਂਪਾਂ ਵਿੱਚ ਪਹੁੰਚ ਕੇ ਟੀਕਾਕਰਣ ਕਰਵਾਏ। ਉਨਾਂ ਆਖਿਆ ਕਿ ਸ਼ਹਿਰ ਅਤੇ ਪਿੰਡਾਂ ਵਿੱਚ 100 ਫੀਸਦੀ ਟੀਕਾਕਰਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕ ਵੀ ਇਨਾਂ ਕੈਂਪਾਂ ਦਾ ਲਾਭ ਲੈਣ ਲਈ ਵੱਧ-ਚੜ ਕੇ ਅੱਗੇ ਆਉਣ। ਇਸ ਦੌਰਾਨ ਅੱਜ ਲਗਾਏ ਇਸ ਕੈਂਪ ਵਿੱਚ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਤੋਂ ਇਲਾਵਾ 84 ਦਿਨ ਪਹਿਲਾ ਟੀਕਾ ਲਗਵਾ ਚੁੱਕੇ ਵਿਅਕਤੀਆਂ ਨੂੰ ਦੂਜੀ ਡੋਜ਼ ਵੀ ਲਗਾਈ ਗਈ। ਕੈਂਪ ਵਿੱਚ ਸਟਾਫ਼ ਨਰਸ ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਨਿਰਮਲ ਸਿੰਘ, ਮਨਜੀਤ ਸਿੰਘ, ਭਗਵੰਤ ਕੌਰ, ਨਗਰ ਕੌਂਸਲ ਮੁਲਾਜ਼ਮ ਸੁਰੇਸ਼ ਕੁਮਾਰ, ਆਸ਼ਾ ਵਰਕਰ ਕਰਮਜੀਤ ਕੌਰ, ਰਿੰਕੂ ਥਾਪਰ , ਧੀਰਜ ਖੁੱਲਰ, ਨਿਤਿਨ ਸ਼ੋਰੀ ਅਤੇ ਹਰੀਸ਼ਿਨ ਆਦਿ ਦਾ ਵਿਸ਼ੇਸ਼ ਸਹਿਯੋਗ ਰਿਹਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ