BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਕਾਂਗਰਸ ਨੂੰ ਝਟਕਾ, ਸੇਵਾ ਦਲ ਦੇ ਮੀਤ ਪ੍ਰਧਾਨ ਸਮੇਤ ਕਈ ਵਰਕਰ ਅਕਾਲੀ ਦਲ ’ਚ ਸ਼ਾਮਲ

July 30, 2021 12:51 PM

- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਤਿਆਰ ਫਾਰਮੂਲੇ ਤਹਿਤ ਹੋਏ ਸੀ ਬਿਜਲੀ ਸਮਝੌਤੇ, ਕੈਪਟਨ ਸਰਕਾਰ ਕਰੇ ਰੱਦ: ਸੁਖਬੀਰ ਬਾਦਲ

ਅਨਿਲ ਵਰਮਾ
ਬਠਿੰਡਾ/29 ਜੁਲਾਈ: ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਸਿੰਗਲਾ ਦੀ ਚੋਣ ਮੁਹਿੰਮ ਨੂੰ ਸਮੇਂ ਬਲ ਮਿਲਿਆ ਜਦੋਂ ਕਾਂਗਰਸ ਸੇਵਾ ਦਲ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਦੀ ਅਗਵਾਈ ਵਿੱਚ ਸ਼ਹਿਰੀ ਪ੍ਰਧਾਨ, 10ਵਾਰਡ ਪ੍ਰਧਾਨ, ਸੈਕਟਰੀ, ਜੁਆਇੰਟ ਸੈਕਟਰੀ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਝੰਡਾ ਗਲ ਵਿੱਚ ਪਾ ਕਿ ਜੀ ਆਇਆਂ ਕਿਹਾ ਤੇ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰੂਪ ਸਿੰਗਲਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਤਿਆਰ ਫਾਰਮੂਲੇ ਤਹਿਤ ਪੰਜਾਬ ਵਿਚ ਬਿਜਲੀ ਸਮਝੌਤੇ ਕੀਤੇ ਗਏ ਸਨ, ਜੇਕਰ ਕੈਪਟਨ ਸਰਕਾਰ ਰੱਦ ਕਰਦੀ ਹੈ ਤਾਂ ਕਰ ਦੇਵੇ ਪਰ ਸ਼ਹਿਰ ਵਾਸੀਆਂ ਨੂੰ ਬਿਜਲੀ ਮੁਹੱਈਆ ਕਰਵਾਵੇ, ਕਿਉਂਕਿ ਲੱਗ ਰਹੇ ਕੱਟਾਂ ਕਰਕੇ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਅਤੇ ਮਹਿੰਗੀ ਬਿਜਲੀ ਖਰੀਦ ਕੇ ਲੋਕਾਂ ਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ । ਸਕਾਲਰਸ਼ਿਪ ਘੁਟਾਲਾ ਅਤੇ ਸਰਕਾਰ ਵੱਲੋਂ ਹਾਲ ਹੀ ਵਿਚ ਜੇ ਸੀ ਟੀ ਇੰਡਸਟਰੀ ਦੀ ਵੇਚੀ ਜ਼ਮੀਨ ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਮੰਤਰੀ ਭਿ੍ਰਸ਼ਟ ਹਨ, ਹਰ ਪਾਸੇ ਘਪਲੇ ਕੀਤੇ ਗਏ ਹਨ, ਸਕਾਲਰਸ਼ਿਪ ਘੁਟਾਲੇ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਕੀਤਾ ਗਿਆ ਹੈ ਅਤੇ ਸਰਕਾਰੀ ਜਾਇਦਾਦਾਂ ਵੇਚੀਆਂ ਜਾ ਰਹੀਆਂ ਹਨ। ਬੇਅਦਬੀਆਂ ਦੇ ਮਾਮਲੇ ਤੇ ਕੈਪਟਨ ਸਰਕਾਰ ਦੀ ਜਾਂਚ ਟੀਮ ਤੇ ਵਰ੍ਹਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਦਾਅਵਾ ਕਰਦੇ ਹਨ ਕਿ ਬੇਅਦਬੀ ਘਟਨਾਵਾਂ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ।
ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਤਲਖ਼ੀ ਭਰੀ ਤਕਰੀਰ ਰਾਹੀਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਮਨਪ੍ਰੀਤ ਬਾਦਲ ਸਾਹਿਬ ਇਸ ਵਾਰ ਬਠਿੰਡਾ ਤੋਂ ਨਾ ਭੱਜਿਓ ਜ਼ਮਾਨਤ ਕਰਵਾ ਕੇ ਭੇਜਾਂਗੇ, ਕਿਉਂਕਿ ਜੀਜਾ ਸਾਲਾ ਦੇ ਕੀਤੇ ਘਪਲਿਆਂ ਅਤੇ ਧੱਕੇਸ਼ਾਹੀਆਂ ਕਰਕੇ ਸ਼ਹਿਰੀਆਂ ਵਿਚ ਭਾਰੀ ਰੋਸ ਹੈ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਲੀਡਰਾਂ ਵੱਲੋ ਸੰਬੋਧਨ ਕੀਤਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਵੀ ਕੀਤਾ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ