BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਖਾਦ ਮੰਤਰੀ ਨੂੰ 2.5 ਲੱਖ ਮੀਟਰਕ ਟਨ ਡੀਏਪੀ ਦੀ ਵੰਡ ਤੁਰੰਤ ਕਰਨ ਦੀ ਅਪੀਲ

July 30, 2021 12:58 PM

ਦਸਨਸ
ਨਵੀਂ ਦਿੱਲੀ, ਚੰਡੀਗੜ੍ਹ/29 ਜੁਲਾਈ: ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨੂੰ ਅਗਸਤ ਮਹੀਨੇ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁੰਰਤ ਕਰਨ ਦੀ ਅਪੀਲ ਕੀਤੀ ਹੈ। ਸ. ਰੰਧਾਵਾ ਨੇ ਅੱਜ ਸਵੇਰੇ ਨਿਰਮਾਣ ਭਵਨ, ਨਵੀਂ ਦਿੱਲੀ ਵਿਚ ਇਸ ਬਾਰੇ ਕੇਂਦਰੀ ਖਾਦਾਂ ਬਾਰੇ ਮੰਤਰੀ ਨਾਲ ਮੁਲਾਕਾਤ ਕੀਤੀ ਤਾਂ ਕਿ ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਡੀ.ਏ.ਪੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਇਆ ਜਾ ਸਕੇ।
ਸ. ਰੰਧਾਵਾ ਵੱਲੋਂ ਉਠਾਏ ਮੁੱਦੇ ਦੇ ਜਵਾਬ ਵਿਚ ਸ੍ਰੀ ਮਾਂਡਵੀਆ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਤਰਾਲਾ ਵੱਲੋਂ ਖਾਦਾਂ ਦੀ ਢੁਕਵੀਂ ਵੰਡ ਲਈ ਅਗਾਊਂ ਹੀ ਸਾਰੇ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਇਸ ਦੀ ਕਮੀ ਕਰਕੇ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੇਂਦਰੀ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਮੰਤਰਾਲਾ ਦੇਸ਼ ਭਰ ਦੇ ਸਮੂਹ ਸੂਬਿਆਂ ਨੂੰ ਡੀ.ਏ.ਪੀ. ਦੀ ਲੋੜੀਂਦੀ ਅਤੇ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪੰਜਾਬ ਨੂੰ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਸਮੇਂ ਸਿਰ ਕਰਨ ਦਾ ਭਰੋਸਾ ਦਿੱਤਾ। ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਸ. ਰੰਧਾਵਾ ਨੇ ਉਨ੍ਹਾਂ ਨੂੰ ਮਾਰਫੈੱਡ ਅਤੇ ਮਿਲਕਫੈੱਡ ਦੀਆਂ ਵਸਤਾਂ ਦੀ ਟੋਕਰੀ ਵੀ ਸ਼ੁਕਰਾਨੇ ਵਜੋਂ ਭੇਟ ਕੀਤੀ। ਸ. ਰੰਧਾਵਾ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਐਮ.ਡੀ. ਮਾਰਕਫੈੱਡ ਸ੍ਰੀ ਵਰੁਣ ਰੂਜਮ ਤੋਂ ਇਲਾਵਾ ਓ.ਐਸ.ਡੀ. (ਐਫ) ਮਾਰਕਫੈੱਡ ਗਗਨ ਵਾਲੀਆ ਵੀ ਹਾਜ਼ਰ ਸਨ।

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ