BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਲਾਇਬ੍ਰੇਰੀ ਸ਼ਬਦ ਦੀ ਦੁਰਵਰਤੋਂ ਕਰਨ ਸਬੰਧੀ ਡੀਸੀ ਨੂੰ ਮੰਗ-ਪੱਤਰ

July 30, 2021 12:59 PM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/29 ਜੁਲਾਈ: ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ਼ਰਾਬ ਕਾਰੋਬਾਰੀਆਂ ਵਲੋਂ ਕਈ ਠੇਕਿਆਂ ਦੇ ਨਾਮ ‘ਸਕਾਚ ਲਾਇਬ੍ਰੇਰੀ‘ ਰੱਖਣ ‘ਤੇ ਸਾਹਿਤਕ, ਸਭਿਆਚਾਰਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ,ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਅਮਿ੍ਰਤਸਰ ਵਿਕਾਸ ਮੰਚ ਵੱਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਇਸੇ ਸੰਦਰਭ ਵਿੱਚ ਮੰਗ ਪੱਤਰ ਵੀ ਦਿੱਤਾ ਗਿਆ। ਨਾਟਕ ਅਕਾਦਮੀ ਦੇ ਪ੍ਰਧਾਨ ਸ਼ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਕੇਂਦਰੀ ਸਭਾ ਦੇ ਸਕਤਰ ਦੀਪ ਦੇਵਿੰਦਰ ਸਿੰਘ, ਵਿਕਾਸ ਮੰਚ ਵੱਲੋਂ ਪਿ੍ਰੰ ਕੁਲਵੰਤ ਸਿੰਘ ਅਣਖੀ, ਪ੍ਰਮੁਖ ਕਾਲਮ ਨਵੀਸ ਮਨਮੋਹਨ ਸਿੰਘ ਢਿੱਲੋਂ ਅਤੇ ਕਲਾਕਾਰ ਬਲਵਿੰਦਰ ਕਾਸ਼ ਅਧਾਰਿਤ ਵਫਦ ਵਲੋਂ ਡਿਪਟੀ ਕਮਿਸ਼ਨਰ ਦੀ ਗੈਰ ਮੌਜੂਦਗੀ ਵਿਚ ਪ੍ਰਸ਼ਾਸਨਿਕ ਅਧਿਕਾਰੀ ਸੁਖਵਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜਿਸ ਸ਼ਹਿਰ ਦੀ ਧਾਰਮਿਕ , ਸਮਾਜਿਕ, ਇਤਿਹਾਸਕ ਅਤੇ ਸਭਿਆਚਾਰਕ ਮਹੱਤਤਾ ਨੂੰ ਪਛਾਣ ਦਿਆਂ ਸਿੱਖ ਗੁਰੂਆਂ ਨੇ “ਅੰਮ੍ਰਿਤਸਰ ਸਿਫਤੀ ਦਾ ਘਰ“ ਵਰਗਾ ਵਰ ਦੇ ਕੇ ਗੁਰੂ ਨਗਰੀ ਦੀ ਦੁਨੀਆਂ ਦੇ ਨਕਸ਼ੇ ਤੇ ਵਿਲੱਖਣ ਪਛਾਣ ਬਣਾਈ।
ਜਿਸ ਨੂੰ ਹੁਣ ਸ਼ਰਾਬ ਦੇ ਕਾਰੋਬਾਰੀਆਂ ਵਲੋਂ ਪੁਸਤਕ ਸਭਿਆਚਾਰ ਨਾਲ ਜੁੜੇ ‘ਲਾਇਬ੍ਰੇਰੀ‘ ਵਰਗੇ ਪਵਿੱਤਰ ਸਬਦ ਨੂੰ ਸਸਤੀ ਸ਼ੋਹਰਤ ਨਾਲ ਜੋੜਨਾ ਨਿੰਦਣਯੋਗ ਵਰਤਾਰਾ ਹੈ।
ਸਾਜਿਸ਼ ਤਹਿਤ ਇਸ ਸਭਿਆਚਾਰਕ ਹਮਲੇ ਵਿਰੁੱਧ ਸਾਂਝੇ ਤੌਰ ਤੇ ਇਕਜੁਟਤਾ ਵਿਖਾਉਂਦਿਆਂ ਇਹ ਲੜਾਈ ਜਾਰੀ ਰੱਖੀ ਜਾਵੇਗੀ ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ