BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਸਿਹਤ ਮੰਤਰੀ ਨੇ 38 ਨਵੇਂ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

July 30, 2021 01:02 PM

ਹਰਬੰਸ ਬਾਗੜੀ
ਮੋਹਾਲੀ/29 ਜੁਲਾਈ: ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਨਗਰ ਨਿਗਮ ਵਾਸਤੇ ਇਤਿਹਾਸਕ ਕਦਮ ਚੁੱਕਦੇ ਹੋਏ ਨਗਰ ਨਿਗਮ ਵਿਚ 38 ਨਵੀਂਆਂ ਭਰਤੀਆਂ ਦੇ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਨਗਰ ਨਿਗਮ ਦੇ ਕਮਿਸਨਰ ਕਮਲ ਗਰਗ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਨ੍ਹਾਂ ਵਿਚ 11 ਕਲਰਕ, 1 ਲਾਇਬਰੇਰੀਅਨ, 15 ਫਾਇਰਮੈਨ, 7 ਸੇਵਾਦਾਰ ਅਤੇ 4 ਬੇਲਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਨ੍ਹਾਂ ਸਮੂਹ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਪੂਰੀ ਈਮਾਨਦਾਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਇਸ ਮੌਕੇ ਬੋਲਦਿਆਂ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਦੇ ਕੰਮ ਦਾ ਕੋਈ ਉਲਾਂਭਾ ਨਾ ਆਵੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਰੁਜਗਾਰ ਨੂੰ ਬੜਾਵਾ ਦੇਣ ਦੇ ਨਾਲ ਹਰ ਪੱਖ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਨਗਰ ਨਿਗਮ ਨੂੰ ਇਹ ਵੀ ਭਰੋਸਾ ਦਿੱਤਾ ਕਿ ਆਉਂਦੇ ਸਮੇਂ ਵਿਚ ਲੋੜ ਮੁਤਾਬਕ ਇਸੇ ਤਰ੍ਹਾਂ ਹੋਰ ਕਰਮਚਾਰੀਆਂ ਦੀ ਵੀ ਭਰਤੀ ਕੀਤੀ ਜਾ ਸਕਦੀ ਹੈ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਮੁਹਾਲੀ ਨਗਰ ਨਿਗਮ ਵਿਚ ਕਰਮਚਾਰੀਆਂ ਦੀ ਘਾਟ ਕਾਰਨ ਕੰਮ ਪ੍ਰਭਾਵਿਤ ਹੁੰਦਾ ਸੀ ਅਤੇ ਇਨ੍ਹਾਂ ਨਿਯੁਕਤੀਆਂ ਨਾਲ ਮੁਹਾਲੀ ਨਗਰ ਨਿਗਮ ਦੇ ਕੰਮ ਨੂੰ ਵੀ ਰਫਤਾਰ ਮਿਲੇਗੀ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਨਰਪਿੰਦਰ ਸਿੰਘ ਰੰਗੀ ਤੇ ਨਗਰ ਨਿਗਮ ਦੇ ਹੋਰ ਕਰਮਚਾਰੀ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ