BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਗੁੱਗਾ ਮਾੜੀ ਦੇ ਸੇਵਾਦਾਰ ਦਾ ਕਤਲ

July 30, 2021 01:04 PM

ਰਛਪਾਲ ਸਿੰਘ ਢੋਟ
ਪਾਤੜਾਂ/29 ਜੁਲਾਈ: ਸ਼ਬਦ ਨਾਲ ਲੱਗਦੇ ਪਿੰਡ ਚੁਨਾਗਰਾ ਦੇ ਬਾਹਰ ਬਣੀ ਗੁੱਗਾ ਮੈੜੀ ਦੇ ਸੇਵਾਦਾਰ ਦਾ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ ਜਦੋਂ ਗੁੱਗਾ ਮਾੜੀ ਤੇ ਸੇਵਾਦਾਰ ਦਾ ਚੇਲਾ ਉਸ ਨੂੰ ਚਾਹ ਦੇਣ ਗਿਆ। ਵਾਰਦਾਤ ਸਬੰਧੀ ਪੁਲਸ ਨੂੰ ਸੂਚਨਾ ਦਿੱਤੇ ਜਾਣ ਉਤੇ ਮੌਕੇ ਉੱਤੇ ਪਹੁੰਚੀ ਪੁਲੀਸ ਪਾਰਟੀ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜਦਿਆਂ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਪੜਤਾਲ ਕਰ ਰਹੇ ਏਐਸਆਈ ਬੀਰਬਲ ਸ਼ਰਮਾ ਨੇ ਦੱਸਿਆ ਕਿ ਨੇੜਲੇ ਪਿੰਡ ਹਰਿਆਊ ਕਲਾਂ ਦਾ ਵਾਸੀ ਬਲਬੀਰ ਸਿੰਘ ਉਰਫ਼ ਕੁੱਕੂ ਪਿਛਲੇ ਕਰੀਬ ਵੀਹ ਸਾਲ ਤੋਂ ਪਿੰਡ ਚੁਨਾਗਰਾ ਵਿਖੇ ਗੁੱਗਾ ਮੈੜੀ ਉੱਤੇ ਸੇਵਾ ਕਰਦਾ ਰਿਹਾ ਸੀ। ਬੀਤੀ ਰਾਤ ਕਿਸੇ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਸਿਰ ਵਿੱਚ ਸੱਟਾਂ ਮਾਰੀਆਂ ਜਿਸ ਨਾਲ ਉਸਦੀ ਮੌਤ ਹੋ ਗਈ।
ਨਿੱਜੀ ਸਕੂਲ ਦੀ ਮਨਮਾਨੀ ਖ਼ਿਲਾਫ਼ ਆਵਾਜ਼ ਉਠਾਉਣੀ ਪਈ ਮਹਿੰਗੀ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ