BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਛੱਤ ਡਿੱਗਣ ਨਾਲ ਮਰੇ ਪਰਿਵਾਰ ਦੇ ਵਾਰਸਾਂ ਨੂੰ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਜਾਰੀ

July 30, 2021 01:06 PM

ਰਛਪਾਲ ਸਿੰਘ ਢੋਟ
ਪਾਤੜਾਂ/29 ਜੁਲਾਈ: ਭਾਰੀ ਬਾਰਸ਼ ਮਗਰੋਂ ਮਕਾਨ ਦੀ ਛੱਤ ਡਿੱਗ ਜਾਣ ਕਾਰਨ ਇਕੋ ਪਰਿਵਾਰ ਦੇ ਮਾਰੇ ਗਏ ਚਾਰ ਜੀਆਂ ਦੇ ਵਾਰਸਾਂ ਨੂੰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ 17 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਹੈ। ਮਿ੍ਰਤਕਾਂ ਦੇ ਅੰਤਿਮ ਅਰਦਾਸ ਮੌਕੇ ਪਿੰਡ ਮਤੋਲੀ ਦੇ ਗੁਰਦੁਆਰਾ ਸਾਹਿਬ ਵਿਚ ਅੰਤਿਮ ਅਰਦਾਸ ਲਈ ਕੀਤੇ ਗਏ ਸ਼ਰਧਾਂਜਲੀ ਸਮਾਰੋਹ ਦੌਰਾਨ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਅਤੇ ਐੱਸ ਡੀ ਐੱਮ ਪਾਤਡਾਂ ਡਾ ਪਾਲਿਕਾ ਅਰੋੜਾ ਵੱਲੋਂ ਸਹਾਇਤਾ ਰਾਸ਼ੀ ਦਾ ਪੱਤਰ ਮ੍ਰਿਤਕ ਮੁਖਤਿਆਰ ਸਿੰਘ ਦੀ ਪਤਨੀ ਨੂੰ ਦਿੱਤਾ ਗਿਆ।
ਸ਼ਰਧਾਂਜਲੀ ਸਮਾਰੋਹ ਦੌਰਾਨ ਮ੍ਰਿਤਕਾਂ ਮੁਖਤਿਆਰ ਸਿੰਘ ਅਤੇ ਉਸ ਦੇ ਬੱਚਿਆਂ ਸ਼ਰਧਾਜਲੀ ਭੇਟ ਕਰਦਿਆਂ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਮਕਾਨ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ 4 ਜੀਅ ਮਰਨ ਦੀ ਘਟਨਾਂ ਬੜ੍ਹੀ ਹੀ ਦਿਲ ਨੂੰ ਦਹਿਲਾਉਣ ਵਾਲੀ ਘਟਨਾਂ ਸੀ ਜਿਸ ਨੇ ਸਮੁੱਚੇ ਹਲਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱੱਤਾ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਪਰਿਵਾਰ ਦੇ ਮੈਂਬਰਾਂ ਦੀ ਘਾਟ ਕਦੇ ਪੁੂਰੀ ਨਹੀ ਹੋ ਸਕਦੀ ।
ਉਨ੍ਹਾ ਸਰਕਾਰ ਵੱਲੋਂ ਜਾਰੀ 17 ਲੱਖ ਰੁਪਏ ਦਾ ਰਾਸ਼ੀ ਦਾ ਪੱਤਰ ਸੌਪਣ ਮਗਰੋਂ ਕਿਹਾ ਕਿ ਇਸ ਪਰਿਵਾਰ ਦੀ ਹਰ ਸੰਭਵ ਸਹਾਇਤਾ ਉਨ੍ਹਾਂ ਵੱਲੋਂ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ ਕੁਲਵੰਤ ਸਿੰਘ ਮਤੌਲੀ ਅਤੇ ਐਸਡੀਓ ਕੁਲਵਿੰਦਰ ਕੌਰ ਵੱਲੋਂ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ । ਪਿੰਡ ਮਤੋਲੀ ਦੇ ਸਰਪੰਚ ਰਣਜੀਤ ਸਿੰਘ ਨੇ ਸਰਕਾਰ ਵੱਲੋਂ ਜਾਰੀ ਰਾਸ਼ੀ ਤੇ ਸਤੁੰਸ਼ਟੀ ਜਾਹਰ ਕਰਦਿਆਂ ਕਿਹਾ ਕਿ ਮਿ੍ਤਕ ਦੀ ਪਤਨੀ ਦਾ ਕਮਾਈ ਦਾ ਕੋਈ ਵੀ ਸਾਧਨ ਨਾਂ ਹੋਣ ਕਾਰਨ ਇਸ ਨੂੰ ਸਰਕਾਰੀ ਨੋਕਰੀ ਦਿੱਤੀ ਜਾਣ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉੱਪ ਮੰਡਲ ਮੈਜਿਸਟ੍ਰੇਟ ਪਾਤੜਾਂ ਡਾ ਪਾਲਿਕਾ ਅਰੋੜਾ ਨੇ ਕਿਹਾ ਕਿ ਮ੍ਰਿਤਕ ਮੁਖਤਿਆਰ ਸਿੰਘ ਦੀ ਪਤਨੀ ਜਿੱਥੇ ਸਰਕਾਰ ਵੱਲੋਂ ਰਾਸ਼ੀ ਜਾਰੀ ਕੀਤੀ ਗਈ ਹੈ ਉੱਥੇ ਹੀ ਇਸ ਦੀ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਕੇਸ ਬਣਾ ਕੇ ਵੀ ਸਰਕਾਰ ਨੂੰ ਭੇਜਿਆ ਗਿਆ ਹੈ ।
ਸ਼ਰਧਾਜਲੀ ਸਮਾਗਮ ਵਿੱਚ ਮਾਰਕਿਟ ਕਮੇਟੀ ਪਾਤੜਾਂ ਦੇ ਚੇਅਰਮੈਨ ਤਰਲੋਚਨ ਸਿੰਘ ਸ਼ੇਰਗੜ੍ਹ, ਬਲਾਕ ਕਾਂਗਰਸ ਦੇ ਪ੍ਰਧਾਨ ਬਲਦੇਵ ਸਿੰਘ ਬੋਹੜ੍ਹੀਵਾਲਾ, ਗੁਰਦਰਸ਼ਨ ਸਿੰਘ ਨੰਬਰਦਾਰ ਗਲੋਲੀ, ਰਾਮਪਾਲ ਮਤੌਲੀ ਉੱਪ ਚੇਅਰਮੈਨ ਘੱਟ ਗਿਣਤੀ ਸਭਾ, ਤਰਲੋਕ ਸਿੰਘ ਮਤੌਲੀ ਨੇ ਸ਼ਰਧਾਜਲੀਆਂ ਭੇਟ ਕੀਤੀਆਂ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਰਣਜੀਤ ਅਰੋੜਾ ਬਿੱਲਾ, ਪ੍ਰਿਤਪਾਲ ਸਿੰਘ ਜੰਮੂ ਅਰਨੋ, ਨੰਬਰਦਾਰ ਮੇਜਰ ਸਿੰਘ, ਜੀਤ ਸਿੰਘ, ਸੱਤਪਾਲ ਰਾਮ ਪੰਚ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ