BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਪੰਜਾਬ ਦੀ ਰਾਜਨੀਤੀ ’ਚ ਅਕਾਲੀ ਦਲ ਦਾ ਖਾਤਮਾ ਤੈਅ: ਸੰਧੂ

July 30, 2021 01:07 PM

ਚੰਦਰਪਾਲ ਅੱਤਰੀ
ਲਾਲੜੂ/29 ਜੁਲਾਈ: ਪੰਜਾਬ ਐਗਰੋ ਇੰਡਸਟਰੀ ਦੇ ਵਾਈਸ ਚੇਅਰਮੈਨ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਪੰਜਾਬ ਦੀ ਰਾਜਨੀਤੀ ਵਿੱਚ ਹੁਣ ਖਾਤਮੇ ਦੇ ਵੱਲ ਵਧ ਰਿਹਾ ਹੈ, ਜਦਕਿ ਪੰਜਾਬ ਵਿੱਚ ਮੁੜ ਤੋਂ ਕਾਂਗਰਸ ਦੀ ਸਰਕਾਰ ਬਣਨੀ ਲਗਭਗ ਤੈਅ ਹੈ।
ਸੰਧੂ ਨੇ ਕਿਹਾ ਕਿ ਅਕਾਲੀ ਦਲ ਦੀ ਲੋਕ ਵਿਰੋਧੀ ਕਾਰਜਸੈਲੀ ਕਾਰਨ ਅੱਜ ਪੰਜਾਬ ਦੀ ਜਨਤਾ ਫਿਰ ਤੋਂ ਅਕਾਲੀ ਦਲ ਨੂੰ ਸੱਤਾ ਤੋਂ ਬਾਹਰ ਰੱਖਣ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਿੱਚ ਪਰਿਵਾਰਵਾਦ ਦੀ ਰਾਜਨੀਤੀ ਨੂੰ ਅੱਗੇ ਵਧਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ। ਸ੍ਰੀ ਸੰਧੂ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਡੇਰਾਬੱਸੀ ਦੇ ਕਈਂ ਅਕਾਲੀ ਆਗੂ ਪਾਰਟੀ ਛੱਡ ਕੇ ਕਾਂਗਰਸ ਵਿਚ ਸਾਮਿਲ ਹੋਣਗੇ।
ਸ੍ਰੀ ਸੰਧੂ ਨੇ ਦੱਸਿਆ ਕਿ ਪਿੰਡ ਦੱਪਰ ਦੇ ਬਬਲਾ ਖਾਨ, ਇਰਫਾਨ ਖਾਨ, ਸਰਬਜੀਤ ਸਰਬੀ ਤੇ ਰਾਜੂ ਰਮਨ ਕੁਮਾਰ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਕਾਂਗਰਸ ਵਿੱਚ ਸਾਮਿਲ ਹੋ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਹਰਮੇਸ ਸਿੰਘ, ਬਲਬੀਰ ਸਿੰਘ, ਗੁਰਜੰਟ ਸਿੰਘ , ਗੁਰਮੀਤ ਸਿੰਘ ਅਤੇ ਰਿੰਕੂ ਪੰਡਿਤ ਆਦਿ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ