BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਪੱਤਰਕਾਰ ਤਾਲਮੇਲ ਕਮੇਟੀ ਵੱਲੋਂ ਡਾਕਟਰ ਖ਼ਿਲਾਫ਼ ਰੋਸ ਮੁਜ਼ਾਹਰਾ

July 30, 2021 01:10 PM

- ਮਾਮਲਾ ਸਿਵਲ ਹਸਪਤਾਲ ’ਚ ਐਮਰਜੰਸੀ ਦੇ ਡਾਕਟਰ ਵੱਲੋਂ ਪੱਤਰਕਾਰ, ਹਲਕਾ ਵਿਧਾਇਕ ਤੇ ਐਸਐਮਓ ਖ਼ਿਲਾਫ਼ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਦਾ

ਪੱਤਰ ਪ੍ਰੇਰਕ
ਰਾਜਪੁਰਾ/29 ਜੁਲਾਈ: ਸਿਵਲ ਹਸਪਤਾਲ ਰਾਜਪੁਰਾ ਵਿਖੇ ਅੱਜ ਐਮਰਜੰਸੀ ਵਿੱਚ ਡਿਊਟੀ ਕਰ ਰਹੇ ਡਾਕਟਰ ਵੱਲੋਂ ਇੱਕ ਪੱਤਰਕਾਰ ਦੇ ਨਾਲ ਬਦਸਲੂਕੀ ਕਰਨ ਅਤੇ ਐਸ.ਐਮ.ਓ ਸਮੇਤ ਹਲਕਾ ਵਿਧਾਇਕ ਖਿਲਾਫ ਗਲਤ ਸ਼ਬਦਾਵਲੀ ਵਰਤਣ ਦੇ ਵਿਰੋਧ ਵਿੱਚ ਪੱਤਰਕਾਰ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਡਾਕਟਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਐਸ.ਐਮ.ਓ ਡਾ: ਜਗਪਾਲ ਇੰਦਰ ਸਿੰਘ ਨੂੰ ਕਾਰਵਾਈ ਦੇ ਲਈ ਮੰਗ ਪੱਤਰ ਸੌਂਪਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੱਤਰਕਾਰ ਤਾਲਮੇਲ ਕਮੇਟੀ ਦੇ ਚੇਅਰਮੈਨ ਅਸੋਕ ਪ੍ਰੇਮੀ, ਜੀ.ਪੀ.ਸਿੰਘ, ਸੁਦੇਸ਼ ਤਨੇੇਜ਼ਾ, ਅਮਰਜੀਤ ਸਿੰਘ ਪੰਨੂ, ਮਨਜੀਤ ਧਵਨ, ਦਰਸ਼ਨ ਸਿੰਘ ਮਿੱਠਾ, ਦਇਆ ਸਿੰਘ, ਅਜੇ ਕਮਲ ਸਮੇਤ ਹੋਰਨਾ ਨੇ ਦੱਸਿਆ ਕਿ ਜਦੋਂ ਬੀਤੀ ਰਾਤ ਇੱਕ ਸੀਨੀਅਰ ਪੱਤਰਕਾਰ ਆਪਣੀ ਦੁਕਾਨ ’ਤੇ ਕੰਮ ਕਰਨ ਵਾਲੇ ਵਰਕਰ ਨੂੰ ਸਿਵਲ ਹਸਪਤਾਲ ਦੀ ਐਮਰਜੰਸੀ ਵਿੱਚ ਇਲਾਜ਼ ਦੇ ਲਈ ਲੈ ਕੇ ਆਇਆ ਤਾਂ ਮੌਕੇ ’ਤੇ ਮੋਜੂਦ ਡਾ: ਸਿਕੰਦਰ ਸਿੰਘ ਵੱਲੋਂ ਪੱਤਰਕਾਰ ਦੇ ਨਾਲ ਬਦਸਲੂਕੀ ਕੀਤੀ ਗਈ।
ਜਦੋਂ ਪੱਤਰਕਾਰ ਵੱਲੋਂ ਆਪਣੇ ਪੱਤਰਕਾਰ ਸਾਥੀਆਂ ਨੂੰ ਮੌਕੇ ’ਤੇ ਸੱਦਿਆਂ ਤਾਂ ਡਾਕਟਰ ਵੱਲੋਂ ਉਨ੍ਹਾਂ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੇ ਜਦੋਂ ਪੱਤਰਕਾਰਾਂ ਵੱਲੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਐਸ.ਐਮ.ਓ ਡਾ: ਜਗਪਾਲਇੰਦਰ ਸਿੰਘ ਦੇ ਧਿਆਨ ਵਿੱਚ ਇਹ ਮਾਮਲਾ ਲਿਆਉਣ ਦੀ ਗੱਲ ਡਾਕਟਰ ਨਾਲ ਕੀਤੀ ਤਾਂ ਉਸਨੇ ਹੰਕਾਰ ਨਾਲ ਕਿਹਾ ਕਿ ਉਹ ਮੇਰਾ ਕੁੱਝ ਨਹੀ ਵਿਗਾੜ ਸਕਦੇ। ਜਿਸ ਤੋਂ ਪ੍ਰੇਸ਼ਾਨ ਹੋ ਕੇ ਪੱਤਰਕਾਰ ਭਾਈਚਾਰੇ ਵੱਲੋਂ ਸਬੰਧਤ ਡਾਕਟਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਐਸ.ਐਮ.ਓ ਰਾਜਪੁਰਾ ਨੂੰ ਮੰਗ ਪੱਤਰ ਸੌਂਪਦਿਆਂ ਜੇਕਰ ਆਉਦੇ ਦਿਨ੍ਹਾਂ ’ਚ ਕੋਈ ਕਾਰਵਾਈ ਨਾ ਕੀਤੀ ਤਾਂ ਪੱਤਰਕਾਰਾਂ ਵੱਲੋਂ ਪੱਕੇ ਤੌਰ ’ਤੇ ਰੋਸ ਮੁਜਾਹਰਾ ਕੀਤਾ ਜਾਵੇਗਾ। ਜਿਸ ਤੇ ਐਸ.ਐਮ.ਓ ਡਾ: ਜਗਪਾਲਇੰਦਰ ਸਿੰਘ ਨੇ ਪੱਤਰਕਾਰਾਂ ਨੂੰ ਵਿਸ਼ਵਾਸ਼ ਦੁਆਇਆ ਕਿ ਬੀਤੇ ਦਿਨੀ ਸਬੰਧਤ ਡਾਕਟਰ ਵੱਲੋਂ ਜਿਹੜੀ ਹਰਕਤ ਕੀਤੀ ਗਈ ਹੈ ਸਬੰਧੀ ਉਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ