BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਅਫਗਾਨਿਸਤਾਨ ’ਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ : ਧਾਮੀ

July 30, 2021 01:15 PM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ, 29 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਤਨ ਕਰੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖ ਵੱਸਦੇ ਸਨ ਪਰ ਹੁਣ ਇਨ੍ਹਾਂ ਦੀ ਗਿਣਤੀ ਬੇਹੱਦ ਸੀਮਤ ਰਹਿ ਗਈ ਹੈ। ਇਸ ਦਾ ਕਾਰਨ ਅਸੁਰੱਖਿਆ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਅਫ਼ਗਾਨਿਸਤਾਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਥੋੜ੍ਹੇ ਸਮੇਂ ਅੰਦਰ ਹੀ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਦੋ ਵੱਡੇ ਨਸਲੀ ਹਮਲੇ ਹੋਏ ਹਨ। ਇਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਸਣੇ ਕਈਆਂ ਦੀਆਂ ਜਾਨਾਂ ਗਈਆਂ। ਇਸੇ ਕਾਰਨ ਅਫ਼ਗਾਨਿਸਤਾਨ ਦੇ ਸਿੱਖ ਭੈਭੀਤ ਹਨ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਏ। ਉਨ੍ਹਾਂ ਅੱਗੇ ਕਿਹਾ ਕਿ ਦੇਸ਼-ਦੁਨੀਆ ਅੰਦਰ ਸਿੱਖਾਂ ਨੇ ਜਿੱਥੇ ਵੀ ਨਿਵਾਸ ਕੀਤਾ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ। ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਨੂੰ ਅੱਗੇ ਤੋਰਿਆ। ਸਿੱਖ ਕੌਮ ਸਮੁੱਚੀ ਮਾਨਵਤਾ ਦਾ ਭਲਾ ਮੰਗਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ