BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਪੰਜਾਬ

ਕੀੜੇਮਾਰ ਦਵਾਈ ਗੋਦਾਮਾਂ ਦੀ ਚੈਕਿੰਗ ਸ਼ੁਰੂ, ਚਾਰ ਫਰਮਾਂ ਦੀ ਵਿਕਰੀ ਬੰਦ

July 30, 2021 01:16 PM

ਬੀ ਐੱਸ ਭੁੱਲਰ
ਬਠਿੰਡਾ, 29 ਜੁਲਾਈ : ਕਿਸਾਨਾਂ ਨੂੰ ਉੱਚ ਮਿਆਰੀ ਕੀੜੇਮਾਰ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਲਈ ਡਾ: ਬਲਵਿੰਦਰ ਸਿੰਘ ਸਿੱਧੂ ਕਮਿਸਨਰ ਖੇਤੀਬਾੜੀ ਵਿਭਾਗ ਅਤੇ ਡਾ: ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਆਦੇਸ਼ ਅਨੁਸਾਰ ਚਾਰ ਸਪੈਸਲ ਟੀਮਾਂ ਦਾ ਗਠਨ ਕਰਕੇ ਸੰਗਰੂਰ, ਜਲੰਧਰ, ਮਾਨਸਾ ਤੇ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਵਿੱਚ ਅਲੱਗ ਅਲੱਗ ਕੰਪਨੀਆਂ ਦੇ ਸਪਲਾਇਰਜ ਦੇ ਸਟਾਕ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 16 ਕੀੜੇਮਾਰ ਦਵਾਈਆਂ ਦੇ ਸੈਂਪਲ ਭਰੇ ਗਏ, ਜਿਹਨਾਂ ਨੂੰ ਟੈਸਟ ਲਈ ਵੱਖ ਵੱਖ ਲਿਬਾਰਟਰੀਆਂ ਵਿੱਚ ਭੇਜ ਦਿੱਤਾ ਗਿਆ ਹੈ। ਡਾ: ਸਿੱਧੂ ਨੇ ਦੱਸਿਆ ਕਿ ਗੈਰ ਮਿਆਰੀ ਕੀੜੇਮਾਰ ਦਵਾਈਆਂ ਸਪਲਾਈ ਕਰਨ ਵਾਲੇ ਡੀਲਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ: ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਤੇ ਬਠਿੰਡਾ ਨੇ ਦੱਸਿਆ ਕਿ ਚਾਰਾਂ ਟੀਮਾਂ ਵੱਲੋਂ 53 ਕੀੜੇਮਾਰ ਦਵਾਈਆਂ ਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਚਾਰ ਫਰਮਾਂ ਦੀ ਵਿੱਕਰੀ ਬੰਦ ਕਰ ਦਿੱਤੀ ਗਈ ਹੈ। ਉਹਨਾਂ ਕਿਸਾਨਾਂ ਨੂੰ ਸੁਝਾਅ ਦਿੱਤਾ ਕਿ ਦਵਾਈ ਖਰੀਦ ਕਰਨ ਸਮੇਂ ਪੱਕਾ ਬਿਲ ਜ਼ਰੂਰ ਲੈਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ