BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕਿਸਾਨਾਂ ਨੂੰ ਇਨਸਾਫ ਦੇਣ ਦੀ ਬਜਾਏ ਪ੍ਰਸ਼ਾਸਨ ਝਾੜ ਰਿਹਾ ਹੈ ਗੋਂਗਲੂਆਂ ਤੋਂ ਮਿੱਟੀ

July 30, 2021 01:18 PM

- ਲਾਂਘੇ ’ਤੇ ਚੌਥੇ ਦਿਨ ਵੀ ਧਰਨਾ ਜਾਰੀ

ਮਹਿੰਦਰ ਜੋਸ਼ੀ
ਕਲਾਨੌਰ, 29 ਜੁਲਾਈ : ਪਿਛਲੇ ਚਾਰ ਦਿਨਾਂ ਤੋ ਕਿਸਾਨਾਂ ਵੱਲੋਂ ਕੌਰੀਡੋਰ ਤੇ ਦਿੱਤੇ ਜਾ ਰਹੇ ਧਰਨੇ ਸਬੰਧੀ ਅੱਜ ਚੌਥੇ ਦਿਨ ਤਹਿਸੀਲਦਾਰ ਨਵਕੀਰਤ ਸਿੰਘ ਰੰਧਾਵਾ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਪ੍ਰੰਤੂ ਇਸਦੇ ਬਾਵਜੂਦ ਵੀ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਮੀਟਿੰਗ ਸਫ਼ਲ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਕੌਰੀਡੋਰ ਤੇ ਲਗਾਤਾਰ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਧਰਨਾ ਦੇ ਰਹੇ ਕਿਸਾਨ ਅਤੇ ਕਮੇਟੀ ਮੈਂਬਰ ਸੁਰਜੀਤ ਸਿੰਘ, ਗੁਰਨਾਮ ਸਿੰਘ, ਤਰਲੋਚਨ ਸਿੰਘ, ਪ੍ਰਿਤਪਾਲ ਸਿੰਘ, ਸਤਨਾਮ ਸਿੰਘ, ਪਰਸ਼ੋਤਮ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਪਿਛਲੇ ਚਾਰ ਦਿਨਾਂ ਤੋਂ ਕਰਤਾਰਪੁਰ ਕੌਰੀਡੋਰ ਤੇ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਧਰਨਾ ਦੇ ਰਹੇ ਹਨ ਜਦ ਕਿ ਅੱਜ ਚੌਥੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਕੇ ਗੋਂਗਲੂਆਂ ਤੋਂ ਮਿੱਟੀ ਝਾੜੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕੇਵਲ ਤਾਂ ਕੇਵਲ ਪੰਜਾਬ ਸਰਕਾਰ ਵੱਲ ਬਕਾਇਆ 5.84 ਲੱਖ ਦੇ ਕਰੀਬ ਅਦਾਇਗੀ ਅਤੇ ਰੁੱਖਾਂ, ਟਿਊਬਵੈੱਲਾਂ ਸੰਬੰਧੀ ਭਰੋਸਾ ਦਿੱਤਾ ਜਾ ਰਿਹਾ ਹੈ ਜਦਕਿ ਸਬੰਧਤ ਕਿਸਾਨਾਂ ਨਾਲ ਪ੍ਰਤੀ ਪਰਿਵਾਰ ਨੌਕਰੀ ਜਾਂ ਪੰਜ ਲੱਖ ਰੁਪਏ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ। ਇਸ ਮੌਕੇ ਤੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ ਉਸ ਸਮੇਂ ਤਕ ਕਰਤਾਰਪੁਰ ਕੌਰੀਡੋਰ ਤੇ ਲਗਾਤਾਰ ਧਰਨਾ ਜਾਰੀ ਰਹੇਗਾ। ਇਸ ਸਬੰਧੀ ਤਹਿਸੀਲਦਾਰ ਨਵਕੀਰਤ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਲੋਕਲ ਪੱਧਰ ਦੀਆਂ ਮੁਸ਼ਕਲਾਂ ਹੱਲ ਕਰ ਦਿੱਤੀਆਂ ਜਾਣਗੀਆਂ ਜਦਕਿ ਨੌਕਰੀ ਅਤੇ ਪੰਜ ਲੱਖ ਰੁਪਏ ਦੀ ਰਾਸ਼ੀ ਸਬੰਧੀ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੌਰੀਡੋਰ ਤੋਂ ਧਰਨਾ ਹਟਾ ਦੇਣ ਤਾਂ ਜੋ ਕਿਸੇ ਨੂੰ ਪ੍ਰੇਸ਼ਾਨੀ ਨਾ ਹੋ ਸਕੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤ

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਕਰੋ : ਕਾਮਰੇਡ ਭਿੱਖੀਵਿੰਡ

ਸੀਆਈਏ ਸਟਾਫ ਵੱਲੋਂ ਤਿੰਨ ਕਿੱਲੋ ਅਫ਼ੀਮ ਤੇ ਕਾਰ ਸਮੇਤ ਦੋ ਕਾਬੂ

ਮਿਲੀਭੁਗਤ ਨਾਲ ਚਲਦਾ ਹੈ ਨਾਜਾਇਜ਼ ਮਾਈਨਿੰਗ ਦਾ ਧੰਦਾ

ਅੱਜ ਰੱਖਣਾ ਸੀ ਮੁੱਖ ਮੰਤਰੀ ਨੇ ਨੀਂਹ ਪੱਥਰ

ਸੱਪ ਦੇ ਕੱਟਣ ਨਾਲ ਖੇਤ ਮਜ਼ਦੂਰ ਦੀ ਮੌਤ

ਮੌੜ ਖੁਰਦ ’ਚ ਸੀਵਰੇਜ ਸਿਸਟਮ ਠੱਪ, ਗਲੀਆਂ ਨੇ ਧਾਰਿਆ ਛੱਪੜਾਂ ਦਾ ਰੂਪ

ਐਮਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

ਮੋਗਾ ਪੁਲਿਸ ਨੇ ਸਤਲੁਜ ਦਰਿਆ ’ਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ਵਿਰੁੱਧ ਕੀਤੀ ਵੱਡੀ ਕਾਰਵਾਈ

ਅੰਮ੍ਰਿਤਸਰ ਸਿਟੀਜ਼ਨ ਫੋਰਮ ਵਲੋਂ ਜਲ੍ਹਿਆਂਵਾਲਾ ਬਾਗ਼ ਦੀ ਦਿੱਖ ਵਿਗਾੜਨ ਖ਼ਿਲਾਫ਼ ਰੋਸ ਰੈਲੀ