BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਕੁੱਲ ਹਿੰਦ ਕਿਸਾਨ ਸਭਾ ਦੀਆਂ ਮੈਂਬਰ ਔਰਤਾਂ ਦਾ ਅੰਮ੍ਰਿਤਸਰ ਤੋਂ ਨੌਵਾਂ ਜਥਾ ਸਿੰਘੂ ਬਾਰਡਰ ਪਹੁੰਚਿਆ

July 30, 2021 01:21 PM

ਦਸਨਸ
ਸਿੰਘੂ ਬਾਰਡਰ/ਨਵੀਂ ਦਿੱਲੀ, 29 ਜੁਲਾਈ: ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ ਆਰੰਭੇ ਕਿਸਾਨ ਮੋਰਚਿਆਂ ਵਿੱਚ ਵੱਖ-ਵੱਖ ਰਾਜਾਂ ਤੋਂ ਜਥੇ ਪਹੁੰਚਣੇ ਲਗਾਤਾਰ ਜਾਰੀ ਹਨ।
ਅੱਜ ਕੁੱਲ ਹਿੰਦ ਕਿਸਾਨ ਸਭਾ, ਜਨਵਾਦੀ ਇਸਤਰੀ ਸਭਾ ਅੰਮ੍ਰਿਤਸਰ ਤੋਂ ਕਿਸਾਨ ਬੀਬੀਆਂ ਦਾ ਵੱਡਾ ਜਥਾ ਕਮਲਜੀਤ ਕੌਰ ਰੰਧਾਵਾ, ਡਾਕਟਰ ਕਮਲਜੀਤ ਕੌਰ ਧਨੋਆ, ਅਜੀਤ ਕੌਰ ਦੀ ਅਗਵਾਈ ਹੇਠ ਇਥੇ ਪੁਜਿਆ। ਇਸ ਜਥਾ ਨੇ ਟੀਡੀਆਈ ਮੋਲ ਪੈਦਲ ਮਾਰਚ ਸ਼ੁਰੂ ਕੀਤਾ ਤੇ ਸਿੰਘੂ ਬਾਰਡਰ ਦੀ ਸਟੇਜ ’ਤੇ ਪਹੁੰਚੀਆਂ। ਇਸ ਮੌਕੇ ’ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਕਮਲਜੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਖੇਤੀ ਵਿਰੋਧੀ ਕਾਲੇ ਕਾਨੂੰਨ ਪਾਸ ਕੀਤੇ ਹਨ ਇਹ ਕਿਸਾਨੀ ਲਈ ਫਾਂਸੀ ਦਾ ਫੰਦਾ ਹਨ।
ਕਾਨੂੰਨਾਂ ਦੇ ਲਾਗੂ ਹੋਣ ਨਾਲ ਸਮੁੱਚੀ ਜਨਤਾ ਤੇ ਭਾਰੂ ਪੈਣਗੇ। ਉਨ੍ਹਾਂ ਨੇ ਕਿਹਾ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਦੇਸ਼ ਦੇ 80 ਕਰੋੜ ਲੋਕਾਂ ਦੇ ਭਵਿੱਖ ਨਾਲ ਖੇਡ ਰਹੀ ਹੈ। ਇਸ ਮੌਕੇ ’ਤੇ ਡਾਕਟਰ ਕਮਲਜੀਤ ਕੌਰ ਧਨੋਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਬੇਸਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਈ ਹੈ। ਅੱਜ ਕਿਸਾਨ ਅੰਦੋਲਨ ਜਨ ਅੰਦੋਲਨ ਬਣ ਗਿਆ ਹੈ। ਸਮੁੱਚੇ ਸੰਸਾਰ ਦੇ ਲੋਕਾਂ ਵਲੋਂ ਅੰਦੋਲਨ ਨੂੰ ਸਮਰੱਥਨ ਮਿਲ ਰਿਹਾ ਹੈ।
ਇਸ ਮੌਕੇ ’ਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਆਗੂ ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਕਿਸਾਨ ਮੋਦੀ ਸਰਕਾਰ ਦੀ ਅੜੀ ਤੋੜ ਕੇ ਵਾਪਿਸ ਆਪਣੇ ਘਰਾਂ ਨੂੰ ਪਰਤਣਗੇ। ਇਹ ਕਾਲੇ ਕਾਨੂੰਨਾਂ ਖਿਲਾਫ ਅਗਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 600 ਕਿਸਾਨ ਸਹੀਦੀਆਂ ਪ੍ਰਾਪਤ ਕਰ ਗਏ ਹਨ ਪਰ ਮੋਦੀ ਸਰਕਾਰ ਨੇ ਪਾਰਲੀਮੈਂਟ ਦੇ ਸੈਸਨ ਦੌਰਾਨ ਇਕ ਵੀ ਸਬਦ ਹਮਦਰਦੀ ਦਾ ਇਜਹਾਰ ਨਹੀਂ ਕੀਤਾ।
ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਬਜਟ ਸੈਸਨ ਦੌਰਾਨ ਬਰਾਬਰ ਸੰਸਦ ਸੈਸਨ ਚਲਾਇਆ ਜਾ ਰਿਹਾ ਹੈ। ਇਸ ਮੌਕੇ ’ਤੇ ਬੀਬੀਆਂ ਨੇ ਐਲਾਨ ਕੀਤਾ ਕਿ ਔਰਤਾਂ ਦੇ ਜਥੇ ਲਗਾਤਾਰ ਆਉਣਗੇ। ਇਸ ਘੌਲ ਵਿਚ ਵਡਮੁੱਲਾ ਯੋਗਦਾਨ ਪਾਇਆ ਜਾਵੇਗਾ। ਇਸ ਮੌਕੇ ’ਤੇ ਬਲਦੇਵ ਸਿੰਘ ਲਤਾਲਾ, ਕਾਬਲ ਸਿੰਘ, ਜੋਰਾ ਸਿੰਘ, ਸੁਰਿੰਦਰ ਸਿੰਘ ਵੀ ਹਾਜਰ ਸਨ ਇਸ ਜਥੇ ਵਿਚ ਪਿੰਡ ਮੁਹਾਵਰਾ, ਰਾਉਕੇ, ਦਾਊਂ ਬਾਂਠ, ਟਰਪੇਈ, ਕੋਟ ਰਸਾਲਾ ਦੀਆਂ ਔਰਤਾਂ ਸ਼ਾਮਲ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ