BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਪਿੰਡ ਰਸੂਲਪੁਰ ਦੇ ਨੌਜਵਾਨ ਦੀ ਦੁਬਈ ’ਚ ਮੌਤ

July 30, 2021 01:22 PM

ਕੌਸ਼ਲ ਮੱਲ੍ਹਾ
ਹਠੂਰ, 29 ਜੁਲਾਈ : ਪਿੰਡ ਰਸੂਲਪੁਰ (ਮੱਲ੍ਹਾ) ਦੇ ਨੌਜਵਾਨ ਦੀ ਦੁਬਈ ਵਿਖੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਅਰਵਿੰਦਰ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰਾ ਪੁੱਤਰ ਅਰਵਿੰਦਰ ਸਿੰਘ (22) 17 ਮਾਰਚ 2021 ਨੂੰ ਲੁਧਿਆਣਾ ਦੇ ਇੱਕ ਨਿੱਜੀ ਟਰੈਵਲ ਏਜੰਟ ਰਾਹੀ ਦੁਬਈ ਵਿਖੇ ਰੋਜੀ ਰੋਟੀ ਕਮਾਉਣ ਲਈ ਗਿਆ ਸੀ ਅਤੇ 24 ਅਪ੍ਰੈਲ 2021 ਨੂੰ ਅਰਵਿੰਦਰ ਸਿੰਘ ਨੂੰ ਟਰੈਟਲ ਏਜੰਟ ਨੇ ਸਾਨੂੰ ਬਿਨਾ ਦੱਸਿਆ ਕੋਰੋਨਾ ਪਾਜੇਟਿਵ ਆਖ ਕੇ ਦੁਬਈ ਵਿਖੇ ਹੀ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਅਤੇ 24 ਅਪ੍ਰੈਲ ਨੂੰ ਹੀ ਅਰਵਿੰਦਰ ਸਿੰਘ ਦੀ ਪਰਿਵਾਰ ਨਾਲ ਵੀ ਡੀ ਓ ਕਾਲ ਰਾਹੀ ਆਖਰੀ ਗੱਲਬਾਤ ਹੋਈ ਕਿ ਮੈਨੂੰ ਟਰੈਵਲ ਏਜੰਟ ਨੇ ਕੋਰੋਨਾ ਪਾਜੇਟਿਵ ਆਖ ਕੇ ਭਰਤੀ ਕਰਵਾਇਆ ਹੈ ਜਦ ਕਿ ਮੈ ਜਦੋ ਇਡੀਆ ਤੋ ਆਇਆ ਸੀ ਤਾਂ ਮੇਰੀਆ ਸਾਰੀਆ ਰਿਪੋਰਟਾ ਨੈਕਟਿਵ ਹਨ। ਉਨ੍ਹਾ ਦੱਸਿਆ ਕਿ 24 ਅਪ੍ਰੈਲ ਤੋ ਬਾਅਦ ਸਾਨੂੰ 28 ਜੁਲਾਈ ਨੂੰ ਦੁਬਈ ਦੇ ਡਾਕਟਰਾ ਨੇ ਵੀ ਡੀ ਓ ਕਾਲ ਰਾਹੀ ਅਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਉਨ੍ਹਾ ਕਿਹਾ ਕਿ ਮ੍ਰਿਤਕ ਅਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਰਸੂਲਪੁਰ ਲਿਆਉਣ ਲਈ ਅਤੇ ਟਰੈਵਲ ਏਜੰਟ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਅਸੀ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਐਸ ਐਸ ਪੀ ਲੁਧਿਆਣਾ (ਦਿਹਾਤੀ) ਨੂੰ ਬੇਨਤੀ ਪੱਤਰ ਦੇ ਦਿੱਤੇ ਹਨ। ਉਨ੍ਹਾ ਕਿਹਾ ਕਿ ਪਰਿਵਾਰਕ ਮੈਬਰ ਅਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਸ ਦੀਆ ਅੰਤਿਮ ਰਸਮਾ ਪੂਰੀਆ ਕੀਤੀਆ ਜਾਣ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਰਸੂਲਪੁਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋ ਮੰਗ ਕੀਤੀ ਹੈ ਕਿ ਮ੍ਰਿਤਕ ਅਰਵਿੰਦਰ ਸਿੰਘ ਦੀ ਲਾਸ ਨੂੰ ਜਲਦੀ ਪਿੰਡ ਰਸੂਲਪੁਰ ਲਿਆਦਾ ਜਾਵੇ। ਇਸ ਮੌਕੇ ਉਨ੍ਹਾ ਨਾਲ ਕਿਸਾਨ ਆਗੂ ਗੁਰਚਰਨ ਸਿੰਘ ਰਸੂਲਪੁਰ, ਗੁਰਮੇਲ ਸਿੰਘ, ਮਹਿੰਦਰ ਸਿੰਘ, ਬਲਦੇਵ ਸਿੰਘ, ਪਿੰਦਰ ਸਿੰਘ, ਚਰਨ ਸਿੰਘ, ਜਗਮੋਹਣ ਸਿੰਘ, ਪ੍ਰਮਿੰਦਰ ਸਿੰਘ, ਬਲਵੀਰ ਸਿੰਘ, ਅਮਰ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ