BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਸਿਹਤ ਵਿਭਾਗ ਨੇ ਮਿਲਾਵਟੀ ਚੀਜ਼ਾਂ ਦੀ ਰੋਕਥਾਮ ਲਈ ਦੁਕਾਨਾਂ ਦੀ ਅਚਨਚੇਤ ਕੀਤੀ ਚੈਕਿੰਗ

July 30, 2021 01:28 PM

ਯਾਦਵਿੰਦਰ ਸਿੰਘ ਤਪਾ
ਤਪਾ ਮੰਡੀ 29 ਜੁਲਾਈ: ਸਿਹਤ ਵਿਭਾਗ ਦੀ ਟੀਮ ਨੇ ਅੱਜ ਦਿਨ ਚੜ੍ਹਦੇ ਹੀ ਸਵੇਰੇ ਪੈਂਦੇ ਮੀਂਹ ‘ਚ ਦੁਕਾਨਦਾਰਾਂ ਵੱਲੋਂ ਗਾਹਕਾਂ ਨੂੰ ਘਟੀਆ ਕਿਸਮ ਦੇ ਸਾਮਾਨ ਵੇਚਣ ਅਤੇ ਮਿਲਾਵਟੀ ਚੀਜਾਂ ਦੀ ਰੋਕਥਾਮ ਲਈ ਟੀਮ ਵੱਲੋਂ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ,ਜਿਸ ਕਾਰਨ ਚਿੱਟੇ ਦਿਨ ਹੀ ਸਥਾਨਕ ਮੰਡੀ ਦੀਆਂ ਕਰਿਆਨਾ,ਹਲਵਾਈ,ਬੇਕਰੀ ਦੀਆਂ ਦੁਕਾਨਾਂ ਦੇ ਸ਼ਟਰ ਕਾਫੀ ਸਮੇਂ ਤੱਕ ਬੰਦ ਰਹੇ। ਸਿਹਤ ਵਿਭਾਗ ਦੀ ਟੀਮ ‘ਚ ਜਸਪ੍ਰੀਤ ਸਿੰਘ ਗਿੱਲ,ਫੂਡ ਸੇਫਟੀ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ‘ਚ ਇੱਕ ਕਰਿਆਨਾ ਦੀ ਦੁਕਾਨ ਤੋਂ ਪੀਸੀਆਂ ਮਿਰਚਾਂ ਦੇ ਚਾਰ ਸੈਂਪਲ ਲਏ ਗਏ ਅਤੇ ਇੱਕ ਹਲਵਾਈ ਦੀ ਦੁਕਾਨ ਤੋਂ ਬਰਫੀ ਅਤੇ ਪਨੀਰ ਦੇ ਵੱਖ-ਵੱਖ ਸੈਂਪਲ ਲਏ ਗਏ। ਇਸ ਮੌਕੇ ਜਿਲਾ ਸਿਹਤ ਅਫਸਰ ਸ੍ਰ.ਗਿੱਲ ਨੇ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਵੱਧ ਮੁਨਾਫਾ ਕਮਾਉਣ ਲਈ ਅਕਸਰ ਹਰੇਕ ਚੀਜ ਵਿੱਚ ਮਿਲਾਵਟ ਕੀਤੀ ਜਾਂਦੀ ਹੈ ਜਿਸ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਆਮ ਰੂਟੀਨ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜੇਕਰ ਕਿਸੇ ਨੂੰ ਵੀ ਕੋਈ ਮਿਲਾਵਟ ਬਾਰੇ ਸ਼ਿਕਾਇਤ ਮਿਲਦੀ ਹੈ ਉਹ ਵਿਭਾਗ ਨੂੰ ਇਸ ਸੰਬੰਧੀ ਤੁਰੰਤ ਦੱਸਣ ਤਾਂਕਿ ਕਾਰਵਾਈ ਅਮਲ ‘ਚ ਲਿਆਂਦੀ ਜਾ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ