BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਟੋਕਨਾ ਦੀ ਆੜ ’ਚ ਸੁਵਿਧਾ ਕੇਂਦਰ ਬਾਹਰ ਹੁੰਦੀ ਹੈ ਲੋਕਾਂ ਦੀ ਲੁੱਟ

July 30, 2021 01:29 PM

- ਕੋਰੋਨਾ ਮਹਾਮਾਰੀ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ

ਰਤਨ ਸਰਮਾ
ਬੁਢਲਾਡਾ 29 ਜੁਲਾਈ: ਆਮ ਲੋਕਾਂ ਨੂੰ ਸਰਟੀਫਿਕੇਟ ਬਣਵਾਉਣ ਅਤੇ ਹੋਰ ਕਾਗਜ਼ੀ ਕੰਮਾਂ ਨੂੰ ਸੁਖਾਲਾ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਖੋਲ੍ਹੇ ਗਏ ਸੇਵਾ ਕੇਂਦਰ ਅਤੇ ਸੁਵਿਧਾ ਕੇਂਦਰ ਲੋਕਾਂ ਲਈ ਦੁਵਿਧਾ ਦਾ ਕੇਂਦਰ ਬਣ ਕੇ ਰਹਿ ਗਏ ਹਨ। ਜਿੱਥੇ ਆਮ ਹੀ ਆਏ ਦਿਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਕਈ ਦਿਨਾਂ ਤੋਂ ਲੋਕਾਂ ਨੂੰ ਸੇਵਾ ਕੇਂਦਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ, ਪਰ ਉਨ੍ਹਾਂ ਦੇ ਕੰਮ ਫੇਰ ਵੀ ਨਹੀ ਹੋ ਰਹੇ। ਸੇਵਾ ਕੇਂਦਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਪਹਿਲਾਂ ਲੋਕਾਂ ਨੂੰ ਆਨਲਾਈਨ ਟੋਕਨ ਲੈ ਕੇ ਆਪਣੀ ਵਾਰੀ ਲਗਾਉਣੀ ਪੈਂਦੀ ਹੈ। ਸੇਵਾ ਕੇਂਦਰ ਵਿੱਚ ਇੱਕ ਦਿਨ ਵਿੱਚ ਸਿਰਫ਼ ਚਾਲੀ ਪੰਜਾਹ ਟੋਕਨਾਂ ‘ਤੇ ਹੀ ਕੰਮ ਕੀਤਾ ਜਾਂਦਾ ਹੈ, ਜਦਕਿ ਕੰਮ ਕਰਵਾਉਣ ਵਾਲੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਆਮ ਦੇਖਣ ਨੂੰ ਨਜ਼ਰ ਆਉਂਦੀਆਂ ਹਨ, ਜਿਸ ਕਰਕੇ ਸੇਵਾ ਕੇਂਦਰਾਂ ਵਿੱਚ ਭੀੜ ਬਹੁਤ ਜ਼ਿਆਦਾ ਰਹਿੰਦੀ ਹੈ। ਇਕ ਪਾਸੇ ਤਾਂ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਕਰਕੇ ਕੋਰੋਨਾ ਇਤਿਹਾਤਾ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਕਿਹਾ ਗਿਆ ਹੈ ਅਤੇ ਸੋਸ਼ਲ ਡਿਸਟੈਂਸ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਪਰ ਦੂਸਰੇ ਪਾਸੇ ਸਰਕਾਰ ਦੇ ਆਪਣੇ ਹੀ ਸਰਕਾਰੀ ਕੇਂਦਰਾਂ ਵਿੱਚ ਲੋਕਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਅਤੇ ਭੀੜ ਭੜੱਕੇ ਦੇ ਚੱਲਦਿਆਂ ਕਰੋਨਾਂ ਹਦਾਇਤਾਂ ਦੀਆਂ ਧੱਜਿਆ ਉੱਡਦੀਆਂ ਹੋਈਆਂ ਆਮ ਦੇਖੀਆਂ ਜਾ ਸਕਦੀਆਂ ਹਨ, ਜਿਸ ਵੱਲ ਸਰਕਾਰ ਅਤੇ ਸਿਹਤ ਵਿਭਾਗ ਦਾ ਕੋਈ ਧਿਆਨ ਨਹੀਂ ਹੈ। ਲੋਕ ਆਪਣਾਂ ਟੋਕਨ ਲਵਾਉਣ ਲਈ ਸਵੇਰ 5 ਵਜੇ ਹੀ ਸੁਵਿਧਾ ਕੇਂਦਰ ਦੇ ਬਾਹਰ ਲਾਈਨਾਂ ਲੱਗਾ ਕੇ ਖੜ ਜਾਂਦੇ ਹਨ। ਇਸ ਸੰਬੰਧੀ ਜਦੋਂ ਸੇਵਾ ਕੇਂਦਰ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਜ਼ਰੂਰੀ ਸਰਟੀਫਿਕੇਟ ਬਣਵਾਉਣ ਲਈ ਸੇਵਾ ਕੇਂਦਰ ਵਿਚ ਚੱਕਰ ਲਗਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਹੀ ਸਵੇਰ, ਦੁਪਹਿਰ, ਸ਼ਾਮ ਵੇਲੇ ਜਦੋਂ ਵੀ ਸੇਵਾ ਕੇਂਦਰ ‘ਚ ਆਪਣੇ ਕੰਮ ਕਰਵਾਉਂਣ ਲਈ ਆਪਣੀ ਵਾਰੀ ਦੀ ਉਡੀਕ ਕਰਦੇ ਹਨ ਤਾਂ ਇੱਥੇ ਪਹਿਲਾਂ ਹੀ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੁੰਦੀਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਬਿਨਾਂ ਕੰਮ ਹੋਏ ਹੀ ਵਾਪਸ ਮੁੜਨਾ ਪੈਂਦਾ ਹੈ। ਆਨਲਾਈਨ ਟੋਕਨ ਦੇ ਵਾਰੇ ਲੋਕਾਂ ਦਾ ਕਹਿਣਾ ਹੈ ਕਿ ਉਹ ਬਾਹਰ ਤੋਂ ਆਨਲਾਈਨ ਟੋਕਨ ਲੈਣ ਦੇ ਲਈ ਮੋਟੀ ਰਕਮ ਖ਼ਰਚਣੀ ਪੈਦੀ ਹੈ।, ਪਰ ਜਦੋਂ ਆਪਣੇ ਨਿਰਧਾਂਰਿਤ ਸਮੇਂ ‘ਤੇ ਸੁਵਿਧਾ ਕੇਂਦਰ ਵਿਖੇ ਪਹੁੰਚਦੇ ਹਨ ਤਾਂ ਸਿਸਟਮ ਡਾਊਨ ਦੇ ਚੱਲਦਿਆਂ ਉਨ੍ਹਾਂ ਨੂੰ ਵਾਪਸ ਮੁੜਣਾ ਪੈਂਦਾ ਹੈ ਅਤੇ ਅਗਲੇ ਦਿਨ ਲਈ ਦੁਬਾਰਾਂ ਤੋਂ ਆਨਲਾਇਨ ਟੋਕਨ ਲੈਣਾ ਪੈਦਾ ਹੈ, ਜਿਸ ਨਾਲ ਸੁਵਿਧਾ ਕੇਂਦਰ ਦੇ ਬਾਹਰ ਬੈਠੇ ਇੰਟਰਨੈੱਟ ਕੈਫੇ ਵਾਲੇ ਗਰੀਬ ਲੋਕਾਂ ਦੀ ਮੋਟੀ ਲੁੱਟ ਖਸੁਟ ਕਰ ਰਹੇ ਹਨ। ਲੋਕਾਂ ਦੀ ਮੰਗ ਹੈ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਦੇ ਕੰਮ ਜਲਦੀ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਰਕਾਰ ਵੱਲੋਂ ਬੰਦ ਕੀਤੇ ਗਏ ਪਿੰਡਾਂ ਦੇ ਸੇਵਾ ਕੇਂਦਰਾਂ ਨੂੰ ਵੀ ਖੋਲ੍ਹਿਆ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ