BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਮੌੜ ਵਿਖੇ ‘ਤੀਆਂ ਤੀਜ ਦੀਆਂ’ ਲਗਾਈਆਂ ਗਈਆਂ

July 30, 2021 01:31 PM

- ਡਾ. ਬਾਂਸਲ ਨੇ ਗਿੱਧਾ ਪਾ ਕੇ ਤੀਆਂ ’ਚ ਰੌਣਕਾਂ ਵਧਾਈਆਂ

ਹਰਮਿੰਦਰ ਸਿੰਘ ਅਵਿਨਾਸ਼ / ਸੰਜੀਵ ਕੁਮਾਰ ਨੌਟੀ
ਮੌੜ ਮੰਡੀ, 29 ਜੁਲਾਈ: ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਖੇ ਕੌਂਸਲਰ ਸਨੇਹ ਲਤਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ਼ ਡਾ. ਮੰਜੂ ਬਾਂਸਲ ਨੇ ਮੁੱਖ ਮਹਿਮਾਨ ਵਜੋਂ ‘ਤੀਆਂ ਤੀਜ ਦੀਆਂ’ ਦੇ ਪ੍ਰੋਗਰਾਮ ’ਚ ਸ਼ਿਰਕਤ ਕੀਤੀ। ਇਸ ਮੌਕੇ ਡਾ. ਬਾਂਸਲ ਨੇ ਕਿਹਾ ਕਿ ਤੀਆਂ ਲਗਾਉਣ ਲਈ ਸ਼ਹਿਰ ਦੀਆਂ ਮਹਿਲਾਵਾਂ ਵਧਾਈ ਦੇ ਪਾਤਰ ਨੇ, ਜਿੰਨ੍ਹਾਂ ਨੇ ਆਪਣੇ ਪੁਰਾਣੇ ਵਿਰਸੇ ਨੂੰ ਸੰਭਾਲਣ ਲਈ ਵਿਸ਼ੇਸ਼ ਉਪਰਾਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਸੱਭਿਆਚਾਰਕ ਭਾਈਚਾਰਾ ਕੁੱਝ ਹੱਦ ਤੱਕ ਸੱਭਿਆਚਾਰ, ਧਰਮਾਂ ਅਤੇ ਤਿਉਹਾਰਾਂ ਨਾਲ ਜੁੜਿਆ ਹੋਇਆ ਹੈ, ਜਿਸ ਲਈ ਸਾਨੂੰ ਆਪਣੇ ਅਮੀਰ ਸੱਭਿਆਚਾਰ ’ਤੇ ਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖ ਧਰਮ ਅਨੁਸਾਰ ਸਾਵਣ ਦੇਸੀ ਮਹੀਨਾ ਹੈ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਚ ਵੀ ਸਾਵਣ ਮਹੀਨੇ ਦਾ ਵਰਨਣ ਆਉਂਦਾ ਹੈ ਅਤੇ ਤੀਆਂ ਦਾ ਤਿਉਹਾਰ ਕੁੜੀਆਂ ਨੂੰ ਆਪਸ ਵਿਚ ਮਿਲਾਉਣ ’ਚ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਸ਼ਹਿਰ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਉਹਾਰ ਨੂੰ ਹਰ ਸਾਲ ਮਨਾਉਂਦੇ ਰਹਿਣ, ਤਾਂ ਜੋ ਆਉਣ ਵਾਲੀਆਂ ਪੀੜੀਆਂ ਆਪਣੇ ਵਿਰਸੇ ਨਾਲ ਜੁੜੀਆਂ ਰਹਿ ਸਕਣ। ਇਸ ਮੌਕੇ ਮਹਿਲਾਵਾਂ ਨਾਲ ਡਾ. ਮੰਜੂ ਬਾਂਸਲ ਨੇ ਗਿੱਧਾ ਭੰਗੜਾ ਪਾ ਕੇ ਤੀਆਂ ਦੀ ਰੌਣਕ ਵਧਾਈ, । ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੁਖਦੀਪ ਕੌਰ ਮਾਨ, ਸੀਨੀਅਰ ਮੀਤ ਪ੍ਰਧਾਨ ਚਿਮਨ ਪੂਨੀਆ, ਮੀਤ ਪ੍ਰਧਾਨ ਦੀਪਕ ਮਿੱਤਲ, ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਮਾਨ, ਵਾਈਸ ਚੇਅਰਮੈਨ ਵਿਜੈ ਕੁਮਾਰ ਸਿੰਗਲਾ, ਕੌਂਸਲਰ ਪਾਲਾ ਸਿੰਘ, ਯਾਦਵਿੰਦਰ ਸਿੰਘ ਯਾਦੂ, ਕੁਲਵਿੰਦਰ ਸਿੰਘ, ਨਾਜੀ ਸਿੰਘ, ਡਾ. ਕੁਲਦੀਪ ਕੌਰ ਘੰਡ, ਡਾ. ਸਤਪਾਲ, ਪੂਨਮ ਸਿੰਗਲਾ, ਸੁਨੀਤਾ ਰਾਣੀ, ਸੰਜੂ ਬਾਲਾ, ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ, ਸਿਮਰਨਦੀਪ ਸਿੰਘ, ਜੱਗੂ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸ਼ਹਿਰ ਦੀਆਂ ਮਹਿਲਾਵਾਂ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ