BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਐਸ.ਸੀ ਕਾਰਪੋਰੇਸ਼ਨ ਨੇ ਕੋਮਾ ’ਚ ਚੱਲ ਰਹੇ ਬੀਸਲਾ ਨਿਵਾਸੀ ਦੇ ਇਲਾਜ ਲਈ ਦਿੱਤੀ ਮਾਲੀ ਸਹਾਇਤਾ

July 30, 2021 01:33 PM

ਬਲਕਾਰ ਸਿੰਘ ਬੱਲ
ਨਵਾਂਸ਼ਹਿਰ, 29 ਜੁਲਾਈ : ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਕੋਮਾ ਵਿਚ ਚੱਲ ਰਹੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੀਸਲਾ ਦੇ ਰਹਿਣ ਵਾਲੇ ਰਾਜ ਕੁਮਾਰ ਪੁੱਤਰ ਸੋਹਨ ਲਾਲ ਦੇ ਇਲਾਜ ਲਈ 25 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਰਾਜ ਕੁਮਾਰ ਦੀ ਪਤਨੀ ਨੂੰ ਇਸ ਸਬੰਧੀ ਮਨਜ਼ੂਰੀ ਪੱਤਰ ਸੌਂਪਦਿਆਂ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਕਿ ਉਨਾਂ ਵੱਲੋਂ ਇਹ ਸਹਾਇਤਾ ਕਾਰਪੋਰੇਸ਼ਨ ਦੇ ਰੈਗੁਲੇਸ਼ਨ ‘ਰਲੀਫ਼ ਐਂਡ ਕਾਮਨ ਗੁੱਡ ਰੈਗੂਲੇਸ਼ਨਸ 1976’ ਦੀ ਧਾਰਾ 7 ਅਧੀਨ ਮੈਡੀਕਲ ਰਲੀਫ਼ ਦੇਣ ਦੇ ਆਧਾਰ ’ਤੇ ਧਾਰਾ 8 ਵਿਚ ਦਰਜ ਸ਼ਰਤਾਂ ਦੀ ਪੂਰਤੀ ਉਪਰੰਤ ਧਾਰਾ 9 ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਕਾਰਪੋਰੇਸ਼ਨ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਨੂੰ ਮੈਡੀਕਲ ਆਧਾਰ ’ਤੇ ਅਜਿਹੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਚੇਅਰਮੈਨ ਇੰਜ: ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਆਪਣੀ ਸਥਾਪਨਾ ਦੀ ਗੋਲਡਨ ਜੁਬਲੀ ਮਨਾਉਂਦਿਆਂ ਚਾਲੂ ਵਿੱਤੀ ਵਰੇ ਦੌਰਾਨ 6400 ਲਾਭਪਾਤਰੀਆਂ ਨੂੰ 40 ਕਰੋੜ ਰੁਪਏ ਦਾ ਕਰਜ਼ ਤੇ ਸਬਸਿਡੀ ਵੰਡਣ ਦਾ ਟੀਚਾ ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜ਼ ਮੁਹਿੰਮ ਚਲਾ ਕੇ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦੇ ਕਰਜ਼ੇ (ਸਬਸਿਡੀ ਸਮੇਤ) ਵੰਡੇ ਗਏ। ਇਸੇ ਤਰਾਂ ਸਾਲ 2020-21 ਦੌਰਾਨ ਕੋਵਿਡ ਮਹਾਂਮਾਰੀ ਦੌਰਾਨ ਲਾਕਡਾਊਨ ਹੋਣ ਦੇ ਬਾਵਜੂਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਜ਼ਾ ਵੰਡ ਮੁਹਿੰਮ ਤਹਿਤ 2116 ਲਾਭਪਾਤਰੀਆਂ ਨੂੰ 22.94 ਕਰੋੜ ਰੁਪਏ ਦਾ ਕਰਜ਼ਾ (ਸਬਸਿਡੀ ਸਮੇਤ) ਮੁਹੱਈਆ ਕਰਵਾ ਕੇ ਗਰੀਬ ਵਰਗ ਦੇ ਲੋਕਾਂ ਦੇ ਕਾਰੋਬਾਰ ਸ਼ੁਰੂ ਕਰਵਾਉਣ ਵਿਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ