BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਖੇਡਾਂ

ਟੋਕੀਓ ਓਲੰਪਿਕਸ : ਭਾਰਤੀ ਮੁੱਕੇਬਾਜ਼ ਲਵਲੀਨਾ ਸੈਮੀਫਾਈਨਲ ਵਿੱਚ, ਮੈਡਲ ਪੱਕਾ

July 30, 2021 04:10 PM

ਟੋਕੀਓ, 30 ਜੁਲਾਈ (ਏਜੰਸੀ) : ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਦੇਸ਼ ਨੂੰ ਟੋਕੀਓ ਓਲੰਪਿਕ ਵਿੱਚ ਦੂਜਾ ਤਗਮਾ ਦਿਵਾਉਣ ਦਾ ਭਰੋਸਾ ਦਿਵਾਇਆ ਹੈ। ਲਵਲੀਨਾ ਨੇ ਟੋਕੀਓ ਓਲੰਪਿਕਸ ਵਿੱਚ ਭਾਰਤ ਦਾ ਦੂਜਾ ਤਗਮਾ ਪੱਕਾ ਕੀਤਾ ਹੈ। ਉਹ ਵੈਲਟਰਵੇਟ ਵਰਗ (64-69 ਕਿਲੋਗ੍ਰਾਮ) ਵਰਗ ਦੇ ਸੈਮੀਫਾਈਨਲ ਵਿੱਚ ਪੁੱਜ ਗਈ ਹੈ। ਇਸ ਨਾਲ ਭਾਰਤ ਦਾ ਘੱਟੋ-ਘੱਟ ਉਸ ਦਾ ਕਾਂਸੀ ਤਮਗਾ ਪੱਕਾ ਹੋ ਗਿਆ ਹੈ। ਉਹ ਪਹਿਲੀ ਵਾਰ ਓਲੰਪਿਕ ਵਿੱਚ ਖੇਡ ਰਹੀ ਹੈ। ਕੁਆਰਟਰ ਫਾਈਨਲ ਮੈਚ ਵਿੱਚ ਲਵਲੀਨਾ ਨੇ ਚੀਨੀ ਤਾਈਪੇ ਦੇ ਨੀਨ ਚਿਨ ਚੇਨ ਨੂੰ 4-1 ਨਾਲ ਹਰਾਇਆ। ਉਸ ਨੇ 16ਵੇਂ ਰਾਊਂਡ ਵਿੱਚ 35 ਸਾਲਾ ਜਰਮਨ ਮੁੱਕੇਬਾਜ਼ ਨੇਡੀਨ ਅਪੇਟਜ਼ ਨੂੰ 3-2 ਨਾਲ ਹਰਾਇਆ। ਇਸ ਤੋਂ ਪਹਿਲਾਂ ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ। ਲਵਲੀਨਾ ਬੋਰਗੋਹੇਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਦੋ ਵਾਰ ਦੀ ਕਾਂਸੀ ਤਮਗਾ ਜੇਤੂ ਅਤੇ ਇੱਕ ਵਾਰ ਦੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕਾਂਸੀ ਤਮਗਾ ਜੇਤੂ ਹੈ। ਲਵਲੀਨਾ ਤੋਂ ਪਹਿਲਾਂ, ਮਹਿਲਾ ਮੁੱਕੇਬਾਜ਼ ਐਮਸੀ ਮੈਰੀਕਾਮ ਨੇ 2012 ਦੇ ਲੰਡਨ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਓਲੰਪਿਕ ਇਤਿਹਾਸ ਵਿੱਚ ਸਿਰਫ ਦੋ ਮਹਿਲਾ ਮੁੱਕੇਬਾਜ਼ਾਂ ਨੇ ਹੀ ਤਗਮੇ ਜਿੱਤੇ ਹਨ। ਪੁਰਸ਼ ਵਰਗ ਵਿੱਚ ਵਿਜੇਂਦਰ ਸਿੰਘ ਨੇ 2008 ਦੇ ਬੀਜਿੰਗ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਆਸਾਮ ਦੀ 23 ਸਾਲਾ ਲਵਲੀਨਾ ਬੋਰਗੋਹੇਨ ਤੋਂ ਇਲਾਵਾ ਮਹਿਲਾ ਮੁੱਕੇਬਾਜ਼ ਪੂਜਾ ਰਾਣੀ ਵੀ ਤਗਮੇ ਦੀ ਦੌੜ ਵਿੱਚ ਸ਼ਾਮਲ ਹੈ। ਉਹ 31 ਜੁਲਾਈ ਨੂੰ ਕੁਆਰਟਰ ਫਾਈਨਲ ਵਿੱਚ ਚੀਨ ਦੀ ਕਿਯਾਨ ਲੀ ਨਾਲ ਭਿੜੇਗੀ l

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ