BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਸਿੱਖਿਆ

ਸੀਬੀਐਸਈ 12ਵੀਂ ਦਾ ਨਤੀਜਾ ਘੋਸ਼ਿਤ, 99.37 ਪ੍ਰਤੀਸ਼ਤ ਵਿਦਿਆਰਥੀ ਸਫਲ

July 30, 2021 05:14 PM

- ਸੀਬੀਐਸਈ ਦੇ 12ਵੀਂ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੂੰ ਪਛਾੜਿਆ

ਨਵੀਂ ਦਿੱਲੀ, 30 ਜੁਲਾਈ (ਏਜੰਸੀ) : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਸ਼ੁੱਕਰਵਾਰ ਨੂੰ 12ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਇਸ ਸਾਲ 99.37 ਫੀਸਦੀ ਵਿਦਿਆਰਥੀ ਪ੍ਰੀਖਿਆ ਵਿੱਚ ਪਾਸ ਹੋਏ ਹਨ। ਲੜਕੀਆਂ ਨੇ ਇਸ ਸਾਲ ਲੜਕਿਆਂ ਨੂੰ ਪਛਾੜ ਦਿੱਤਾ ਹੈ।
ਬੋਰਡ ਨੇ ਕਿਹਾ ਹੈ ਕਿ 2021 ਦੀ ਪ੍ਰੀਖਿਆ ਲਈ ਕੁੱਲ 14,30,188 ਵਿਦਿਆਰਥੀ ਰਜਿਸਟਰਡ ਹੋਏ ਸਨ, ਜਿਨ੍ਹਾਂ ਵਿਚੋਂ 13,69,745 ਨਿਯਮਤ ਹਨ ਅਤੇ 60,443 ਨਿੱਜੀ ਅਤੇ ਪੱਤਰ ਪ੍ਰੇਰਕ ਉਮੀਦਵਾਰ ਹਨ। ਨਿਯਮਤ ਉਮੀਦਵਾਰਾਂ ਵਿੱਚੋਂ 13,04,561 ਉਮੀਦਵਾਰਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ ਅਤੇ ਬਾਕੀ 65,184 ਉਮੀਦਵਾਰਾਂ ਦੇ ਨਤੀਜੇ ਬਾਅਦ ਵਿੱਚ 5 ਅਗਸਤ ਤੱਕ ਐਲਾਨ ਕਰ ਦਿੱਤੇ ਜਾਣਗੇ, ਕਿਉਂਕਿ ਉਨ੍ਹਾਂ ਦੇ ਨਤੀਜੇ ਪ੍ਰਕਿਰਿਆ ਅਧੀਨ ਹਨ। ਬੋਰਡ ਨੇ ਕਿਹਾ ਹੈ ਕਿ 70,000 ਤੋਂ ਵੱਧ ਵਿਦਿਆਰਥੀਆਂ ਨੇ ਇਸ ਸਾਲ 95 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ ਜਦੋਂ ਕਿ 1.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ 90 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਸਾਲ 99.13 ਪ੍ਰਤੀਸ਼ਤ ਲੜਕੇ ਅਤੇ 99.67 ਪ੍ਰਤੀਸ਼ਤ ਲੜਕੀਆਂ ਪਾਸ ਹੋਈਆਂ ਹਨ। ਇਸ ਸਾਲ ਮੈਰਿਟ ਸੂਚੀ ਘੋਸ਼ਿਤ ਨਹੀਂ ਕੀਤੀ ਜਾਏਗੀ। ਨਤੀਜੇ ਬੋਰਡ ਦੀ ਅਧਿਕਾਰਤ ਵੈਬਸਾਈਟ cbseresults.nic.in 'ਤੇ ਉਪਲਬਧ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿੱਖਿਆ ਖ਼ਬਰਾਂ

ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਬਾਰ੍ਹਵੀਂ ਕਲਾਸ ਦੇ ਐਲਾਨੇ ਨਜੀਤੇ ’ਚ ਸਾਇੰਸ ਸਟਰੀਮ ’ਚੋਂ ਰਿਤਿਕਾ ਨੇ ਮਾਰੀ ਬਾਜ਼ੀ

ਐਮ. ਐੱਡ ਨਤੀਜਾ : ਯੂਨੀਵਰਸਿਟੀ ’ਚੋਂ ਦਸਮੇਸ਼ ਸਿੱਖਿਆ ਕਾਲਜ ਦੀ ਪਾਰੁਲ ਪਹਿਲੇ ਤੇ ਅਨੁਪ੍ਰੀਤ ਦੂਜੇ ਸਥਾਨ ’ਤੇ

ਹਾਰਵੈਸਟ ਇੰਟਰਨੈਸ਼ਨਲ ਸਕੂਲ ਦਾ 12ਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਫਤਿਹ ਕਾਲਜ ਆਫ਼ ਐਜੂਕੇਸ਼ਨ ਰਾਮਪੁਰਾ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

ਡੀਏਵੀ ਸਮਾਣਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਗੁਰੁ ਨਾਨਕ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਨੇ ਸੀਬੀਐਸਈ ਦਸਵੀਂ ਦੇ ਨਤੀਜਿਆਂ ’ਚ ਮਾਰੀਆਂ ਮੱਲਾਂ

ਨਿਊ ਈਰਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਾਊਂਟ ਲਿਟਰਾ ਜੀ ਸਕੂਲ ਰਾਮਪੁਰਾ ਫੂਲ ਦਾ 10ਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸ੍ਰੀ ਹੇਮਕੁੰਟ ਸਾਹਿਬ ਸਕੂਲ ਦਾ ਸੀਬੀਐਸਈ ਬੋਰਡ 10ਵੀਂ ਦਾ ਨਤੀਜਾ ਸੌ ਫੀਸਦੀ ਰਿਹਾ