BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਦੇਸ਼

ਰਾਕੇਸ਼ ਅਸਥਾਨਾ ਨੂੰ ਦਿੱਲੀ ਦਾ ਸੀਪੀ ਬਣਾਉਣ ਦੇ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ

July 30, 2021 05:42 PM

ਨਵੀਂ ਦਿੱਲੀ, 30 ਜੁਲਾਈ (ਏਜੰਸੀ) : ਰਾਕੇਸ਼ ਅਸਥਾਨਾ ਦੀ ਦਿੱਲੀ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਐਡਵੋਕੇਟ ਮਨੋਹਰ ਲਾਲ ਸ਼ਰਮਾ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 2018 ਵਿੱਚ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਸੀ ਕਿ ਅਹੁਦਾ ਖਾਲੀ ਹੋਣ ਦੀ ਜਾਣਕਾਰੀ ਯੂਪੀਐਸਸੀ ਨੂੰ ਤਿੰਨ ਮਹੀਨੇ ਪਹਿਲਾਂ ਦਿੱਤੀ ਜਾਣੀ ਚਾਹੀਦੀ ਹੈ। ਅਸਥਾਨਾ ਦੀ ਰਿਟਾਇਰਮੈਂਟ ਤੋਂ ਚਾਰ ਦਿਨ ਪਹਿਲਾਂ ਦਿੱਲੀ ਪੁਲਿਸ ਕਮਿਸ਼ਨਰ ਦੇ ਅਹੁਦੇ 'ਤੇ ਨਿਯੁਕਤੀ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਅਚਾਨਕ ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ ਪ੍ਰਕਿਰਿਆ ਪੂਰੀ ਕੀਤੇ ਬਿਨਾਂ ਅਸਥਾਨਾ ਦੀ ਨਿਯੁਕਤੀ ਕਰ ਦਿੱਤੀ। ਪਟੀਸ਼ਨ ਵਿੱਚ ਅਸਥਾਨਾ ਦੀ ਨਿਯੁਕਤੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ