BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਸਿਹਤ

ਕੋਵਿਡ-19 : ਦੂਜੇ ਦਿਨ ਸਰਗਰਮ ਮਾਮਲਿਆਂ ’ਚ ਰਿਹਾ ਵਾਧਾ

August 02, 2021 11:14 AM

- ਇੱਕ ਦਿਨ ’ਚ ਆਏ 41,831 ਨਵੇਂ ਮਾਮਲੇ, 541 ਮੌਤਾਂ

ਏਜੰਸੀਆਂ
ਨਵੀਂ ਦਿੱਲੀ/1 ਅਗਸਤ : ਦੇਸ਼ ’ਚ ਲਗਾਤਾਰ ਦੂਜੇ ਦਿਨ ਕੋਰੋਨਾ ਵਾਇਰਸ (ਕੋਵਿਡ-19) ਦੇ ਨਵੇਂ ਮਾਮਲਿਆਂ ਦੀ ਤੁਲਨਾ ਵਿੱਚ ਇਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਘੱਟ ਰਹੀ, ਜਿਸ ਕਾਰਨ ਸਰਗਰਮ ਮਾਮਲਿਆਂ ’ਚ ਵਾਧਾ ਦਰਜ ਕੀਤਾ ਗਿਆ।
ਦੱਸਣਾ ਬਣਦਾ ਹੈ ਕਿ ਸ਼ਨੀਵਾਰ ਨੂੰ 60 ਲੱਖ 15 ਹਜ਼ਾਰ 842 ਲੋਕਾਂ ਨੂੰ ਕੋਰੋਨਾ ਰੋਕੂ ਟੀਕੇ ਲਗਾਏ ਗਏ। ਦੇਸ਼ ਵਿੱਚ ਹੁਣ ਤੱਕ 46 ਕਰੋੜ, 75 ਲੱਖ, 34 ਹਜ਼ਾਰ, 311 ਲੋਕਾਂ ਦਾ ਟੀਕਾਕਰਨ ਹੋ ਚੁੱਕਿਆ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 41,831 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦਾ ਅੰਕੜਾ ਵਧ ਕੇ ਤਿੰਨ ਕਰੋੜ, 16 ਲੱਖ, 55 ਹਜ਼ਾਰ, 824 ਹੋ ਗਿਆ ਹੈ। ਇਸੇ ਦੌਰਾਨ 39 ਹਜ਼ਾਰ 258 ਮਰੀਜ਼ਾਂ ਦੇ ਸਿਹਤਯਾਬ ਹੋਣ ਨਾਲ ਇਸ ਬਿਮਾਰੀ ਨੂੰ ਮਾਤ ਦੇ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 3,08,20,521 ਹੋ ਗਈ ਹੈ। ਸਰਗਰਮ ਮਾਮਲੇ 2032 ਵਧ ਕੇ 4 ਲੱਖ, 10 ਹਜ਼ਾਰ, 952 ਹੋ ਗਏ ਹਨ। ਇਸੇ ਦੌਰਾਨ 541 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ ਚਾਰ ਲੱਖ, 24 ਹਜ਼ਾਰ, 351 ਹੋ ਗਿਆ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਦਰ ਵਧ ਕੇ 1.30 ਫੀਸਦੀ, ਰਿਕਵਰੀ ਦਰ ਘਟ ਕੇ 97.36 ਫੀਸਦੀ ਅਤੇ ਮੌਤ ਦਰ 1.34 ’ਤੇ ਬਰਕਰਾਰ ਹੈ।
ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 733 ਘਟ ਕੇ 80138 ਰਹਿ ਗਏ ਹਨ। ਇਸੇ ਦੌਰਾਨ ਰਾਜ ਵਿੱਚ 7437 ਮਰੀਜ਼ਾਂ ਦੇ ਸਿਹਤਯਾਬ ਹੋਣ ਨਾਲ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 6090786 ਹੋ ਗਈ ਹੈ, ਜਦਕਿ 255 ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 132791 ਹੋ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ